ਗੁਰਦਾਸਪੁਰ 'ਚ ਭਾਰਤ-ਪਾਕਿ ਸਰਹੱਦ 'ਤੇ ਫਿਰ ਪਾਕਿਸਤਾਨੀ ਡਰੋਨ ਦੀ ਦਸਤਕ, BSF ਨੇ ਕੀਤੇ ਰਾਊਂਡ ਫਾਇਰ
Tuesday, Jan 31, 2023 - 09:44 AM (IST)

ਗੁਰਦਾਸਪੁਰ (ਵਿਨੋਦ) : ਜ਼ਿਲ੍ਹਾ ਗੁਰਦਾਸਪੁਰ ਦੇ ਨਾਲ ਲੱਗਦੀ ਭਾਰਤ-ਪਾਕਿਸਤਾਨ ਸਰਹੱਦ 'ਤੇ ਬੀਤੀ ਰਾਤ ਲਗਭਗ 10.30 ਵਜੇ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਇਸ ਤੋਂ ਬਾਅਦ ਬੀ. ਐੱਸ. ਐੱਫ. ਦੇ ਜਵਾਨਾਂ ਨੇ ਆਦੀਆਂ ਬੀ. ਓ. ਪੀ. ਨੇੜੇ ਪਾਕਿਸਤਾਨੀ ਡਰੋਨ ਦੇਖਿਆ ਤਾਂ 14 ਰਾਊਂਡ ਫਾਇਰ ਕੀਤੇ ਤਾਂ ਡਰੋਨ ਵਾਪਸ ਪਾਕਿਸਤਾਨ ਵੱਲ ਚਲਾ ਗਿਆ।
ਜਾਣਕਾਰੀ ਮੁਤਾਬਕ ਭਾਰਤ ਦੀ ਹੱਦ ਅੰਦਰ ਕਰੀਬ 30 ਸੈਕਿੰਡ ਡਰੋਨ ਵੱਲੋਂ ਹਲਚਲ ਕੀਤੀ ਗਈ। ਇਸ ਮਗਰੋਂ ਬੀ. ਐੱਸ. ਐੱਫ. ਦੇ ਜਵਾਨਾਂ ਵੱਲੋਂ ਪੁਲਸ ਦੀ ਮਦਦ ਨਾਲ ਸਰਹੱਦੀ ਖੇਤਰ 'ਚ ਤਲਾਸ਼ੀ ਮੁਹਿੰਮ ਚਲਾਈ ਗਈ ਪਰ ਖ਼ਬਰ ਲਿਖੇ ਜਾਣ ਤੱਕ ਪੁਲਸ ਦੇ ਹੱਥ ਕੋਈ ਵੀ ਸ਼ੱਕੀ ਵਸਤੂ ਨਹੀਂ ਲੱਗੀ ਸੀ।
ਇਹ ਵੀ ਪੜ੍ਹੋ : ਪੰਜਾਬ ਤੋਂ ਕਾਸ਼ੀ ਜਾਣ ਵਾਲੇ ਸ਼ਰਧਾਲੂਆਂ ਲਈ ਚੰਗੀ ਖ਼ਬਰ, ਇਸ ਤਾਰੀਖ਼ ਤੋਂ ਚੱਲਣਗੀਆਂ ਸਪੈਸ਼ਲ ਗੱਡੀਆਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ