ਭਾਰਤੀ ਖੇਤਰ 'ਚ ਫਿਰ ਪਾਕਿਸਤਾਨੀ ਡਰੋਨ ਦੀ ਦਸਤਕ, BSF ਨੇ ਕੀਤੀ ਫਾਇਰਿੰਗ
Tuesday, Mar 07, 2023 - 09:06 AM (IST)
ਤਰਨਤਾਰਨ (ਰਮਨ) : ਭਾਰਤੀ ਖੇਤਰ 'ਚ ਰੋਜ਼ਾਨਾ ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਡਰੋਨ ਭੇਜਣ ਦੀਆਂ ਗਤੀਵਿਧੀਆਂ ਲਗਾਤਾਰ ਜਾਰੀ ਹਨ। ਇਸ ਦੀ ਇਕ ਹੋਰ ਤਾਜ਼ਾ ਮਿਸਾਲ ਬੀਤੀ ਦੇਰ ਰਾਤ ਉਸ ਵੱਲ ਵੇਖਣ ਨੂੰ ਮਿਲੀ, ਜਦੋਂ ਭਾਰਤੀ ਖੇਤਰ 'ਚ ਪਾਕਿਸਤਾਨੀ ਡਰੋਨ ਨੇ ਇਕ ਵਾਰ ਫਿਰ ਤੋਂ ਦਸਤਕ ਦੇ ਦਿੱਤੀ।
ਇਹ ਵੀ ਪੜ੍ਹੋ : ਕਹਿਰ ਵਰ੍ਹਾਊ ਗਰਮੀ ਪੈਣ ਦੀਆਂ ਖ਼ਬਰਾਂ ਦਰਮਿਆਨ ਪੰਜਾਬੀਆਂ ਲਈ ਇਕ ਹੋਰ ਵੱਡਾ ਸੰਕਟ
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਸੈਕਟਰ ਖੇਮਕਰਨ ਅਧੀਨ ਆਉਦੀ ਬੀ. ਓ. ਪੀ ਹਰਭਜਨ ਰਾਹੀਂ ਬੀਤੀ ਦੇਰ ਰਾਤ 2.51 ਵਜੇ ਪਿੱਲਰ ਨੰਬਰ 154/3 ਰਾਹੀਂ ਭਾਰਤੀ ਖੇਤਰ 'ਚ ਪਾਕਿਸਤਾਨੀ ਡਰੋਨ ਦਾਖ਼ਲ ਹੋਣ ਦੀ ਆਵਾਜ਼ ਸੁਣਾਈ ਦਿੱਤੀ।
ਇਹ ਵੀ ਪੜ੍ਹੋ : ਅਹਿਮ ਖ਼ਬਰ : CM ਮਾਨ ਦੇ ਐਲਾਨ ਮਗਰੋਂ ਕਈ ਆਗੂਆਂ ਖ਼ਿਲਾਫ਼ ਵਿਜੀਲੈਂਸ ਕਾਰਵਾਈ ਤੇਜ਼ ਹੋਣ ਦੇ ਆਸਾਰ
ਇਸ ਉਪਰੰਤ ਸਰਹੱਦ 'ਤੇ ਤਾਇਨਾਤ ਬੀ. ਐੱਸ. ਐੱਫ ਦੀ 101 ਬਟਾਲੀਅਨ ਹਰਕਤ 'ਚ ਆ ਗਈ। ਡਰੋਨ ਨੂੰ ਖਦੇੜਣ ਲਈ ਕਰੀਬ 56 ਰੌਂਦ ਫਾਇਰਿੰਗ ਕੀਤੀ ਗਈ। ਐੱਸ. ਪੀ (ਆਈ) ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਮੰਗਲਵਾਰ ਸਵੇਰੇ ਥਾਣਾ ਖੇਮਕਰਨ ਅਤੇ ਬੀ. ਐੱਸ. ਐੱਫ. ਵੱਲੋਂ ਇਲਾਕੇ ਨੂੰ ਸੀਲ ਕਰਦੇ ਹੋਏ ਤਲਾਸ਼ੀ ਮੁਹਿੰਮ ਜਾਰੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ