ਭਾਰਤੀ ਖੇਤਰ 'ਚ ਮੁੜ ਪਾਕਿਸਤਾਨੀ ਡਰੋਨ ਦੀ ਦਸਤਕ, ਫਾਇਰਿੰਗ ਮਗਰੋਂ ਨਹੀਂ ਸੁਣੀ ਵਾਪਸ ਪਰਤਣ ਦੀ ਆਵਾਜ਼

Tuesday, Nov 29, 2022 - 08:52 AM (IST)

ਭਾਰਤੀ ਖੇਤਰ 'ਚ ਮੁੜ ਪਾਕਿਸਤਾਨੀ ਡਰੋਨ ਦੀ ਦਸਤਕ, ਫਾਇਰਿੰਗ ਮਗਰੋਂ ਨਹੀਂ ਸੁਣੀ ਵਾਪਸ ਪਰਤਣ ਦੀ ਆਵਾਜ਼

ਤਰਨਤਾਰਨ (ਰਮਨ) : ਪਾਕਿਸਤਾਨੀ ਡਰੋਨ ਦੀਆਂ ਭਾਰਤੀ ਖੇਤਰ 'ਚ ਦਸਤਕ ਦੇਣ ਦੀਆਂ ਰੋਜ਼ਾਨਾ ਗਤੀਵਿਧੀਆਂ ਨਹੀਂ ਰੁਕ ਰਹੀਆਂ ਹਨ। ਇਸ ਦੀ ਤਾਜ਼ਾ ਮਿਸਾਲ ਬੀਤੀ ਰਾਤ ਫਿਰ ਦੇਖਣ ਨੂੰ ਮਿਲੀ, ਜਦੋਂ ਪਾਕਿਸਤਾਨੀ ਡਰੋਨ ਨੇ ਜ਼ਿਲ੍ਹੇ ਅਧੀਨ ਆਉਂਦੀ ਸਰਹੱਦ ਨੂੰ ਪਾਰ ਕਰਦੇ ਹੋਏ ਭਾਰਤੀ ਖੇਤਰ 'ਚ ਦਸਤਕ ਦੇ ਦਿੱਤੀ। ਇਸ ਦੀ ਆਵਾਜ਼ ਸੁਣ ਬੀ. ਐੱਸ. ਐੱਫ. ਵੱਲੋਂ ਜਿੱਥੇ ਫਾਇਰਿੰਗ ਕੀਤੀ ਗਈ, ਉੱਥੇ ਈਲੂ ਬੰਬ ਵੀ ਦਾਗ਼ਿਆ ਗਿਆਾ। ਜ਼ਿਕਰਯੋਗ ਹੈ ਕਿ ਬੀ. ਐੱਸ. ਐੱਫ. ਵੱਲੋਂ ਕੀਤੀ ਗਈ ਫਾਇਰਿੰਗ ਤੋਂ ਬਾਅਦ ਡਰੋਨ ਦੇ ਵਾਪਸ ਪਰਤਣ ਦੀ ਕੋਈ ਵੀ ਆਵਾਜ਼ ਸੁਣਾਈ ਨਾ ਦੇਣ ਤੋਂ ਬਾਅਦ ਇਲਾਕੇ 'ਚ ਤਲਾਸ਼ੀ ਮੁਹਿੰਮ ਜਾਰੀ ਹੈ।

ਇਹ ਵੀ ਪੜ੍ਹੋ : ਪਤਨੀ ਦੀਆਂ ਮਿੱਠੀਆਂ-ਪਿਆਰੀਆਂ ਗੱਲਾਂ 'ਚ ਆਏ ਨੌਜਵਾਨ ਦਾ ਸਭ ਕੁੱਝ ਲੁੱਟਿਆ, ਖ਼ੁਦ ਭਰਾ-ਭਰਜਾਈ ਸਣੇ ਪੁੱਜੀ ਕੈਨੇਡਾ
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਸੈਕਟਰ ਖ਼ਾਲੜਾ ਵਿਖੇ ਬੀ. ਓ. ਪੀ ਡਲ ਦੇ ਪਿੱਲਰ ਨੰਬਰ 136/30 ਰਾਹੀਂ ਬੀਤੀ ਰਾਤ 10.05 ਵਜੇ ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ 'ਚ ਦਾਖ਼ਲ ਹੋਣ ਸਬੰਧੀ ਆਵਾਜ਼ ਸੁਣਾਈ ਦਿੱਤੀ। ਇਸ ਤੋਂ ਬਾਅਦ ਸਰਹੱਦ 'ਤੇ ਤਾਇਨਾਤ ਬੀ. ਐੱਸ. ਐੱਫ ਦੀ 103 ਬਟਾਲੀਅਨ ਵੱਲੋਂ ਹਰਕਤ 'ਚ ਆਉਂਦੇ ਹੋਏ ਜਿੱਥੇ ਕਰੀਬ 4 ਰੌਂਦ ਫਾਇਰਿੰਗ ਕੀਤੀ ਗਈ, ਉੱਥੇ 1 ਈਲੂ ਬੰਬ ਵੀ ਦਾਗ਼ਿਆ ਗਿਆ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਮਾਨ ਸਰਕਾਰ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਕੇਸ ਚਲਾਉਣ ਦੀ ਦਿੱਤੀ ਮਨਜ਼ੂਰੀ

ਇਸ ਫਾਇਰਿੰਗ ਤੋਂ ਬਾਅਦ ਡਰੋਨ ਦੇ ਵਾਪਸ ਪਾਕਿਸਤਾਨ ਪਰਤਣ ਦੀ ਕੋਈ ਆਵਾਜ਼ ਸੁਣਾਈ ਨਹੀਂ ਦਿੱਤੀ ਗਈ। ਸੂਤਰਾਂ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਪਾਕਿਸਤਾਨ ਡਰੋਨ ਨੂੰ ਭਾਰਤੀ ਖੇਤਰ 'ਚ ਬੀ. ਐੱਸ. ਐੱਫ. ਵੱਲੋਂ ਫਾਇਰੰਗ ਰਾਹੀਂ ਹੇਠਾ ਸੁੱਟ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐਸ. ਪੀ ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਥਾਣਾ ਖਾਲੜਾ ਦੀ ਪੁਲਸ ਅਤੇ ਬੀ. ਐੱਸ. ਐੱਫ ਵੱਲੋਂ ਸ਼ੱਕੀ ਇਲਾਕਿਆਂ ਨੂੰ ਸੀਲ ਕਰਦੇ ਹੋਏ ਸਰਹੱਦ ਨੇੜੇ ਦੇ ਸਾਰੇ ਇਲਾਕੇ 'ਚ ਸਾਂਝੀ ਤਲਾਸ਼ੀ ਮੁਹਿੰਮ ਜਾਰੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News