ਵੱਡੀ ਖਬਰ: Black Out ਤੋਂ ਪਹਿਲਾਂ ਅੰਮ੍ਰਿਤਸਰ 'ਚ ਫੜਿਆ ਗਿਆ 'ਪਾਕਿਸਤਾਨੀ ਜਾਸੂਸ'

Thursday, Apr 23, 2026 - 02:34 PM (IST)

ਵੱਡੀ ਖਬਰ: Black Out ਤੋਂ ਪਹਿਲਾਂ ਅੰਮ੍ਰਿਤਸਰ 'ਚ ਫੜਿਆ ਗਿਆ 'ਪਾਕਿਸਤਾਨੀ ਜਾਸੂਸ'

ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲਸ ਅਧੀਨ ਥਾਣਾ ਖਿਲਚੀਆਂ ਵੱਲੋਂ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਨਾਲ ਸੰਬੰਧ ਰੱਖਣ ਵਾਲੇ ਇੱਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ। ਕਾਬੂ ਕੀਤੇ ਨੌਜਵਾਨ ਦੀ ਪਛਾਣ ਬਿਕਰਮਜੀਤ ਸਿੰਘ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਬਾਬਾ ਬਕਾਲਾ ਹਲਕੇ ਦੇ ਪਿੰਡ ਜਸਪਾਲ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਮੁੱਢਲੀ ਜਾਣਕਾਰੀ ਮੁਤਾਬਕ, ਉਹ ਕਾਫੀ ਲੰਮੇ ਸਮੇਂ ਤੋਂ ਪਾਕਿਸਤਾਨ 'ਚ ਬੈਠੇ ਤੱਤਾਂ ਨੂੰ ਭਾਰਤ ਨਾਲ ਸੰਬੰਧਿਤ ਗੁਪਤ ਜਾਣਕਾਰੀਆਂ ਸਾਂਝੀਆਂ ਕਰ ਰਿਹਾ ਸੀ ਅਤੇ ਆਈਐਸਆਈ ਤੋਂ ਹਥਿਆਰਾਂ ਦੀ ਟ੍ਰੇਨਿੰਗ ਵੀ ਲੈ ਰਿਹਾ ਸੀ। ਅੰਮ੍ਰਿਤਸਰ ਦਿਹਾਤੀ ਪੁਲਸ ਵੱਲੋਂ ਉਸ ਖ਼ਿਲਾਫ਼ Official Secrets Act 1923 ਦੀਆਂ ਧਾਰਾਵਾਂ 3 ਅਤੇ 4 ਅਤੇ ਭਾਰਤੀ ਨਿਆਂ ਸਹਿਤਾ ਦੀ ਧਾਰਾ 61(2) ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਅੰਮ੍ਰਿਤਪਾਲ ਸਿੰਘ ਦੀ ਕੋਰਟ 'ਚ ਪੇਸ਼ੀ, ਅੰਮ੍ਰਿਤਸਰ ਪੁਲਸ ਨੂੰ ਮਿਲਿਆ 2 ਦਿਨ ਦਾ ਰਿਮਾਂਡ

ਪੁਲਸ ਵੱਲੋਂ ਕੀਤੀ ਗਈ ਜਾਂਚ ਦੌਰਾਨ ਜਦੋਂ ਬਿਕਰਮਜੀਤ ਸਿੰਘ ਦੇ ਮੋਬਾਈਲ ਫੋਨ ਦੀ ਤਲਾਸ਼ੀ ਲਈ ਗਈ ਤਾਂ ਇਹ ਸਾਹਮਣੇ ਆਇਆ ਕਿ ਉਹ ਪਾਕਿਸਤਾਨੀ ਵਿਅਕਤੀਆਂ ਨਾਲ ਵੱਖ-ਵੱਖ ਵਟਸਐਪ ਗਰੁੱਪਾਂ ਵਿੱਚ ਸ਼ਾਮਲ ਸੀ ਅਤੇ ਉਨ੍ਹਾਂ ਨਾਲ ਲਗਾਤਾਰ ਸੰਪਰਕ ਵਿੱਚ ਰਹਿੰਦਾ ਸੀ। ਉਸਦੇ ਮੋਬਾਈਲ ਵਿੱਚ ਅੰਮ੍ਰਿਤਸਰ ਕੈਂਟ ਇਲਾਕੇ, ਟੈਂਕਾਂ ਅਤੇ ਇੰਡੀਅਨ ਏਅਰ ਫੋਰਸ ਦੇ ਗੇਟਾਂ ਦੀਆਂ ਤਸਵੀਰਾਂ ਵੀ ਮਿਲੀਆਂ ਹਨ, ਜੋ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਬਣ ਸਕਦੀਆਂ ਹਨ।

ਇਹ ਵੀ ਪੜ੍ਹੋ- ਪੰਜਾਬ 'ਚ 5 ਦਿਨ ਲੱਗਣਗੇ ਲੰਬੇ-ਲੰਬੇ ਕੱਟ, ਨਹੀਂ ਆਉਣੀ ਬਿਜਲੀ

ਜਾਣਕਾਰੀ ਮੁਤਾਬਕ, ਉਹ ਇਸ ਦੇ ਬਦਲੇ ਵਿੱਚ ਏਕੇ-47 ਰਾਈਫਲ ਦੀ ਟ੍ਰੇਨਿੰਗ ਲੈ ਰਿਹਾ ਸੀ, ਤਾਂ ਜੋ ਪੰਜਾਬ ਵਿੱਚ ਮਾਹੌਲ ਖਰਾਬ ਕੀਤਾ ਜਾ ਸਕੇ। ਅੱਜ ਅੰਮ੍ਰਿਤਸਰ ਦਿਹਾਤੀ ਪੁਲਸ ਵੱਲੋਂ ਉਸਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਦਾ 4 ਦਿਨਾਂ ਦਾ ਪੁਲਸ ਰਿਮਾਂਡ ਮਨਜ਼ੂਰ ਕੀਤਾ ਹੈ। ਪੁਲਸ ਵੱਲੋਂ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ- ਇਟਲੀ 'ਚ ਗੋਲੀਆਂ ਮਾਰ ਕੇ ਕਤਲ ਕੀਤੇ ਪੰਜਾਬੀ ਨੌਜਵਾਨ ਦੀ ਹੋਈ ਪਛਾਣ, ਪਿਤਾ ਨੇ ਕੀਤਾ ਵੱਡਾ ਖੁਲਾਸਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News