ਭਾਰਤੀ ਖੇਤਰ 'ਚ ਫਿਰ ਪਾਕਿਸਤਾਨੀ ਡਰੋਨ ਦੀ ਦਸਤਕ, BSF ਨੇ ਦਾਗੇ ਈਲੂ ਬੰਬ

11/28/2022 10:36:37 AM

ਤਰਨਤਾਰਨ (ਰਮਨ) : ਪਾਕਿਸਤਾਨੀ ਡਰੋਨ ਦੀਆਂ ਭਾਰਤੀ ਖੇਤਰ 'ਚ ਦਸਤਕ ਦੇਣ ਦੀਆਂ ਗਤੀਵਿਧੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਇਸ ਦੀ ਇਕ ਹੋਰ ਤਾਜ਼ਾ ਮਿਸਾਲ ਉਸ ਵੇਲੇ ਦੇਖਣ ਨੂੰ ਮਿਲੀ, ਜਦੋਂ ਤੜਕੇ ਸਵੇਰੇ ਇਕ ਵਾਰ ਫਿਰ ਪਾਕਿਸਤਾਨੀ ਡਰੋਨ ਨੇ ਦਸਤਕ ਦੇ ਦਿੱਤੀ। ਇਸ ਦੀ ਆਵਾਜ਼ ਸੁਣ ਕੇ ਬੀ. ਐੱਸ. ਐੱਫ. ਵੱਲੋਂ ਜਿੱਥੇ ਫਾਇਰਿੰਗ ਕੀਤੀ ਗਈ, ਉੱਥੇ ਈਲੂ ਬੰਬ ਵੀ ਦਾਗ਼ੇ ਗਏ। ਜ਼ਿਕਰਯੋਗ ਹੈ ਕਿ ਸਰਦ ਰੁੱਤ ਦੇ ਸ਼ੁਰੂ ਹੋਣ ਦੌਰਾਨ ਪਾਕਿਸਤਾਨੀ ਤਸਕਰਾਂ ਵੱਲੋਂ ਭਾਰਤੀ ਖੇਤਰ 'ਚ ਨਸ਼ੇ ਅਤੇ ਹਥਿਆਰਾਂ ਦੀਆਂ ਖ਼ੇਪਾਂ ਸੁੱਟਣ ਲਈ ਧੁੰਦ ਦਾ ਲਾਭ ਲੈਂਦੇ ਹੋਏ ਰੋਜ਼ਾਨਾ ਡਰੋਨ ਨੂੰ ਭਾਰਤ 'ਚ ਭੇਜਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਮਾਨ ਸਰਕਾਰ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਕੇਸ ਚਲਾਉਣ ਦੀ ਦਿੱਤੀ ਮਨਜ਼ੂਰੀ
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਸੈਕਟਰ ਅਮਰਕੋਟ ਵਿਖੇ ਬੀ. ਓ. ਪੀ ਖਾਲੜਾ ਬੈਰੀਅਰ ਦੇ ਪਿੱਲਰ ਨੰਬਰ 129/35 ਰਾਹੀਂ ਸੋਮਵਾਰ ਤੜਕਸਾਰ 3.23 ਵਜੇ ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ 'ਚ ਦਾਖ਼ਲ ਹੋਣ ਸਬੰਧੀ ਆਵਾਜ਼ ਸੁਣਾਈ ਦਿੱਤੀ ਗਈ। ਇਸ ਤੋਂ ਬਾਅਦ ਸਰਹੱਦ 'ਤੇ ਤਾਇਨਾਤ ਬੀ. ਐੱਸ. ਐੱਫ. ਦੀ 71 ਬਟਾਲੀਅਨ ਵੱਲੋਂ ਹਰਕਤ 'ਚ ਆਉਂਦੇ ਹੋਏ ਜਿੱਥੇ ਕਰੀਬ 14 ਰੌਂਦ ਫਾਇਰਿੰਗ ਕੀਤੀ ਗਈ, ਉੱਥੇ 2 ਈਲੂ ਬੰਬ ਵੀ ਦਾਗ਼ੇ ਗਏ।

ਇਹ ਵੀ ਪੜ੍ਹੋ : ਪੰਜਾਬ ਦੀਆਂ ਜੇਲ੍ਹਾਂ 'ਚ ਬੰਦ ਖ਼ਤਰਨਾਕ ਗੈਂਗਸਟਰਾਂ-ਤਸਕਰਾਂ ਦੀ ਉੱਡੀ ਰਾਤਾਂ ਦੀ ਨੀਂਦ, ਲਿਆ ਗਿਆ ਵੱਡਾ ਫ਼ੈਸਲਾ

ਕਰੀਬ 4 ਮਿੰਟ ਇਲਾਕੇ 'ਚ ਆਵਾਜ਼ ਸੁਣਾਈ ਦੇਣ ਤੋਂ ਬਾਅਦ ਡਰੋਨ ਵਾਪਸ ਪਾਕਿਸਤਾਨ ਪਰਤ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਸੋਮਵਾਰ ਸਵੇਰੇ ਥਾਣਾ ਖਾਲੜਾ ਦੀ ਪੁਲਸ ਅਤੇ ਬੀ. ਐੱਸ. ਐੱਫ  ਵੱਲੋਂ ਸ਼ੱਕੀ ਇਲਾਕਿਆਂ ਨੂੰ ਸੀਲ ਕਰਦੇ ਹੋਏ ਸਰਹੱਦ ਨੇੜੇ ਕੰਡਿਆਲੀ ਤਾਰ ਵਿਖੇ ਖੇਤਾਂ ਤੋਂ ਇਲਾਵਾ ਹੋਰ ਵੀਰਾਨ ਥਾਵਾਂ 'ਤੇ ਸਾਂਝੀ ਤਲਾਸ਼ੀ ਮੁਹਿੰਮ ਜਾਰੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

Babita

This news is Content Editor Babita