ਤਰਨਤਾਰਨ : ਭਾਰਤੀ ਖੇਤਰ 'ਚ ਫਿਰ ਪਾਕਿਸਤਾਨੀ ਡਰੋਨ ਦੀ ਦਸਤਕ, ਲੋਕਾਂ 'ਚ ਸਹਿਮ ਦਾ ਮਾਹੌਲ
Friday, Nov 04, 2022 - 10:20 AM (IST)
ਤਰਨਤਾਰਨ (ਰਮਨ) : ਭਾਰਤੀ ਖੇਤਰ 'ਚ ਬੀਤੀ ਰਾਤ ਪਾਕਿਸਤਾਨੀ ਡਰੋਨ ਵੱਲੋਂ ਇਕ ਵਾਰ ਫਿਰ ਤੋਂ ਦਸਤਕ ਦਿੱਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨੀ ਡਰੋਨ ਵੱਲੋਂ ਭਾਰਤੀ ਖੇਤਰ 'ਚ ਦਸਤਕ ਦਿੱਤੇ ਜਾਣ ਦੀਆਂ ਗਤੀਵਿਧੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਇਸ ਨਾਲ ਸਰਹੱਦੀ ਖੇਤਰ ਦੇ ਲੋਕਾਂ 'ਚ ਸਹਿਮ ਭਰਿਆ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ।
ਇਹ ਵੀ ਪੜ੍ਹੋ : ਸੰਗਰੂਰ ਤੋਂ ਆਈ ਮੰਦਭਾਗੀ ਖ਼ਬਰ : ਸਕੂਲੀ ਵੈਨ ਭਿਆਨਕ ਹਾਦਸੇ ਦਾ ਸ਼ਿਕਾਰ, ਇਕ ਦੀ ਮੌਤ (ਵੀਡੀਓ)
ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਅਧੀਨ ਮੌਜੂਦ ਭਾਰਤ-ਪਾਕਿਸਤਾਨ ਸਰਹੱਦ ਦੇ ਸੈਕਟਰ ਸਿੰਘਪੁਰਾ ਅਧੀਨ ਆਉਂਦੀ ਦੀ ਬੀ. ਓ. ਪੀ. ਬਾਬਾ ਪੀਰ ਵਿਖੇ ਕੰਡਿਆਲੀ ਤਾਰ ਨੂੰ ਪਾਰ ਕਰ ਪਾਕਿਸਤਾਨੀ ਡਰੋਨ ਬੀਤੀ ਰਾਤ 9.36 ਵਜੇ ਦਾਖ਼ਲ ਹੋ ਗਿਆ। ਡਰੋਨ ਦੀ ਆਵਾਜ਼ ਸੁਣਦੇ ਸਾਰ ਹੀ ਸਰਹੱਦ 'ਤੇ ਤਾਇਨਾਤ ਬੀ. ਐੱਸ. ਐੱਫ. ਦੀ 71 ਬਟਾਲੀਅਨ ਵੱਲੋਂ ਹਰਕਤ 'ਚ ਆਉਂਦੇ ਹੋਏ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਕਰੀਬ 2 ਮਿੰਟ ਬਾਅਦ ਡਰੋਨ ਦੀ ਆਵਾਜ਼ ਸੁਣਾਈ ਦੇਣੀ ਬੰਦ ਹੋ ਗਈ।
ਇਹ ਵੀ ਪੜ੍ਹੋ : ਪੰਜਾਬ ਭਰ ਦੇ ਕਿਸਾਨਾਂ ਨੂੰ PAU ਦੀ ਸਲਾਹ, ਕਣਕ ਦਾ ਵੱਧ ਝਾੜ ਲੈਣ ਲਈ ਇਸ ਤਾਰੀਖ਼ ਤੱਕ ਕਰੋ ਬਿਜਾਈ
ਡਰੋਨ ਦੀ ਇਸ ਦਸਤਕ ਦੌਰਾਨ ਬੀ. ਐੱਸ. ਐੱਫ. ਵੱਲੋਂ ਕੋਈ ਫਾਇਰਿੰਗ ਨਹੀਂ ਕੀਤੇ ਜਾਣ ਦਾ ਵੀ ਪਤਾ ਲੱਗਾ ਹੈ। ਇਸ ਬਾਬਤ ਸ਼ੁੱਕਰਵਾਰ ਸਵੇਰੇ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਬੀ. ਐੱਸ. ਐੱਫ ਅਤੇ ਥਾਣਾ ਖਾਲੜਾ ਦੀ ਪੁਲਸ ਵੱਲੋਂ ਇਲਾਕੇ 'ਚ ਬਰੀਕੀ ਨਾਲ ਤਲਾਸ਼ੀ ਮੁਹਿੰਮ ਜਾਰੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ