ਭਾਰਤੀ ਸਰਹੱਦ ਅੰਦਰ ਫਿਰ ਪਾਕਿਸਤਾਨੀ ਡਰੋਨ ਦੀ ਹਰਕਤ, BSF ਨੇ ਕੀਤੀ ਫਾਇਰਿੰਗ

Tuesday, Dec 12, 2023 - 09:25 AM (IST)

ਭਾਰਤੀ ਸਰਹੱਦ ਅੰਦਰ ਫਿਰ ਪਾਕਿਸਤਾਨੀ ਡਰੋਨ ਦੀ ਹਰਕਤ, BSF ਨੇ ਕੀਤੀ ਫਾਇਰਿੰਗ

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਬੀਤੀ ਰਾਤ 1.49 ਵਜੇ  ਬੀ. ਓ. ਪੀ. ਆਦੀਆਂ ਦੀ ਭਾਰਤੀ ਸਰਹੱਦ ’ਚ ਇਕ ਵਾਰ ਫਿਰ ਪਾਕਿਸਤਾਨੀ ਡਰੋਨ ਨੇ ਦਾਖ਼ਲ ਹੋਣ ਦੀ ਕੋਸ਼ਿਸ ਕੀਤੀ। ਇਸ 'ਤੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਫ਼ਾਇਰਿੰਗ ਕਰਕੇ ਇਸ ਨੂੰ ਵਾਪਸ ਭੇਜਿਆ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੀ. ਐੱਸ. ਐੱਫ਼  ਦੇ ਜਵਾਨਾਂ ਨੇ ਭਾਰਤੀ ਸਰਹੱਦ ’ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨੀ ਡਰੋਨਾਂ ’ਤੇ ਗੋਲੀਬਾਰੀ ਕੀਤੀ ਅਤੇ ਵਾਪਸ ਭੇਜ ਦਿੱਤਾ। ਬੀ. ਐੱਸ. ਐੱਫ਼ ਅਧਿਕਾਰੀਆਂ ਅਨੁਸਾਰ ਜਵਾਨਾਂ ਨੂੰ ਡਰੋਨ ਦੀ ਆਵਾਜ਼ ਸੁਣੀ।

ਇਹ ਵੀ ਪੜ੍ਹੋ : ਪੰਜਾਬ 'ਚ ਅਗਲੇ ਮਹੀਨੇ ਹੋ ਸਕਦੀਆਂ ਨੇ ਪੰਚਾਇਤੀ ਚੋਣਾਂ, ਵੋਟਰ ਸੂਚੀ ਤਿਆਰ ਕਰਨ ਦੇ ਹੁਕਮ!

ਇਸ ਤੋਂ ਬਾਅਦ ਉਨ੍ਹਾਂ ਤੁਰੰਤ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਅਤੇ ਫਿਰ ਬੀ. ਐੱਸ. ਐੱਫ. ਆਦੀਆਂ ਦੀ 58 ਬਟਾਲੀਅਨ ਦੇ ਵੱਖ-ਵੱਖ ਜਵਾਨਾਂ ਨੇ ਰਾਊਂਡ ਫ਼ਾਇਰ ਕੀਤੇ। ਜਾਣਕਾਰੀ ਮੁਤਾਬਕ ਬੀ. ਐੱਸ. ਐੱਫ. ਦੇ ਜਵਾਨਾਂ ਵੱਲੋਂ ਕੁੱਲ 18 ਦੇ ਕਰੀਬ ਰਾਊਂਡ ਫਾਇਰ ਕੀਤੇ ਅਤੇ 1 ਰੌਸ਼ਨੀ ਵਾਲਾ ਗੋਲਾ ਵੀ ਦਾਗਿਆ ਗਿਆ। ਇਸ ਉਪਰੰਤ ਡਰੋਨ ਆਖ਼ਰਕਾਰ ਪਾਕਿਸਤਾਨ ਵੱਲ ਪਰਤਣ ਲਈ ਮਜਬੂਰ ਹੋ ਗਿਆ।

ਇਹ ਵੀ ਪੜ੍ਹੋ : ਮੋਹਾਲੀ 'ਚ ਦਰਦਨਾਕ ਹਾਦਸਾ, ਜੁਗਾੜੂ ਰੇਹੜੀ 'ਤੇ ਸਬਜ਼ੀ ਵੇਚਦੇ ਨੌਜਵਾਨਾਂ 'ਤੇ ਚੜ੍ਹੀ ਬੱਸ, 3 ਦੀ ਮੌਤ

ਦੱਸਣਯੋਗ ਹੈ ਕਿ ਪਾਕਿਸਤਾਨੀ ਤਸਕਰ ਹੁਣ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਲਈ ਡਰੋਨ ਦਾ ਸਹਾਰਾ ਲੈ ਰਹੇ ਹਨ। ਅਜੇ ਇਕ ਹਫ਼ਤਾ ਪਹਿਲਾਂ ਹੀ ਇਸੇ ਬੀ. ਓ. ਪੀ. 'ਤੇ ਡਰੋਨ ਦੀ ਹਰਕਤ ਵੇਖੀ ਗਈ ਸੀ। ਭਾਰਤੀ ਸਰਹੱਦ 'ਤੇ ਆਉਣ ਵਾਲੇ ਡਰੋਨਾਂ ਨੂੰ ਗੋਲੀ ਮਾਰ ਕਈ ਵਾਰ ਹੇਠਾਂ ਸੁੱਟਿਆ ਜਾਂਦਾ ਹੈ ਅਤੇ ਕਈ ਵਾਰ ਵਾਪਸ ਭੱਜਣ 'ਤੇ ਮਜਬੂਰ ਕਰ ਦਿੱਤਾ ਜਾਂਦਾ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਦੌਰਾਂਗਲਾ ਦੇ ਐੱਸ. ਐੱਚ. ਓ. ਜਤਿੰਦਰ ਪਾਲ ਸਿੰਘ ਵੱਲੋਂ ਪੁਲਸ ਫੋਰਸ ਨਾਲ ਮੌਕੇ 'ਤੇ ਬੀ. ਐੱਸ. ਐੱਫ਼. ਦੇ ਜਵਾਨਾਂ ਨਾਲ ਸਾਂਝੇ ਤੌਰ 'ਤੇ ਇਲਾਕੇ ਅੰਦਰ ਸਰਚ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


           


author

Babita

Content Editor

Related News