ਤਰਨਤਾਰਨ: ਭਾਰਤੀ ਖੇਤਰ ’ਚ ਮੁੜ ਦਾਖ਼ਲ ਹੋਇਆ ਪਾਕਿਸਤਾਨੀ ਡਰੋਨ, BSF ਨੇ ਕੀਤੀ ਫ਼ਾਇਰਿੰਗ
Friday, Oct 21, 2022 - 08:58 AM (IST)
ਤਰਨਤਾਰਨ (ਸੋਨੀਆ, ਰਮਨ)- ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਭਾਰਤੀ ਖੇਤਰ ਵਿਚ ਵੱਖ-ਵੱਖ ਖੇਪਾਂ ਭੇਜਣ ਦੇ ਮਕਸਦ ਨਾਲ ਡਰੋਨ ਦੀ ਆਏ ਦਿਨ ਮਦਦ ਲਈ ਜਾ ਰਹੀ ਹੈ। ਪਾਕਿ ਡਰੋਨ ਦੀਆਂ ਗਤੀਵਿਧੀਆਂ ਰੁੱਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਇਸ ਦੇ ਚਲਦਿਆਂ ਭਾਰਤੀ ਖੇਤਰ 'ਚ ਸ਼ੁੱਕਰਵਾਰ ਸਵੇਰੇ ਕਰੀਬ ਚਾਰ ਵਜੇ ਪਾਕਿ ਡਰੋਨ ਵੱਲੋਂ ਫਿਰ ਭਾਰਤੀ ਖੇਤਰ ਵਿਚ ਦਸਤਕ ਦਿੱਤੀ ਗਈ।
ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ਵਿਖੇ ASI ਤੋਂ ਚੱਲੀ ਗੋਲੀ ਕਾਰਨ ਜ਼ਖ਼ਮੀ ਨੌਜਵਾਨ ਦੀ ਮੌਤ, ਮੁਅੱਤਲ ਕਰਨ ਮਗਰੋਂ ਪੁਲਸ ਮੁਲਾਜ਼ਮ ਗ੍ਰਿਫ਼ਤਾਰ
ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ’ਤੇ ਬੀ.ਓ.ਪੀ. ਧਰਮਾਂ ਦੇ ਪਿੱਲਰ ਨੰਬਰ 154/7 ਰਾਹੀਂ ਪਾਕਿਸਤਾਨੀ ਡਰੋਨ ਨੇ ਅੱਜ ਸਵੇਰੇ 4 ਵਜੇ ਦਸਤਕ ਦਿੱਤੀ। ਡਰੋਨ ਦੀ ਆਵਾਜ਼ ਸੁਣਦੇ ਸਾਰ ਸਰਹੱਦ ’ਤੇ ਤਾਇਨਾਤ ਬੀ.ਐੱਸ.ਐੱਫ. ਦੀ 101 ਬਟਾਲੀਅਨ ਨੇ ਹਰਕਤ ਵਿਚ ਆਉਂਦੇ ਹੋਏ ਅੱਧਾ ਦਰਜਨ ਦੇ ਕਰੀਬ ਫ਼ਾਇਰਿੰਗ ਕੀਤੀ। ਫਾਇਰਿੰਗ ਦੌਰਾਨ ਪਾਕਿ ਡਰੋਨ ਕਈ ਮਿੰਟ ਤੱਕ ਇਲਾਕੇ ’ਚ ਘੁੰਮਦਾ ਰਿਹਾ, ਜਿਸ ਤੋਂ ਬਾਅਦ ਉਹ ਵਾਪਸ ਪਾਕਿਸਤਾਨ ਪਰਤ ਗਿਆ।
ਪੜ੍ਹੋ ਇਹ ਵੀ ਖ਼ਬਰ :ਹਰੀਕੇ ਪੱਤਣ ਵਿਖੇ ਦੋਹਰਾ ਕਤਲ, ਸਾਬਕਾ ਫ਼ੌਜੀ ਤੇ ਉਸ ਦੀ ਪਤਨੀ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ
ਦੱਸ ਦੇਈਏ ਕਿ ਸਵੇਰ ਹੁੰਦੇ ਸਾਰ ਸਥਾਨਕ ਪੁਲਸ ਅਤੇ ਬੀ.ਐੱਸ.ਐੱਫ. ਦੇ ਉੱਚ ਅਧਿਕਾਰੀਆਂ ਵੱਲੋਂ ਇਲਾਕੇ ਵਿੱਚ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ। ਭਾਰਤੀ ਖੇਤਰ ਵਿਚ ਦਾਖ਼ਲ ਹੋਏ ਡਰੋਨ ਰਾਹੀਂ ਕੋਈ ਖੇਪ ਭੇਜੀ ਗਈ ਹੋ ਸਕਦੀ ਹੈ, ਜਿਸ ਨੂੰ ਲੈ ਕੇ ਤਲਾਸ਼ੀ ਕੀਤੀ ਜਾ ਰਹੀ ਹੈ।