ਭਾਰਤੀ ਸਰਹੱਦ ’ਚ ਮੁੜ ਦਾਖ਼ਲ ਹੋਇਆ ਪਾਕਿ ਡਰੋਨ, BSF ਨੇ ਕੀਤੇ 10 ਰਾਊਂਡ ਫਾਇਰ

09/15/2022 10:21:09 AM

ਗੁਰਦਾਸਪੁਰ (ਜੀਤ ਮਠਾਰੂ, ਵਿਨੋਦ)- ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ, ਜਿਸ ਦੇ ਚੱਲਦਿਆਂ ਬੀਤੀ ਰਾਤ ਪਾਕਿਸਤਾਨ ਨੇ ਭਾਰਤ ਦੇ ਖੇਤਰ ਵਿੱਚ ਮੁੜ ਡਰੋਨ ਭੇਜਿਆ ਹੈ। ਬੀ.ਐੱਸ.ਐੱਫ. ਦੇ ਜਵਾਨਾਂ ਨੇ ਮੁਸਤੈਦੀ ਦਿਖਾਉਂਦੇ ਹੋਏ ਪਾਕਿ ਡਰੋਨ ’ਤੇ ਰੌਸ਼ਨੀ ਵਾਲੇ ਬੰਬ ਦਾਗੇ ਅਤੇ 10 ਫਾਇਰ ਕਰਕੇ ਡ੍ਰੋਨ ਨੂੰ ਵਾਪਸ ਜਾਣ ਲਈ ਮਜਬੂਰ ਕਰ ਦਿੱਤਾ।  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੀ.ਐੱਸ.ਐੱਫ. ਦੇ ਅਧਿਕਾਰੀ ਨੇ ਦੱਸਿਆ ਕਿ ਬੀਤੀ ਰਾਤ  ਸੀਮਾ ਚੌਕੀ ਸ਼ਾਹਪੁਰ ਫਾਰਵਰਡ ਦੇ ਇਲਾਕੇ ਵਿੱਚ ਭਾਰਤ ਵਾਲੇ ਪਾਸੇ ਪਾਕਿਸਤਾਨ ਤੋਂ ਇੱਕ ਡਰੋਨ ਆਇਆ, ਜਿਸ ’ਤੇ ਬੀ.ਐੱਸ.ਐੱਫ. ਜਵਾਨਾਂ ਨੇ 10 ਰਾਊਂਡ ਫਾਇਰ ਕੀਤੇ ਅਤੇ ਰੌਸ਼ਨੀ ਵਾਲੇ ਬੰਬ ਦਾਗੇ।

ਪੜ੍ਹੋ ਇਹ ਵੀ ਖ਼ਬਰ : ਪ੍ਰੈੱਸ ਕਾਨਫਰੰਸ ’ਚ ਪਾਰਟੀ ਵਰਕਰ ਦਾ ਵੱਜਿਆ ਮੋਬਾਇਲ ਤਾਂ ਭੜਕੇ ਸਿਮਰਨਜੀਤ ਮਾਨ ਨੇ ਕਿਹਾ-Get Out (ਵੀਡੀਓ)

ਫਾਇਰਿੰਗ ਤੋਂ ਬਾਅਦ ਡਰੋਨ ਨੂੰ ਵਾਪਸ ਪਾਕਿ ਵੱਲ ਚਲਾ ਗਿਆ। ਉਨ੍ਹਾਂ ਦੱਸਿਆ ਕਿ ਡਰੋਨ ਦੇ ਵਾਪਸ ਜਾਣ ਉਪਰੰਤ ਇਲਾਕੇ ਦੀ ਤਲਾਸ਼ੀ ਲਈ ਜਾ ਰਹੀ ਹੈ। ਇਹ ਇਲਾਕਾ ਪਾਕਿਸਤਾਨੀ ਬੀ.ਓ.ਪੀ. ਪੁਰਾਣੀ ਸ਼ਾਹਪੁਰ ਤੋਂ 2200 ਮੀਟਰ ਦੂਰ ਹੈ ਅਤੇ ਭਾਰਤ ਦੇ ਬੀ.ਐੱਸ. ਐੱਫ. 73 ਬਟਾਲੀਅਨ ਅਤੇ ਰਮਦਾਸ ਪੁਲਸ ਸਟੇਸ਼ਨ ਅਜਨਾਲਾ ਅਧੀਨ ਆਉਂਦਾ ਹੈ। ਇਸ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਜੇਕਰ ਕੋਈ ਵੀ ਸ਼ੱਕੀ ਚੀਜ਼ ਮਿਲਦੀ ਹੈ ਤਾਂ ਤੁਰੰਤ ਬੀ.ਐੱਸ.ਐੱਫ. ਅਤੇ ਪੁਲਸ ਨੂੰ ਸੂਚਿਤ ਕੀਤਾ ਜਾਵੇ।
 

ਪੜ੍ਹੋ ਇਹ ਵੀ ਖ਼ਬਰ : ਸਕੂਲ ਨੂੰ ‘ਸੀ-4 ਬੰਬ’ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਬੱਚਿਆਂ ਨੂੰ ਲੈ ਕੇ ਪੁਲਸ ਦਾ ਨਵਾਂ ਖ਼ੁਲਾਸਾ


rajwinder kaur

Content Editor

Related News