13 ਮਿੰਟ ਤੱਕ ਭਾਰਤੀ ਖੇਤਰ ''ਚ ਘੁੰਮਦਾ ਰਿਹਾ ਪਾਕਿਸਤਾਨੀ ਡਰੋਨ, BSF ਨੇ 92 ਰੋਂਦ ਫਾਇਰਿੰਗ ਕਰ ਭੇਜਿਆ ਵਾਪਸ
Saturday, Feb 25, 2023 - 09:06 AM (IST)
ਤਰਨਤਾਰਨ (ਰਮਨ)- ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਭਾਰਤੀ ਖੇਤਰ ਵਿੱਚ ਆਏ ਦਿਨ ਡਰੋਨ ਭੇਜਣ ਦੀਆਂ ਗਤੀਵਿਧੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਇਸੇ ਕੜੀ ਤਹਿਤ ਬੀਤੀ ਦੇਰ ਰਾਤ ਇਕ ਵਾਰ ਫਿਰ ਪਾਕਿਸਤਾਨੀ ਡਰੋਨ ਨੇ ਭਾਰਤੀ ਖੇਤਰ ਵਿਚ ਦਸਤਕ ਦੇ ਦਿੱਤੀ, ਜੋ 13 ਮਿੰਟ ਤੱਕ ਘੁੰਮਦਾ ਰਿਹਾ ਅਤੇ ਫਾਇਰਿੰਗ ਹੋਣ ਤੋਂ ਬਾਅਦ ਵਾਪਸ ਪਰਤ ਗਿਆ।
ਇਹ ਵੀ ਪੜ੍ਹੋ: 'ਚਿੱਟੇ' ਨੇ ਉਜਾੜਿਆ ਇਕ ਹੋਰ ਘਰ, ਓਵਰਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਸੈਕਟਰ ਖੇਮਕਰਨ ਅਧੀਨ ਆਉਦੀ ਬੀ.ਓ.ਪੀ. ਮੀਆ ਵਾਲਾ ਉਤਾੜ ਰਾਹੀਂ ਬੀਤੀ ਦੇਰ ਰਾਤ 11.25 ਵਜੇ ਪਿਲਰ ਨੰਬਰ 158/M ਰਾਹੀਂ ਭਾਰਤੀ ਖੇਤਰ ਵਿੱਚ ਪਾਕਿਸਤਾਨੀ ਡਰੋਨ ਦਾਖ਼ਲ ਹੋਣ ਦੀ ਆਵਾਜ਼ ਸੁਣਾਈ ਦਿੱਤੀ। ਜਿਸ ਤੋਂ ਬਾਅਦ ਸਰਹੱਦ ਉੱਪਰ ਤਾਇਨਾਤ ਬੀ.ਐੱਸ.ਐੱਫ. ਦੀ 101 ਬਟਾਲੀਅਨ ਹਰਕਤ ਵਿੱਚ ਆ ਗਈ ਅਤੇ ਉਸ ਵੱਲੋਂ ਡਰੋਨ ਨੂੰ ਖਦੇੜਣ ਲਈ ਕਰੀਬ 92 ਰੌਦ ਫਾਇਰਿੰਗ ਕੀਤੀ ਗਈ। 11.38 ਵਜੇ ਡਰੋਨ ਵਾਪਸ ਪਾਕਿਸਤਾਨ ਪਰਤ ਗਿਆ। ਐੱਸ.ਪੀ (ਆਈ) ਵਿਸ਼ਾਲ ਜੀਤ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਥਾਣਾ ਖੇਮਕਰਨ ਅਤੇ ਬੀ.ਐੱਸ.ਐੱਫ. ਵੱਲੋਂ ਇਲਾਕੇ ਨੂੰ ਸੀਲ ਕਰਦੇ ਹੋਏ ਤਲਾਸ਼ੀ ਅਭਿਆਨ ਜਾਰੀ ਹੈ।
ਇਹ ਵੀ ਪੜ੍ਹੋ: ਮਤਰੇਏ ਪਿਓ ਦਾ ਕਾਰਾ, ਨਾਬਾਲਗ ਧੀ ਨੂੰ ਬਣਾਇਆ ਹਵਸ ਦਾ ਸ਼ਿਕਾਰ, ਹੁਣ ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।