ਤਰਨਤਾਰਨ: ਭਾਰਤੀ ਸਰਹੱਦ ’ਚ ਮੁੜ ਦਾਖ਼ਲ ਹੋਇਆ ਪਾਕਿ ਡਰੋਨ, BSF ਨੇ ਕੀਤੀ ਰਾਊਂਡ ਫਾਇਰਿੰਗ

Tuesday, Oct 25, 2022 - 09:01 AM (IST)

ਤਰਨਤਾਰਨ: ਭਾਰਤੀ ਸਰਹੱਦ ’ਚ ਮੁੜ ਦਾਖ਼ਲ ਹੋਇਆ ਪਾਕਿ ਡਰੋਨ, BSF ਨੇ ਕੀਤੀ ਰਾਊਂਡ ਫਾਇਰਿੰਗ

ਤਰਨਤਾਰਨ (ਰਮਨ, ਸੋਨੀਆ)- ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਭਾਰਤੀ ਖੇਤਰ 'ਚ ਭੇਜੇ ਜਾਣ ਵਾਲੇ ਡਰੋਨ ਦੀਆਂ ਗਤੀਵਿਧੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਇਸ ਤਹਿਤ ਬੀਤੀ ਰਾਤ ਵੀ ਭਾਰਤੀ ਖੇਤਰ ਵਿਚ ਇਕ ਵਾਰ ਫਿਰ ਪਾਕਿ ਡਰੋਨ ਵਲੋਂ ਦਸਤਕ ਦਿੱਤੀ ਗਈ ਹੈ। ਡਰੋਨ ਦੀ ਆਵਾਜ਼ ਸੁਣਦੇ ਸਾਰ ਸਰਹੱਦ ’ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਵੱਲੋਂ ਕਰੀਬ ਇੱਕ ਦਰਜਨ ਰਾਊਂਡ ਫਾਇਰਿੰਗ ਕੀਤੀ ਗਈ।

ਪੜ੍ਹੋ ਇਹ ਵੀ ਖ਼ਬਰ : ਕਮਰੇ ਦੇ ਬੈੱਡ ਦੀ ਸਫ਼ਾਈ ਨਾ ਹੋਣ ’ਤੇ ਨਾਰਾਜ਼ ਹੋਏ CM ਮਾਨ, ਸੁਪਰਵਾਈਜ਼ਰ ਖ਼ਿਲਾਫ਼ ਲਿਆ ਐਕਸ਼ਨ

ਮਿਲੀ ਜਾਣਕਾਰੀ ਅਨੁਸਾਰ ਮੰਗਲਵਾਰ ਸਵੇਰੇ ਕਰੀਬ 4 ਵਜੇ ਦੇ ਕਰੀਬ ਜ਼ਿਲ੍ਹੇ ਅਧੀਨ ਆਉਂਦੀ ਭਾਰਤ ਪਾਕਿਸਤਾਨ ਸਰਹੱਦ ਦੇ ਸੈਕਟਰ ਅਮਰਕੋਟ ਵਿਖੇ ਬੀ.ਓ.ਪੀ ਹਰਭਜਨ ਦੇ ਪਿੱਲਰ ਨੰਬਰ 154/7 ਰਾਹੀਂ ਪਾਕਿਸਤਾਨੀ ਡਰੋਨ ਦੇ ਦਾਖ਼ਲ ਹੋਣ ਦੀ ਆਵਾਜ਼ ਸੁਣਾਈ ਦਿੱਤੀ। ਡਰੋਨ ਦੀ ਆਵਾਜ਼ ਹੁਣ ਸਰਹੱਦ ਉਪਰ ਤਾਇਨਾਤ ਬੀ.ਐੱਸ.ਐੱਫ. ਦੀ 101 ਬਟਾਲੀਅਨ ਨੇ ਹਰਕਤ ਵਿੱਚ ਆਉਂਦੇ ਹੋਏ ਕਰੀਬ ਇੱਕ ਦਰਜਨ ਰੌਂਦ ਫਾਇਰਿੰਗ ਕੀਤੀ। ਕਰੀਬ 5 ਮਿੰਟ ਬਾਅਦ ਡਰੋਨ ਦੇ ਵਾਪਸ ਪਰਤਣ ਦੀ ਅਵਾਜ਼ ਸੁਣਾਈ ਦਿੱਤੀ ਗਈ। ਦੱਸ ਦੇਈਏ ਕਿ ਡਰੋਨ ਦੇ ਪਾਕਿ ਵਾਪਸ ਜਾਣ ਤੋਂ ਬਾਅਦ ਸਥਾਨਕ ਪੁਲਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ :ਹਰੀਕੇ ਪੱਤਣ ਵਿਖੇ ਦੋਹਰਾ ਕਤਲ, ਸਾਬਕਾ ਫ਼ੌਜੀ ਤੇ ਉਸ ਦੀ ਪਤਨੀ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ


author

rajwinder kaur

Content Editor

Related News