ਭਾਰਤੀ ਸੀਮਾ ’ਚ ਦੋ ਵਾਰ ਦਾਖ਼ਲ ਹੋਇਆ ਪਾਕਿ ਡਰੋਨ, BSF ਦੀ ਫਾਇਰਿੰਗ ਮਗਰੋਂ ਪਰਤਿਆ ਵਾਪਸ

Thursday, Apr 20, 2023 - 11:50 AM (IST)

ਗੁਰਦਾਸਪੁਰ (ਵਿਨੋਦ)- ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਬੀਤੀ ਰਾਤ ਵੀ ਭਾਰਤੀ  ਸੀਮਾ ’ਚ ਦੋ ਵਾਰ  ਪਾਕਿਸਤਾਨੀ ਡਰੋਨ ਨੇ ਦਾਖ਼ਲ ਹੋਣ ਦੀ ਕੋਸ਼ਿਸ ਕੀਤੀ, ਜਿਸ ’ਤੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਫਾਇਰਿੰਗ ਕਰਕੇ ਵਾਪਸ ਭੇਜਿਆ।

ਇਹ ਵੀ ਪੜ੍ਹੋ- ਨੌਜਵਾਨਾਂ ਲਈ ਮਿਸਾਲ ਬਣਿਆ ਗੁਰਦਾਸਪੁਰ ਦਾ ਅੰਮ੍ਰਿਤਬੀਰ ਸਿੰਘ, ਚੜ੍ਹਦੀ ਜਵਾਨੀ ਮਾਰੀਆਂ ਵੱਡੀਆਂ ਮੱਲ੍ਹਾਂ

ਪ੍ਰਾਪਤ ਜਾਣਕਾਰੀ ਅਨੁਸਾਰ ਬੀ.ਐੱਸ.ਐੱਫ਼ ਦੀ ਆਦੀਆ ਚੌਂਕੀ ਦੇ ਜਵਾਨਾਂ ਨੇ ਭਾਰਤੀ ਸਰਹੱਦ ’ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨੀ ਡਰੋਨਾਂ ’ਤੇ ਗੋਲੀਬਾਰੀ ਕੀਤੀ ਅਤੇ ਵਾਪਸ ਭੇਜ ਦਿੱਤਾ। ਬੀ.ਐੱਸ.ਐੱਫ ਅਧਿਕਾਰੀਆਂ ਅਨੁਸਾਰ ਜਵਾਨਾਂ ਨੇ ਪਹਿਲਾਂ ਰਾਤ ਕਰੀਬ 2:15 ਵਜੇ ਡਰੋਨ ਦੀ ਆਵਾਜ਼ ਸੁਣੀ। ਇਸ ਤੋਂ ਬਾਅਦ ਉਨ੍ਹਾਂ ਤੁਰੰਤ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਅਤੇ ਫਿਰ ਜਵਾਨਾਂ ਨੂੰ ਤੜਕੇ 2.45 ਵਜੇ ਫਿਰ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਇਸ ’ਤੇ ਚੌਕਸ ਬੀ.ਐੱਸ.ਐੱਫ ਜਵਾਨਾਂ ਨੇ 3 ਗੋਲੀਆਂ ਚਲਾਈਆਂ ਅਤੇ ਇਕ ਇਲੂ ਬੰਬ ਦਾਗ ਦਿੱਤਾ। 5 ਮਿੰਟ ਤੱਕ ਹਵਾ 'ਚ ਘੁੰਮਣ ਤੋਂ ਬਾਅਦ ਡਰੋਨ ਆਖਰਕਾਰ ਪਾਕਿਸਤਾਨ ਵੱਲ ਪਰਤ ਗਿਆ।

ਇਹ ਵੀ ਪੜ੍ਹੋ- ਕੁੜੀ ਨੂੰ ਦਰਸ਼ਨ ਕਰਨ ਜਾਣ ਤੋਂ ਰੋਕਣ ਦੀ ਵਾਇਰਲ ਵੀਡੀਓ 'ਤੇ ਸ਼੍ਰੋਮਣੀ ਕਮੇਟੀ ਨੇ ਦਿੱਤਾ ਸਪੱਸ਼ਟੀਕਰਨ

ਦੱਸ ਦੇਈਏ ਕਿ ਪਾਕਿਸਤਾਨੀ ਸਮੱਗਲਰ ਹੁਣ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਲਈ ਡਰੋਨ ਦਾ ਸਹਾਰਾ ਲੈ ਰਹੇ ਹਨ। ਪਾਕਿਸਤਾਨੀ ਡਰੋਨ ਹਰ ਰੋਜ਼ ਸਰਹੱਦ ’ਤੇ ਦੇਖੇ ਜਾ ਰਹੇ ਹਨ ਪਰ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਇਨ੍ਹਾਂ ’ਤੇ ਤਿੱਖੀ ਨਜ਼ਰ ਰੱਖੀ ਹੋਈ ਹੈ ਅਤੇ ਭਾਰਤੀ ਸਰਹੱਦ 'ਤੇ ਆਉਣ ਵਾਲੇ ਡਰੋਨਾਂ ਨੂੰ ਗੋਲੀ ਮਾਰ ਕਈ ਵਾਰ ਹੇਠਾਂ ਸੁੱਟਿਆ ਜਾਂਦਾ ਹੈ ਅਤੇ ਕਈ ਵਾਰ ਵਾਪਸ ਭੱਜਣ 'ਤੇ ਮਜ਼ਬੂਰ  ਕਰ ਦਿੱਤਾ ਜਾਂਦਾ ਹੈ।  

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News