ਤਰਨਤਾਰਨ 'ਚ ਫਿਰ ਦਿਖਿਆ ਪਾਕਿਸਤਾਨੀ ਡਰੋਨ, ਕੁੱਝ ਸਮੇਂ ਬਾਅਦ ਵਾਪਸ ਪਰਤਿਆ
Friday, Nov 11, 2022 - 08:43 AM (IST)

ਤਰਨਤਾਰਨ/ਖੇਮਕਰਨ (ਸੋਨੀਆ, ਰਮਨ) : ਇਕ ਵਾਰ ਫਿਰ ਪਾਕਿਸਤਾਨੀ ਡਰੋਨ ਵੱਲੋਂ ਬੀਤੀ ਰਾਤ ਭਾਰਤੀ ਖੇਤਰ 'ਚ ਦਸਤਕ ਦਿੱਤੇ ਜਾਣ ਦੀ ਖ਼ਬਰ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਸੈਕਟਰ ਅਮਰਕੋਟ ਵਿਖੇ ਬੀ. ਓ. ਪੀ. ਪਲੋਪੱਤੀ ਦੇ ਪਿੱਲਰ ਨੰਬਰ 145/4 ਨੂੰ ਪਾਰ ਕਰਦੇ ਹੋਏ ਪਾਕਿਸਤਾਨੀ ਡਰੋਨ ਬੀਤੀ ਰਾਤ ਕਰੀਬ 11 ਵਜੇ ਦਾਖ਼ਲ ਹੋ ਗਿਆ।
ਇਹ ਵੀ ਪੜ੍ਹੋ : ਲੁਧਿਆਣਾ 'ਚ ASI ਨੇ ਖ਼ੁਦ ਨੂੰ ਮਾਰੀ ਗੋਲੀ, ਮਾਨਸਿਕ ਪਰੇਸ਼ਾਨੀ ਕਾਰਨ ਚੁੱਕਿਆ ਖ਼ੌਫ਼ਨਾਕ ਕਦਮ
ਡਰੋਨ ਦੀ ਆਵਾਜ਼ ਸੁਣ ਸਰਹੱਦ 'ਤੇ ਤਾਇਨਾਤ ਬੀ. ਐੱਸ. ਐੱਫ. ਦੀ 103 ਬਟਾਲੀਅਨ ਹਰਕਤ 'ਚ ਆ ਗਈ। ਇਸ ਤੋਂ ਕੁੱਝ ਸਮੇਂ ਬਾਅਦ ਡਰੋਨ ਵਾਪਸ ਪਾਕਿਸਤਾਨ ਪਰਤ ਗਿਆ।
ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਬੀ. ਐੱਸ. ਐੱਫ. ਵੱਲੋਂ ਇਸ ਦੌਰਾਨ ਕੋਈ ਵੀ ਫਾਇਰਿੰਗ ਨਹੀਂ ਕੀਤੀ ਗਈ। ਸ਼ੁੱਕਰਵਾਰ ਸਵੇਰੇ ਥਾਣਾ ਖਾਲੜਾ ਅਤੇ ਬੀ. ਐੱਸ. ਐੱਫ. ਦੀ ਸਾਂਝੀ ਟੀਮ ਵੱਲੋਂ ਇਲਾਕੇ 'ਚ ਤਲਾਸ਼ੀ ਮੁਹਿੰਮ ਜਾਰੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ