ਭਾਰਤੀ ਖੇਤਰ ''ਚ ਦਾਖਲ ਪਾਕਿਸਤਾਨੀ ਡਰੋਨ 3 ਕਿਲੋ ਤੋਂ ਵੱਧ ਹੈਰੋਇਨ ਸਮੇਤ ਬਰਾਮਦ

Thursday, Oct 12, 2023 - 08:25 PM (IST)

ਭਾਰਤੀ ਖੇਤਰ ''ਚ ਦਾਖਲ ਪਾਕਿਸਤਾਨੀ ਡਰੋਨ 3 ਕਿਲੋ ਤੋਂ ਵੱਧ ਹੈਰੋਇਨ ਸਮੇਤ ਬਰਾਮਦ

ਤਰਨਤਾਰਨ (ਰਮਨ) : ਪਾਕਿਸਤਾਨੀ ਡਰੋਨ ਦੀਆਂ ਭਾਰਤੀ ਖੇਤਰ ਵਿੱਚ ਦਸਤਕ ਦੇਣ ਦੀਆਂ ਗਤੀਵਿਧੀਆਂ ਲਗਾਤਾਰ ਜਾਰੀ ਹਨ। ਇਸ ਦੀ ਇਕ ਹੋਰ ਤਾਜ਼ਾ ਮਿਸਾਲ ਵੀਰਵਾਰ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਪਾਕਿਸਤਾਨੀ ਡਰੋਨ ਨੂੰ ਭਾਰਤ ਪੁੱਜੀ 3 ਕਿਲੋ 22 ਗ੍ਰਾਮ ਹੈਰੋਇਨ ਸਮੇਤ ਪੰਜਾਬ ਪੁਲਸ ਅਤੇ ਬੀਐੱਸਐੱਫ ਵੱਲੋਂ ਬਰਾਮਦ ਕਰ ਲਿਆ ਗਿਆ। ਜ਼ਿਕਰਯੋਗ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੀਬ 15 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ : ਇਜ਼ਰਾਈਲ: ਚਸ਼ਮਦੀਦ ਨੇ ਬਿਆਨ ਕੀਤਾ ਸੰਗੀਤ ਸਮਾਰੋਹ 'ਤੇ ਹੋਏ ਹਮਲੇ ਦਾ ਦਰਦ, ਚਾਰੋਂ ਪਾਸਿਓਂ ਚੱਲੀਆਂ ਗੋਲ਼ੀਆਂ

ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਭਿਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਸੈਕਟਰ ਖਾਲੜਾ ਅਧੀਨ ਆਉਂਦੀ ਬੀਓਪੀ ਬਾਬਾ ਪੀਰ ਰਾਹੀਂ ਡਰੋਨ ਦਾਖਲ ਹੋਣ ਸਬੰਧੀ ਬੀਤੀ ਰਾਤ ਸੂਚਨਾ ਪ੍ਰਾਪਤ ਹੋਈ, ਜਿਸ ਤੋਂ ਬਾਅਦ ਥਾਣਾ ਖਾਲੜਾ ਦੀ ਪੁਲਸ ਅਤੇ ਬੀਐੱਸਐੱਫ ਦੀ 71 ਅਤੇ 103 ਬਟਾਲੀਅਨ ਵੱਲੋਂ ਤਲਾਸ਼ੀ ਅਭਿਆਨ ਦੌਰਾਨ ਸੁਖਦੇਵ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਡਲੀਰੀ ਦੇ ਖੇਤਾਂ 'ਚੋਂ ਡਰੋਨ ਸਮੇਤ 3 ਕਿਲੋ 22 ਗ੍ਰਾਮ ਹੈਰੋਇਨ ਨੂੰ ਬਰਾਮਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਡਰਾਈਵਰ ਨੂੰ ਆਈ ਝਪਕੀ, ਬੇਕਾਬੂ ਹੋ ਚੈੱਕ ਪੋਸਟ ਨਾਲ ਜਾ ਟਕਰਾਇਆ ਟਿੱਪਰ

ਉਨ੍ਹਾਂ ਦੱਸਿਆ ਕਿ ਬਰਾਮਦ ਹੈਰੋਇਨ ਇਕ ਪੈਕਟ ਵਿੱਚ ਰੱਖੀ ਗਈ ਸੀ, ਜਿਸ ਨੂੰ ਡਰੋਨ ਨਾਲ ਟੰਗਿਆ ਹੋਇਆ ਸੀ। ਡੀ.ਐੱਸ.ਪੀ. ਪ੍ਰੀਤਇੰਦਰ ਸਿੰਘ ਨੇ ਦੱਸਿਆ ਥਾਣਾ ਖਾਲੜਾ ਵਿਖੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਨਸ਼ਾ ਤਸਕਰ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News