ਤਰਨਤਾਰਨ ਦੀ ਭਾਰਤ-ਪਾਕਿ ਸਰਹੱਦ 'ਚ ਮੁੜ ਦਾਖ਼ਲ ਹੋਇਆ ਪਾਕਿਸਤਾਨੀ ਡਰੋਨ, ਕਰੀਬ 3 ਮਿੰਟ ਘੁੰਮਦਾ ਰਿਹਾ

Monday, Feb 27, 2023 - 09:10 AM (IST)

ਤਰਨਤਾਰਨ ਦੀ ਭਾਰਤ-ਪਾਕਿ ਸਰਹੱਦ 'ਚ ਮੁੜ ਦਾਖ਼ਲ ਹੋਇਆ ਪਾਕਿਸਤਾਨੀ ਡਰੋਨ, ਕਰੀਬ 3 ਮਿੰਟ ਘੁੰਮਦਾ ਰਿਹਾ

ਤਰਨਤਾਰਨ (ਰਮਨ) : ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਭਾਰਤੀ ਖੇਤਰ 'ਚ ਰੋਜ਼ਾਨਾ ਡਰੋਨ ਭੇਜਣ ਦੀਆਂ ਗਤੀਵਿਧੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਇਸ ਦੀ ਇਕ ਹੋਰ ਤਾਜ਼ਾ ਮਿਸਾਲ ਬੀਤੀ ਦੇਰ ਰਾਤ ਉਸ ਵੱਲ ਵੇਖਣ ਨੂੰ ਮਿਲੀ, ਜਦੋਂ ਭਾਰਤੀ ਖੇਤਰ 'ਚ ਪਾਕਿਸਤਾਨੀ ਡਰੋਨ ਨੇ ਫਿਰ ਤੋਂ ਦਸਤਕ ਦੇ ਦਿੱਤੀ। ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੀ ਬੀ. ਓ. ਪੀ ਕਲਸ਼ ਰਾਹੀ ਬੀਤੀ ਦੇਰ ਰਾਤ 11.12 ਵਜੇ ਭਾਰਤੀ ਖੇਤਰ 'ਚ ਪਾਕਿਸਤਾਨੀ ਡਰੋਨ ਪਿੱਲਰ ਨੰਬਰ 150/13-14 ਰਾਹੀਂ ਦਾਖ਼ਲ ਹੋ ਗਿਆ।

ਇਹ ਵੀ ਪੜ੍ਹੋ : ਕੁੜੀ ਦੀ ਦੋਸਤੀ ਨੇ ਕਰਵਾ ਛੱਡੀ ਤੌਬਾ-ਤੌਬਾ, ਅਜਿਹੇ ਚੱਕਰਾਂ 'ਚ ਪਾਇਆ ਕਿ ਹੁਣ ਵੇਲੇ ਨੂੰ ਪਛਤਾ ਰਿਹੈ ਸਾਬਕਾ ਫ਼ੌਜੀ  

ਇਸ ਦੀ ਆਵਾਜ਼ ਸੁਣਦੇ ਸਾਰ ਹੀ ਸਰਹੱਦ 'ਤੇ ਤਾਇਨਾਤ ਬੀ. ਐੱਸ. ਐੱਫ. ਦੀ 103 ਬਟਾਲੀਅਨ ਹਰਕਤ 'ਚ ਆ ਗਈ। ਸਰਹੱਦ ਨੂੰ ਪਾਰ ਕਰਨ ਵਾਲੇ ਡਰੋਨ 'ਤੇ ਬੀ. ਐੱਸ. ਐੱਫ. ਵੱਲੋਂ ਕਰੀਬ 2 ਦਰਜਨ ਰੌਂਦ ਫਾਇਰਿੰਗ ਕੀਤੀ ਗਈ।

ਇਹ ਵੀ ਪੜ੍ਹੋ : ਲੁਧਿਆਣਾ DMC ਹਸਪਤਾਲ ਬਣਿਆ ਪੁਲਸ ਛਾਉਣੀ, ਨਿਹੰਗ ਸਿੰਘਾਂ ਨੇ ਲਾਇਆ ਡੇਰਾ, ਜਾਣੋ ਪੂਰਾ ਮਾਮਲਾ (ਵੀਡੀਓ)

ਕਰੀਬ 3 ਮਿੰਟ ਬਾਅਦ ਡਰੋਨ ਵਾਪਸ ਪਾਕਿਸਤਾਨ ਪਰਤ ਗਿਆ। ਜਾਣਕਾਰੀ ਦਿੰਦੇ ਹੋਏ ਐੱਸ. ਪੀ. ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਇਲਾਕੇ 'ਚ ਸੋਮਵਾਰ ਸਵੇਰੇ ਥਾਣਾ ਖੇਮਕਰਨ ਅਤੇ ਬੀ. ਐੱਸ. ਐੱਫ਼. ਵੱਲੋਂ ਇਲਾਕੇ 'ਚ ਤਲਾਸ਼ੀ ਮੁਹਿੰਮ ਜਾਰੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News