ਤਰਨਤਾਰਨ : ਭਾਰਤ-ਪਾਕਿ ਸਰਹੱਦ 'ਚ ਫਿਰ ਘੁੰਮਦਾ ਦਿਖਿਆ ਪਾਕਿਸਤਾਨੀ ਡਰੋਨ, BSF ਨੇ ਦਾਗੇ ਈਲੂ ਬੰਬ

Wednesday, Nov 02, 2022 - 09:40 AM (IST)

ਤਰਨਤਾਰਨ (ਰਮਨ) : ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਨਿੱਤ ਦਿਨ ਡਰੋਨ ਭੇਜਣ ਦੀਆਂ ਗਤੀਵਿਧੀਆਂ ਨੇ ਸਰਹੱਦ 'ਤੇ ਤਾਇਨਾਤ ਬੀ. ਐੱਸ. ਐੱਫ. ਦੇ ਨੱਕ 'ਚ ਦਮ ਕਰ ਰੱਖਿਆ ਹੈ। ਜਾਣਕਾਰੀ ਮੁਤਾਬਕ ਬੀਤੀ ਰਾਤ ਫਿਰ ਪਾਕਿਸਤਾਨ ਵੱਲੋਂ ਘਟੀਆ ਕਰਤੂਤ ਨੂੰ ਅੰਜਾਮ ਦਿੱਤਾ ਗਿਆ। ਭਾਰਤੀ ਖੇਤਰ 'ਚ ਬੀਤੀ ਰਾਤ ਪਾਕਿਸਤਾਨੀ ਡਰੋਨ ਕਰੀਬ 2 ਮਿੰਟ ਤੱਕ ਘੁੰਮਦਾ ਰਿਹਾ।

ਇਹ ਵੀ ਪੜ੍ਹੋ : ਲੁਧਿਆਣਾ ਤੋਂ ਵੱਡੀ ਖ਼ਬਰ : ਫੈਕਟਰੀ 'ਚ ਗੈਸ ਲੀਕ ਹੋਣ 'ਤੇ ਬੇਹੋਸ਼ ਹੋਏ ਲੋਕ, ਪੂਰਾ ਇਲਾਕਾ ਕੀਤਾ ਗਿਆ ਸੀਲ (ਵੀਡੀਓ)

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਅਧੀਨ ਮੌਜੂਦ ਭਾਰਤ-ਪਾਕਿਸਤਾਨ ਸਰਹੱਦ ਦੇ ਬੀ. ਓ. ਪੀ ਪਲੋਪੱਤੀ ਅਧੀਨ ਆਉਂਦੇ ਪਿੱਲਰ ਨੰਬਰ 145/7-8 ਰਾਹੀਂ ਪਾਕਿਸਤਾਨੀ ਡਰੋਨ ਬੀਤੀ ਰਾਤ ਸਾਢੇ 10 ਵਜੇ ਦਾਖ਼ਲ ਹੋ ਗਿਆ। ਇਸ ਡਰੋਨ ਦੀ ਆਵਾਜ਼ ਸੁਣਨ ਤੋਂ ਬਾਅਦ ਸਰਹੱਦ 'ਤੇ ਤਾਇਨਾਤ ਬੀ. ਐੱਸ. ਐੱਫ. ਦੀ 103 ਬਟਾਲੀਅਨ ਵੱਲੋਂ ਹਰਕਤ 'ਚ ਆਉਂਦੇ ਹੋਏ ਕਰੀਬ 7 ਰੌਂਦ ਫਾਇਰ ਕੀਤੇ ਗਏ। ਬੀ. ਐੱਸ. ਐੱਫ. ਦੇ ਜਵਾਨਾਂ ਵੱਲੋਂ 3 ਈਲੂ ਬੰਬ ਵੀ ਦਾਗੇ ਗਏ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ਅਦਾਲਤ 'ਚ ਬਾਦਲਾਂ ਖ਼ਿਲਾਫ਼ ਚੱਲ ਰਹੇ ਕੇਸ 'ਤੇ ਸੁਪਰੀਮ ਕੋਰਟ ਨੇ ਲਾਈ ਰੋਕ

ਕਰੀਬ 2 ਮਿੰਟ ਤੱਕ ਇਲਾਕੇ 'ਚ ਘੁੰਮਣ ਤੋਂ ਬਾਅਦ ਡਰੋਨ ਵਾਪਸ ਪਿੱਲਰ ਨੰਬਰ 145/5-6 ਰਾਹੀਂ ਪਾਕਿਸਤਾਨ ਪਰਤ ਗਿਆ। ਬੁੱਧਵਾਰ ਸਵੇਰੇ ਜਾਣਕਾਰੀ ਦਿੰਦੇ ਹੋਏ ਸਬ ਡਵੀਜ਼ਨ ਭਿੱਖੀਵਿੰਡ ਦੇ ਡੀ. ਐੱਸ. ਪੀ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਬੀ. ਐੱਸ. ਐੱਫ. ਅਤੇ ਥਾਣਾ ਖਾਲੜਾ ਦੀ ਪੁਲਸ ਵੱਲੋਂ ਸਾਂਝੇ ਤੌਰ 'ਤੇ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਉਂਦੇ ਹੋਏ ਸੰਵੇਦਨਸ਼ੀਲ ਇਲਾਕਿਆਂ ਨੂੰ ਸੀਲ ਕਰ ਦਿੱਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News