ਭਾਰਤ-ਪਾਕਿ ਸਰਹੱਦ 'ਤੇ ਫਿਰ ਪਾਕਿਸਤਾਨੀ ਡਰੋਨ ਦੀ ਦਸਤਕ, BSF ਨੇ ਦਾਗ਼ੇ ਈਲੂ ਬੰਬ
Saturday, Nov 26, 2022 - 10:10 AM (IST)
ਤਰਨਤਾਰਨ (ਰਮਨ, ਸੋਨੀਆ) : ਭਾਰਤੀ ਖੇਤਰ 'ਚ ਪਾਕਿਸਤਾਨੀ ਡਰੋਨ ਵੱਲੋਂ ਬੀਤੀ ਰਾਤ ਇਕ ਵਾਰ ਫਿਰ ਤੋਂ ਦਸਤਕ ਦਿੱਤੀ ਗਈ। ਇਸ ਦੀ ਆਵਾਜ਼ ਸੁਣ ਬੀ. ਐੱਸ. ਐੱਫ. ਵੱਲੋਂ ਜਿੱਥੇ ਫਾਇਰਿੰਗ ਕੀਤੀ ਗਈ, ਉੱਥੇ ਈਲੂ ਬੰਬ ਵੀ ਦਾਗ਼ੇ ਗਏ। ਜ਼ਿਕਰਯੋਗ ਹੈ ਕਿ ਪਾਕਿਸਤਾਨ 'ਚ ਆਈ. ਐੱਸ. ਆਈ ਅਤੇ ਨਸ਼ਾ ਤਸਕਰਾਂ ਵੱਲੋਂ ਭਾਰਤ ਦਾ ਮਾਹੌਲ ਖ਼ਰਾਬ ਕਰਨ ਦੇ ਮਕਸਦ ਨਾਲ ਹਰ ਦਿਨ ਭਾਰਤੀ ਖੇਤਰ 'ਚ ਡਰੋਨ ਦੀ ਮਦਦ ਨਾਲ ਵਿਸਫੋਟਕ ਸਮੱਗਰੀ, ਨਸ਼ੀਲੇ ਪਦਾਰਥ ਅਤੇ ਅਸਲਾ ਆਦਿ ਭੇਜਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਨੂੰ ਬੀ. ਐੱਸ. ਐੱਫ. ਵੱਲੋਂ ਨਾਕਾਮ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਖੰਨਾ 'ਚ ਕਲਯੁਗੀ ਪੁੱਤ ਨੇ ਕੁੱਟਿਆ ਬਜ਼ੁਰਗ ਪਿਓ, ਰਾਹ ਜਾਂਦੇ ਪੁਲਸ ਮੁਲਾਜ਼ਮ ਨੇ ਇਹ ਦੇਖ ਜੋ ਕੀਤਾ...
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੀ ਬੀ. ਓ. ਪੀ ਪਲੋਪੱਤੀ ਦੇ ਪਿੱਲਰ ਨੰਬਰ 146/5 ਰਾਹੀਂ ਬੀਤੀ ਰਾਤ ਇਕ ਵਜੇ ਪਾਕਿਸਤਾਨੀ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਇਸ ਤੋਂ ਬਾਅਦ ਸਰਹੱਦ 'ਤੇ ਤਾਇਨਾਤ ਬੀ. ਐੱਸ. ਐੱਫ. ਦੀ 103 ਬਟਾਲੀਅਨ ਵੱਲੋਂ ਹਰਕਤ 'ਚ ਆਉਂਦੇ ਹੋਏ ਜਿੱਥੇ ਕਰੀਬ 2 ਦਰਜਨ ਰੌਂਦ ਫਾਇਰਿੰਗ ਕੀਤੀ ਗਈ, ਉੱਥੇ 2 ਈਲੂ ਬੰਬ ਵੀ ਦਾਗ਼ੇ ਗਏ।
ਇਹ ਵੀ ਪੜ੍ਹੋ : ਮੋਹਾਲੀ ਨਰਸ ਕਤਲ ਮਾਮਲੇ ਨਾਲ ਜੁੜੀ ਵੱਡੀ ਖ਼ਬਰ : ਦੋਸ਼ੀ ਮੁਅੱਤਲ ASI ਰਸ਼ਪ੍ਰੀਤ ਸਿੰਘ ਗ੍ਰਿਫ਼ਤਾਰ
ਕਰੀਬ 3 ਮਿੰਟ ਇਲਾਕੇ 'ਚ ਘੁੰਮਣ ਤੋਂ ਬਾਅਦ ਡਰੋਨ ਦੇ ਵਾਪਸ ਪਾਕਿਸਤਾਨ ਪਰਤਣ ਦੀ ਆਵਾਜ਼ ਸੁਣਾਈ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਥਾਣਾ ਖਾਲੜਾ ਦੀ ਪੁਲਸ ਅਤੇ ਬੀ. ਐੱਸ. ਐੱਫ ਵੱਲੋਂ ਸ਼ੱਕੀ ਇਲਾਕਿਆਂ ਨੂੰ ਸੀਲ ਕਰਦੇ ਹੋਏ ਸਾਂਝੇ ਤੌਰ 'ਤੇ ਤਲਾਸ਼ੀ ਮੁਹਿੰਮ ਜਾਰੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ