ਪਠਾਨਕੋਟ ''ਚ ਫਿਰ ਦਿਖਿਆ ਪਾਕਿਸਤਾਨੀ ''ਡਰੋਨ'',  BSF ਦੇ ਜਵਾਨਾਂ ਨੇ ਚਲਾਈਆਂ ਗੋਲੀਆਂ

Monday, Feb 08, 2021 - 12:55 PM (IST)

ਪਠਾਨਕੋਟ ''ਚ ਫਿਰ ਦਿਖਿਆ ਪਾਕਿਸਤਾਨੀ ''ਡਰੋਨ'',  BSF ਦੇ ਜਵਾਨਾਂ ਨੇ ਚਲਾਈਆਂ ਗੋਲੀਆਂ

ਗੁਰਦਾਸਪੁਰ (ਧਰਮਿੰਦਰ) : ਪਾਕਿਸਤਾਨ ਆਪਣੀਆਂ ਨਾਪਾਕ ਕੋਸ਼ਿਸ਼ਾਂ ਨੂੰ ਅੰਜਾਮ ਦੇਣ ਤੋਂ ਬਾਜ਼ ਨਹੀਂ ਆ ਰਿਹਾ। ਅਜਿਹੀ ਹੀ ਸਾਜਿਸ਼ ਪਾਕਿਸਤਾਨ ਵੱਲੋਂ ਬੀਤੀ ਰਾਤ ਹਨ੍ਹੇਰੇ ਦਾ ਫਾਇਦਾ ਚੁੱਕਦੇ ਹੋਏ ਰਚੀ ਗਈ। ਇੱਥੇ ਬਮਿਆਲ ਸੈਕਟਰ ਪਹਾੜੀਪੁਰ ਪੋਸਟ 'ਤੇ ਐਤਵਾਰ ਦੇਰ ਰਾਤ ਜਵਾਨਾਂ ਵੱਲੋਂ ਡਰੋਨ ਘੁੰਮਦਾ ਹੋਇਆ ਦੇਖਿਆ ਗਿਆ।

ਇਹ ਵੀ ਪੜ੍ਹੋ : ਜਲੰਧਰ ਦੇ PAP ਕੈਂਪਸ 'ਚ ਚੱਲੀ ਗੋਲੀ, 9 ਬਟਾਲੀਅਨ ਦੇ ਸੀਨੀਅਰ ਕਾਂਸਟੇਬਲ ਦੀ ਮੌਤ

ਬੀ. ਐਸ. ਐਫ. ਦੇ ਜਵਾਨਾਂ ਨੇ ਇਹ ਡਰੋਨ ਬੀਤੀ ਰਾਤ 8 ਵਜੇ ਦੇ ਕਰੀਬ ਉੱਡਦਾ ਹੋਇਆ ਦੇਖਿਆ। ਪਾਕਿਸਤਾਨ ਦੀ ਇਸ ਸਾਜਿਸ਼ ਨੂੰ ਨਾਕਾਮ ਕਰਦਿਆਂ ਬੀ. ਐਸ. ਐਫ. ਦੇ ਜਵਾਨਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਜਵਾਨਾਂ ਨੇ 6 ਰਾਊਂਡ ਫਾਇਰ ਕੀਤੇ, ਜਿਸ ਤੋਂ ਬਾਅਦ ਡਰੋਨ ਮੁੜ ਪਾਕਿਸਤਾਨ ਵਾਲੇ ਪਾਸੇ ਪਰਤ ਗਿਆ। ਇਸ ਘਟਨਾ ਤੋਂ ਬਾਅਦ ਪੰਜਾਬ ਪੁਲਸ ਤੇ ਬੀ. ਐਸ. ਐਫ. ਦੇ ਜਵਾਨਾਂ ਵੱਲੋਂ ਮਿਲ ਕੇ ਪਹਾੜੀਪੁਰ ਇਲਾਕੇ ਦੇ ਆਸ-ਪਾਸ ਸਰਚ ਆਪਰੇਸ਼ਨ ਚਲਾਇਆ ਗਿਆ।

ਇਹ ਵੀ ਪੜ੍ਹੋ : ਇੰਗਲੈਂਡ ਤੋਂ ਆਏ ਜੋੜੇ ਦੀ ਦਰਦਨਾਕ ਹਾਦਸੇ ਦੌਰਾਨ ਮੌਤ, ਮੱਥਾ ਟੇਕ ਕੇ ਘਰ ਵਾਪਸ ਪਰਤ ਰਿਹਾ ਸੀ ਪਰਿਵਾਰ

ਜ਼ਿਕਰਯੋਗ ਹੈ ਕਿ ਪਾਕਿਸਤਾਨ ਵਾਲੇ ਪਾਸਿਓਂ ਸਰਹੱਦ 'ਤੇ ਡਰੋਨ ਭੇਜਣ ਦੀਆਂ ਘਟਨਾਵਾਂ 'ਚ ਇਨ੍ਹੀਂ ਦਿਨੀਂ ਕਾਫੀ ਵਾਧਾ ਹੋਇਆ ਹੈ ਪਰ ਭਾਰਤੀ ਜਵਾਨ ਪਾਕਿਸਤਾਨ ਦੇ ਮਨਸੂਬਿਆਂ ਨੂੰ ਹਰ ਵਾਰ ਮੂੰਹ ਤੋੜ ਜਵਾਬ ਦੇ ਕੇ ਉਸ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੰਦੇ ਹਨ। ਇਸ ਸਬੰਧੀ ਪੰਜਾਬ ਪੁਲਸ ਤੇ ਬੀ. ਐਸ. ਐਫ. ਦੇ ਜਵਾਨਾਂ ਵੱਲੋਂ ਚੱਪੇ-ਚੱਪੇ 'ਤੇ ਨਜ਼ਰ ਰੱਖੀ ਜਾ ਰਹੀ ਹੈ।
ਨੋਟ : ਪਾਕਿਸਤਾਨ ਵਾਲੇ ਪਾਸਿਓਂ ਸਰਹੱਦ 'ਤੇ ਡਰੋਨ ਭੇਜਣ ਦੀਆਂ ਘਟਨਾਵਾਂ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਲਿਖੋ


author

Babita

Content Editor

Related News