ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ 'ਚ ਫਿਰ ਦਸਤਕ, BSF ਨੇ ਕੀਤੇ ਰਾਊਂਡ ਫਾਇਰ
Wednesday, Oct 19, 2022 - 08:55 AM (IST)
ਤਰਨਤਾਰਨ (ਰਮਨ) : ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਭਾਰਤੀ ਖੇਤਰ 'ਚ ਭੇਜੇ ਜਾਣ ਵਾਲੇ ਡਰੋਨ ਦੀਆਂ ਗਤੀਵਿਧੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਇਸ ਤਹਿਤ ਬੀਤੀ ਰਾਤ ਵੀ ਭਾਰਤੀ ਖੇਤਰ 'ਚ ਇਕ ਵਾਰ ਫਿਰ ਡਰੋਨ ਵੱਲੋਂ ਦਸਤਕ ਦਿੱਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਅਧੀਨ ਆਉਂਦੀ ਪੈਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਸੈਕਟਰ ਅਮਰਕੋਟ ਵਿਖੇ ਬੀ. ਓ. ਪੀ. ਧਰਮਾਂ ਦੇ ਪਿੱਲਰ ਨੰਬਰ-137/9 ਰਾਹੀਂ ਪਾਕਿਸਤਾਨੀ ਡਰੋਨ ਵੱਲੋਂ ਬੀਤੀ ਰਾਤ ਸਾਢੇ 10 ਵਜੇ ਦਸਤਕ ਦਿੱਤੀ ਗਈ।
ਇਹ ਵੀ ਪੜ੍ਹੋ : ਤਰਨਤਾਰਨ 'ਚ ਫਿਰ ਦਿਖਿਆ ਪਾਕਿਸਤਾਨੀ ਡਰੋਨ, BSF ਦੇ ਜਵਾਨਾਂ ਨੇ ਚਲਾਈਆਂ ਗੋਲੀਆਂ
ਇਸ ਦੀ ਆਵਾਜ਼ ਸੁਣਦੇ ਹੀ ਸਰਹੱਦ 'ਤੇ ਤਾਇਨਾਤ ਬੀ. ਐੱਸ. ਐੱਫ. 103 ਬਟਾਲੀਅਨ ਦੇ ਜਵਾਨਾਂ ਵੱਲੋਂ ਹਰਕਤ 'ਚ ਆਉਂਦੇ ਹੋਏ ਡਰੋਨ ਦੀ ਗਤੀਵਿਧੀ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ ਗਿਆ।
ਇਸ ਦੌਰਾਨ ਜਵਾਨਾਂ ਵੱਲੋਂ ਡਰੋਨ 'ਤੇ ਕੁੱਝ ਰਾਊਂਡ ਫਾਇਰ ਵੀ ਕੀਤੇ ਗਏ। ਕਰੀਬ 2 ਮਿੰਟ ਬਾਅਦ ਜਵਾਨਾਂ ਨੂੰ ਡਰੋਨ ਵਾਪਸ ਪਾਕਿਸਤਾਨ ਪਰਤਣ ਦੀ ਆਵਾਜ਼ ਸੁਣਾਈ ਦਿੱਤੀ। ਥਾਣਾ ਖਾਲੜਾ ਅਤੇ ਬੀ. ਐੱਸ. ਐੱਫ. ਵੱਲੋਂ ਬੁੱਧਵਾਰ ਸਵੇਰੇ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ