ਭਾਰਤੀ ਖੇਤਰ 'ਚ ਪਾਕਿਸਤਾਨੀ ਡਰੋਨ ਦੀ ਦਸਤਕ, BSF ਨੇ ਕੀਤੀ ਫਾਇਰਿੰਗ
Thursday, May 04, 2023 - 10:07 AM (IST)
ਤਰਨਤਾਰਨ (ਰਮਨ) : ਪਾਕਿਸਤਾਨੀ ਡਰੋਨ ਦੀਆਂ ਭਾਰਤੀ ਖੇਤਰ 'ਚ ਦਸਤਕ ਦੇਣ ਦੀਆਂ ਗਤੀਵਿਧੀਆਂ ਨਹੀ ਰੁਕ ਰਹੀਆਂ ਹਨ। ਇਸ ਦੀ ਤਾਜ਼ਾ ਮਿਸਾਲ ਬੀਤੀ ਰਾਤ ਦੇਖਣ ਨੂੰ ਫਿਰ ਤੋਂ ਮਿਲੀ ਜਦੋਂ ਪਾਕਿਸਤਾਨੀ ਡਰੋਨ ਨੇ ਜ਼ਿਲ੍ਹੇ ਅਧੀਨ ਆਉਂਦੀ ਸਰਹੱਦ ਨੂੰ ਪਾਰ ਕਰਦੇ ਹੋਏ ਭਾਰਤੀ ਖੇਤਰ 'ਚ ਦਸਤਕ ਦੇ ਦਿੱਤੀ ਗਈ। ਇਸ ਦੀ ਆਵਾਜ਼ ਸੁਣ ਬੀ. ਐੱਸ. ਐੱਫ. ਵੱਲੋਂ ਫਾਇਰਿੰਗ ਕੀਤੀ ਗਈ।
ਇਹ ਵੀ ਪੜ੍ਹੋ : ਪੰਜਾਬ ਜਾਰੀ ਹੋਇਆ ਓਰੇਂਜ ਅਲਰਟ, ਮੌਸਮ ਵਿਭਾਗ ਨੇ ਦਿੱਤੀ ਇਹ ਵੱਡੀ ਚਿਤਾਵਨੀ
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਸੈਕਟਰ ਖ਼ਾਲੜਾ ਵਿਖੇ ਬੀ. ਓ. ਪੀ. ਬਾਬਾ ਪੀਰ ਦੇ ਪਿੱਲਰ ਨੰਬਰ 135/12-13 ਰਾਹੀਂ ਬੀਤੀ ਰਾਤ 9.21 ਵਜੇ ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ 'ਚ ਦਾਖ਼ਲ ਹੋਣ ਸਬੰਧੀ ਆਵਾਜ਼ ਸੁਣਾਈ ਦਿੱਤੀ, ਜਿਸ ਤੋਂ ਬਾਅਦ ਸਰਹੱਦ 'ਤੇ ਤਾਇਨਾਤ ਬੀ. ਐੱਸ. ਐੱਫ. ਦੀ 71 ਬਟਾਲੀਅਨ ਵੱਲੋਂ ਹਰਕਤ 'ਚ ਆਉਂਦੇ ਹੋਏ ਕਰੀਬ 6 ਰੌਂਦ ਫਾਇਰਿੰਗ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਥਾਣਾ ਖਾਲੜਾ ਦੀ ਪੁਲਸ ਅਤੇ ਬੀ. ਐੱਸ. ਐੱਫ ਵੱਲੋਂ ਸ਼ੱਕੀ ਇਲਾਕਿਆਂ ਨੂੰ ਸੀਲ ਕਰਦੇ ਹੋਏ ਸਰਹੱਦ ਨੇੜੇ ਦੇ ਸਾਰੇ ਇਲਾਕੇ 'ਚ ਤਲਾਸ਼ੀ ਮੁਹਿੰਮ ਜਾਰੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ