ਅੰਮ੍ਰਿਤਸਰ ਸਰਹੱਦ ’ਤੇ ਪਾਕਿਸਤਾਨੀ ਡਰੋਨ ਦੀ ਘੁਸਪੈਠ, 16 ਕਿਲੋ ਹੈਰੋਇਨ ਬਰਾਮਦ

Thursday, May 14, 2026 - 12:03 PM (IST)

ਅੰਮ੍ਰਿਤਸਰ ਸਰਹੱਦ ’ਤੇ ਪਾਕਿਸਤਾਨੀ ਡਰੋਨ ਦੀ ਘੁਸਪੈਠ, 16 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ (ਨੀਰਜ)- ਭਾਰਤ-ਪਾਕਿਸਤਾਨ ਸਰਹੱਦ ’ਤੇ ਇਕ ਵਾਰ ਫਿਰ ਸੁਰੱਖਿਆ ਏਜੰਸੀਆਂ ਦੀ ਚਿੰਤਾ ਵਧਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਮੰਗਲਵਾਰ ਰਾਤ ਪਾਕਿਸਤਾਨ ਵਾਲੇ ਪਾਸੇ ਤੋਂ ਆਇਆ ਇਕ ਡਰੋਨ ਭਾਰਤੀ ਖੇਤਰ ’ਚ ਲੱਗਭਗ 5.5 ਕਿਲੋਮੀਟਰ ਅੰਦਰ ਤੱਕ ਦਾਖਲ ਹੋ ਗਿਆ ਅਤੇ ਕਥਿਤ ਤੌਰ ’ਤੇ 16 ਕਿਲੋ ਹੈਰੋਇਨ ਸੁੱਟਣ ਤੋਂ ਬਾਅਦ ਵਾਪਸ ਪਰਤ ਗਿਆ। ਸੂਤਰਾਂ ਅਨੁਸਾਰ ਇਹ ਡਰੋਨ ਅੰਮ੍ਰਿਤਸਰ ਸਰਹੱਦੀ ਖੇਤਰ ਅਧੀਨ ਪੈਂਦੇ ਪਿੰਡ ਡੱਲਾ ਤੱਕ ਪਹੁੰਚ ਗਿਆ, ਜੋ ਬਾਰਡਰ ਫੈਂਸਿੰਗ ਤੋਂ ਕਰੀਬ 6 ਕਿਲੋਮੀਟਰ ਦੂਰ ਹੈ।

ਇਹ ਵੀ ਪੜ੍ਹੋ-ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

ਘਟਨਾ ਤੋਂ ਬਾਅਦ ਖੇਤਰ ’ਚ ਤਾਇਨਾਤ ਬੀ. ਐੱਸ. ਐੱਫ. ਅਤੇ ਹੋਰ ਸੁਰੱਖਿਆ ਏਜੰਸੀਆਂ ਨੇ ਤੁਰੰਤ ਸਰਚ ਆਪ੍ਰੇਸ਼ਨ ਸ਼ੁਰੂ ਕੀਤਾ। ਦੱਸਿਆ ਜਾ ਰਿਹਾ ਹੈ ਕਿ ਇਹ ਡਰੋਨ ਘੁਸਪੈਠ ਡਰੱਗਜ਼ ਦੀ ਸਮੱਗਲਿੰਗ ਦੇ ਇਕ ਵੱਡੇ ਨੈੱਟਵਰਕ ਦਾ ਹਿੱਸਾ ਹੋ ਸਕਦੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5 ਕਰੋੜ ਦਾ ਗਾਂਜਾ ਜ਼ਬਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News