ਭਾਰਤੀ ਫੌਜ ਦੀ ਜਾਣਕਾਰੀ ਭੇਜਣ ਵਾਲਾ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ

Monday, Feb 09, 2026 - 11:18 AM (IST)

ਭਾਰਤੀ ਫੌਜ ਦੀ ਜਾਣਕਾਰੀ ਭੇਜਣ ਵਾਲਾ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ

ਅੰਮ੍ਰਿਤਸਰ(ਸੰਜੀਵ)-ਪੰਜਾਬ ਦੇ ਖੁਫ਼ੀਆ ਵਿਭਾਗ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਦੇਰ ਰਾਤ ਪਾਕਿਸਤਾਨ ਨੂੰ ਭਾਰਤੀ ਸੈਨਾ ਦੀਆਂ ਗੁਪਤ ਜਾਣਕਾਰੀਆਂ ਭੇਜਣ ਵਾਲੇ ਜਾਸੂਸ ਹਰਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਨੂੰ ਅਦਾਲਤ ਦੇ ਹੁਕਮਾਂ ’ਤੇ ਜਾਂਚ ਲਈ ਪੁਲਸ ਰਿਮਾਂਡ ’ਤੇ ਲਿਆ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 9,10,11,12 ਤੇ 13 ਤਾਰੀਖ਼ ਲਈ ਵੱਡੀ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ ਦੀ ਵੱਡੀ ਅਪਡੇਟ

ਮੁਢਲੀ ਜਾਂਚ ਵਿਚ ਸਾਹਮਣੇ ਆਇਆ ਕਿ ਹਰਪਾਲ ਸਿੰਘ ਪਿਛਲੇ ਇਕ ਸਾਲ ਤੋਂ ਪਾਕਿਸਤਾਨੀ ਖੁਫ਼ੀਆ ਏਜੰਸੀ ਦੇ ਸੰਪਰਕ ਵਿਚ ਸੀ। ਇਸ ਮਾਮਲੇ ਸਬੰਧੀ ਸੂਚਨਾ ਮਿਲਣ ’ਤੇ ਅੱਜ ਇਕ ਗੁਪਤ ਕਾਰਵਾਈ ਦੌਰਾਨ ਹਰਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ 'ਤੇ ਪਈਆਂ ਭਾਜੜਾਂ, ਇੱਕ ਘੰਟੇ ਲਈ ਬੰਦ ਕੀਤਾ ਏਅਰਪੋਰਟ

ਤਲਾਸ਼ੀ ਦੌਰਾਨ, ਹਰਪਾਲ ਸਿੰਘ ਦੇ ਕਬਜ਼ੇ ’ਚੋਂ ਇਕ ਸੀ. ਡੀ. ਅਤੇ ਇਕ ਮੋਬਾਈਲ ਫੋਨ ਬਰਾਮਦ ਕੀਤਾ ਗਿਆ। ਜਿਨ੍ਹਾਂ ਨੂੰ ਸਕੈਨ ਕਰਨ ’ਤੇ ਕਈ ਪਾਕਿਸਤਾਨੀ ਫੋਨ ਨੰਬਰ ਰਿਕਵਰ ਕੀਤੇ ਗਏ। ਮੁਲਜ਼ਮ ਅਜਨਾਲਾ ਸੈਕਟਰ ਦਾ ਰਹਿਣ ਵਾਲਾ ਹੈ ਅਤੇ ਪੇਸ਼ੇ ਤੋਂ ਕਿਸਾਨ ਦੱਸਿਆ ਜਾ ਰਿਹਾ ਹੈ। ਫਿਲਹਾਲ ਸੁਰੱਖਿਆ ਏਜੰਸੀਆਂ ਮਾਮਲੇ ਦੀ ਜਾਂਚ ਕਰ ਰਹੀਆਂ ਹਨ।

ਇਹ ਵੀ ਪੜ੍ਹੋ- ਗੁਰਲੀਨ ਕੌਰ ਕਤਲ ਮਾਮਲੇ ‘ਚ ਨਵਾਂ ਮੋੜ, ਹੁਣ ਸੱਸ ਬੋਲੀ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News