ਫਿਰੋਜ਼ਪੁਰ ''ਚ ਸਰਹੱਦ ਨੇੜੇ ਖੇਤਾਂ ''ਚੋਂ ਪਾਕਿਸਤਾਨੀ ਡਰੋਨ ਬਰਾਮਦ

Sunday, Jun 22, 2025 - 04:19 PM (IST)

ਫਿਰੋਜ਼ਪੁਰ ''ਚ ਸਰਹੱਦ ਨੇੜੇ ਖੇਤਾਂ ''ਚੋਂ ਪਾਕਿਸਤਾਨੀ ਡਰੋਨ ਬਰਾਮਦ

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਭਾਰਤ-ਪਾਕਿ ਨੇੜੇ ਇੱਕ ਸਰਚ ਆਪਰੇਸ਼ਨ ਦੌਰਾਨ ਬੀ. ਐੱਸ. ਐੱਫ. ਨੇ ਖੇਤਾਂ 'ਚੋਂ ਇੱਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਹੈ। ਇਸ ਨੂੰ ਲੈ ਕੇ 99 ਬਟਾਲੀਅਨ ਬੀ. ਐੱਸ. ਐੱਫ. ਬੀ. ਓ. ਪੀ. ਕਸੋਕੇ ਦੇ ਕੰਪਨੀ ਕਮਾਂਡਰ ਵੱਲੋਂ ਦਿੱਤੀ ਗਈ ਲਿਖਤੀ ਸ਼ਿਕਾਇਤ ਦੇ ਆਧਾਰ 'ਤੇ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਵੱਲੋਂ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਜਸਪਾਲ ਸਿੰਘ ਨੇ ਦੱਸਿਆ ਕਿ ਕੰਪਨੀ ਕਮਾਂਡਰ ਨੇ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਨੂੰ ਭੇਜੇ ਇੱਕ ਪੱਤਰ ਵਿੱਚ ਦੱਸਿਆ ਹੈ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਜਦੋਂ ਬੀ. ਐੱਸ. ਐੱਫ. ਵੱਲੋਂ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਸੀ ਤਾਂ ਪਿੰਡ ਕਿਲਚੇ ਦੇ ਖੇਤਾਂ ਵਿੱਚੋਂ ਇੱਕ ਪਾਕਿਸਤਾਨੀ ਡਰੋਨ ਬਰਾਮਦ ਹੋਇਆ।
 

 


author

Babita

Content Editor

Related News