ਸਰਹੱਦੀ ਖੇਤਰ BOP ਚੌਂਤਰਾ ਦੇ ਇਲਾਕੇ ਅੰਦਰ ਪਾਕਿਸਤਾਨੀ ਡਰੋਨ ਦੀ ਵੇਖੀ ਗਈ ਹਰਕਤ
Tuesday, Jun 25, 2024 - 11:10 AM (IST)
ਦੌਰਾਂਗਲਾ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਬੀਤੇ ਕੁਝ ਸਮਾਂ ਪਹਿਲਾਂ ਬੀ. ਓ. ਪੀ. ਚੌਂਤਰਾ ਦੀ ਭਾਰਤੀ ਸਰਹੱਦ ’ਚ ਇਕ ਵਾਰ ਫਿਰ ਪਾਕਿਸਤਾਨੀ ਡਰੋਨ ਦੀ ਆਵਾਜ਼ ਸੁਣੀ ਗਈ । ਇਸ ਮੌਕੇ ਸੀਮਾ ਸੁਰੱਖਿਆ ਬਲ ਦੇ ਜਵਾਨ ਪੂਰੀ ਤਨਦੇਹੀ ਨਾਲ ਡਿਊਟੀ 'ਤੇ ਤਾਇਨਾਤ ਹੋਣ ਕਾਰਨ ਡਰੋਨ ਮੁੜਦੇ ਪੈਰੀ ਵਾਪਸ ਪਾਕਿਸਤਾਨ ਵਾਲੀ ਸਾਈਡ ਨੂੰ ਮੁੜ ਗਿਆ। ਪੁਲਸ ਦੇ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੀ. ਐੱਸ. ਐੱਫ਼ ਦੇ ਜਵਾਨਾਂ ਨੇ ਭਾਰਤੀ ਸਰਹੱਦ ਵਿੱਚ ਕਰੀਬ 8:12 ਵਜੇ ਭਾਰਤ ਦੀ ਹੱਦ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨੀ ਡਰੋਨ ਆਵਾਜ਼ ਸੁਣ ਦੇ ਸਾਰ ਹੀ ਪੂਰੀ ਹਰਕਤ ਵਿੱਚ ਆ ਗਏ । ਇਸ ਉਪਰੰਤ ਡਰੋਨ ਨੂੰ ਕਰੀਬ 2 ਮਿੰਟ ਉਪਰੰਤ ਆਖ਼ਰਕਾਰ ਪਾਕਿਸਤਾਨ ਵੱਲ ਪਰਤਣ ਲਈ ਮਜ਼ਬੂਰ ਹੋ ਗਿਆ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਕੁੜੀ ਵੱਲੋਂ ਧਮਕੀਆਂ ਮਿਲਣ ਦੇ ਬਿਆਨ 'ਤੇ ਬੋਲੇ ਭਾਈ ਗਰੇਵਾਲ
ਦੱਸਣਯੋਗ ਹੈ ਕਿ ਪਾਕਿਸਤਾਨੀ ਤਸਕਰ ਹੁਣ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਲਈ ਡਰੋਨ ਦਾ ਸਹਾਰਾ ਲੈ ਰਹੇ ਹਨ। ਭਾਰਤੀ ਸਰਹੱਦ 'ਤੇ ਆਉਣ ਵਾਲੇ ਡਰੋਨਾਂ ਨੂੰ ਗੋਲੀ ਮਾਰ ਕੇ ਕਈ ਵਾਰ ਹੇਠਾਂ ਸੁੱਟਿਆ ਜਾਂਦਾ ਹੈ ਅਤੇ ਕਈ ਵਾਰ ਡਰੋਨ ਨੂੰ ਵਾਪਸ ਭੱਜਣ 'ਤੇ ਮਜ਼ਬੂਰ ਕਰ ਦਿੱਤਾ ਜਾਂਦਾ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਮੁਖੀ ਦੌਰਾਂਗਲਾ ਦਵਿੰਦਰ ਕੁਮਾਰ ਵੱਲੋਂ ਭਾਰੀ ਪੁਲਸ ਫੋਰਸ ਨਾਲ ਮੌਕੇ 'ਤੇ ਬੀ. ਐੱਸ. ਐੱਫ਼. ਦੇ ਜਵਾਨਾਂ ਨਾਲ ਸਾਂਝੇ ਤੌਰ 'ਤੇ ਇਲਾਕੇ ਅੰਦਰ ਸਰਚ ਕੀਤੀ ਜਾ ਰਹੀ ਹੈ ਉਧਰ ਇਸੇ ਮੌਕੇ ਗੱਲਬਾਤ ਕਰਦੇ ਹੋਏ ਡੀ. ਐੱਸ. ਪੀ. ਦੀਨਾਨਗਰ ਸੁਖਵਿੰਦਰਪਾਲ ਸਿੰਘ ਨੇ ਦੱਸਿਆ ਕਿ ਜਦ ਇਸ ਡਰੋਨ ਵੱਲੋਂ ਭਾਰਤ ਦੀ ਹੱਦ ਵਿਚ ਹਰਕਤ ਕੀਤੀ ਗਈ ਤਾਂ ਬੀ. ਐੱਸ. ਐੱਫ਼ ਦੇ ਜਵਾਨ ਵੱਲੋਂ ਤਰੁੰਤ ਫਾਇਰ ਕੀਤੇ ਗਏ ਅਤੇ ਰੋਸ਼ਨੀ ਵਾਲੇ ਗੋਲੇ ਦਾਗੇ ਗਏ ਜਿਸ ਤੋਂ ਉਪਰੰਤ ਇਹ ਡਰੋਨ ਪਾਕਿਸਤਾਨੀ ਸਾਈਡ ਵੱਲ ਚੱਲ ਗਿਆ ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚ ਯੋਗਾ ਕਰਨ ਵਾਲੀ ਕੁੜੀ ਦੇ ਮੁਆਫ਼ੀ ਮੰਗਣ ਮਗਰੋਂ SGPC ਦੀ ਵੱਡੀ ਕਾਰਵਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8