BSF ਤੇ ਪੰਜਾਬ ਪੁਲਸ ਨੂੰ ਸਾਂਝੇ ਆਪ੍ਰੇਸ਼ਨ ਦੌਰਾਨ ਇਕ ਹੋਰ ਪਾਕਿਸਤਾਨੀ ਡਰੋਨ ਬਰਾਮਦ

Friday, Dec 08, 2023 - 02:11 AM (IST)

BSF ਤੇ ਪੰਜਾਬ ਪੁਲਸ ਨੂੰ ਸਾਂਝੇ ਆਪ੍ਰੇਸ਼ਨ ਦੌਰਾਨ ਇਕ ਹੋਰ ਪਾਕਿਸਤਾਨੀ ਡਰੋਨ ਬਰਾਮਦ

ਅੰਮ੍ਰਿਤਸਰ (ਨੀਰਜ) : ਪਿੰਡ ਧਨੋਏ ਕਲਾਂ ਦੇ ਇਲਾਕੇ 'ਚ ਬੀ. ਐੱਸ. ਐੱਫ. ਤੇ ਪੰਜਾਬ ਪੁਲਸ ਦੀ ਟੀਮ ਵੱਲੋਂ ਕੀਤੇ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਇਕ ਹੋਰ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਇਹ ਡਰੋਨ ਚੀਨ ਦਾ ਬਣਿਆ ਹੈ ਅਤੇ ਇਕ ਮਿੰਨੀ ਡਰੋਨ ਹੈ। ਇਸ ਨੂੰ ਰਾਤ ਕਰੀਬ 8:45 ਵਜੇ ਤਲਾਸ਼ੀ ਮੁਹਿੰਮ ਤੋਂ ਬਾਅਦ ਜ਼ਬਤ ਕੀਤਾ ਗਿਆ।

ਇਹ ਵੀ ਪੜ੍ਹੋ : ਵਾੜ ਹੀ ਖੇਤ ਨੂੰ ਲੱਗੀ ਖਾਣ; ਥਾਣੇ ਦਾ ਮੁਨਸ਼ੀ ਵਿਦੇਸ਼ੀ ਹਥਿਆਰਾਂ ਦੀ ਚੋਰੀ ਦੇ ਮਾਮਲੇ 'ਚ ਦੂਜੀ ਵਾਰ ਗ੍ਰਿਫ਼ਤਾਰ

ਜ਼ਿਕਰਯੋਗ ਹੈ ਕਿ ਪਾਕਿਸਤਾਨੀ ਤਸਕਰ ਹੁਣ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਲਈ ਡਰੋਨ ਦਾ ਸਹਾਰਾ ਲੈ ਰਹੇ ਹਨ। ਇਸ ਤੋਂ ਪਹਿਲਾਂ ਵੀ ਭਾਰਤੀ ਸਰਹੱਦ 'ਤੇ ਆਉਣ ਵਾਲੇ ਡਰੋਨਾਂ ਨੂੰ ਗੋਲ਼ੀ ਮਾਰ ਕਈ ਵਾਰ ਹੇਠਾਂ ਸੁੱਟਿਆ ਗਿਆ ਹੈ ਤੇ ਕਈ ਵਾਰ ਵਾਪਸ ਭੇਜਿਆ ਗਿਆ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News