BSF ਜਵਾਨਾਂ ਨੂੰ ਵੱਡੀ ਸਫ਼ਲਤਾ, 6 ਕਿੱਲੋ ਹੈਰੋਇਨ ਸਣੇ ਪਾਕਿ ਤਸਕਰ ਗ੍ਰਿਫ਼ਤਾਰ

Sunday, Oct 03, 2021 - 02:48 PM (IST)

BSF ਜਵਾਨਾਂ ਨੂੰ ਵੱਡੀ ਸਫ਼ਲਤਾ, 6 ਕਿੱਲੋ ਹੈਰੋਇਨ ਸਣੇ ਪਾਕਿ ਤਸਕਰ ਗ੍ਰਿਫ਼ਤਾਰ

ਅੰਮ੍ਰਿਤਸਰ (ਸੁਮਿਤ) : ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ ਰਾਜਾ ਤਾਲ ਪੀ. ਓ. ਪੀ. ਤੋਂ ਇਕ ਪਾਕਿਸਤਾਨੀ ਤਸਕਰ ਨੂੰ 6 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਹੈਲੀਕਾਪਟਰ ਬਣਿਆ ਪਹੇਲੀ, ਚੰਨੀ ਗਏ ਹੈਲੀਕਾਪਟਰ ਵਿਚ ਪਰਤੇ ਫਲਾਈਟ ਰਾਹੀਂ

ਗ੍ਰਿਫ਼ਤਾਰ ਕੀਤਾ ਗਿਆ ਤਸਕਰ ਪਾਕਿਸਤਾਨ ਤੋਂ ਇੱਥੇ ਹੈਰੋਇਨ ਦੀ ਵੱਡੀ ਖ਼ੇਪ ਦੇਣ ਆਇਆ ਸੀ, ਜਿਸ ਨੂੰ ਬੀ. ਐੱਸ. ਐੱਫ. ਦੇ ਜਵਾਨਾਂ ਨੇ ਘੇਰਾ ਪਾ ਲਿਆ। ਬੀ. ਐੱਸ. ਐੱਫ. ਅਧਿਕਾਰੀਆਂ ਦਾ ਕਹਿਣਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਤਸਕਰ ਨਾਲ ਕੌਣ-ਕੌਣ ਸ਼ਾਮਲ ਹੈ, ਉਸ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਇਹ ਇਕ ਵੱਡਾ ਤਸਕਰ ਹੈ, ਜਿਸ ਨੂੰ ਫਿਲਹਾਲ ਪੰਜਾਬ ਪੁਲਸ ਦੇ ਹਵਾਲੇ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਮੰਤਰੀ ਰਾਜਾ ਵੜਿੰਗ ਵੱਲੋਂ 'ਲੁਧਿਆਣਾ ਬੱਸ ਅੱਡੇ' ਦੀ ਅਚਨਚੇਤ ਚੈਕਿੰਗ, ਹੱਥੀਂ ਚੁੱਕਿਆ ਕੂੜਾ-ਕਰਕਟ (ਤਸਵੀਰਾਂ)
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


author

Babita

Content Editor

Related News