ਘਰੇਲੂ ਝਗੜੇ ਤੋਂ ਪਰੇਸ਼ਾਨ ਪਾਕਿ ਨੌਜਵਾਨ ਕੌਮਾਂਤਰੀ ਸਰਹੱਦ ’ਚ ਹੋਇਆ ਦਾਖ਼ਲ, ਕੀਤਾ ਕਾਬੂ
Monday, Jun 07, 2021 - 12:59 PM (IST)
ਡੇਰਾ ਬਾਬਾ ਨਾਨਕ (ਵਤਨ) - ਕਸਬਾ ਡੇਰਾ ਬਾਬਾ ਨਾਨਕ ਦੇ ਨਾਲ ਲਗਦੇ ਘਣੀਏ ਕੇ ਬੇਟ ਦੀ ਭਾਰਤ-ਪਾਕਿ ਕੌਮਾਂਤਰੀ ਸਰਹੱਦ ’ਤੇ ਬੀ. ਐੱਸ. ਐੱਫ. ਦੀ 10 ਬਟਾਲੀਅਨ ਨੇ ਇਕ ਪਾਕਿਸਤਾਨੀ ਮੁੰਡੇ ਨੂੰ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ, ਜਦੋਂ ਉਹ ਭਾਰਤ ’ਚ ਦਾਖਲ ਹੋਇਆ ਸੀ।
ਪੜ੍ਹੋ ਇਹ ਵੀ ਖ਼ਬਰ - ਮਾਂ ਨੇ ਫੋਨ ਚਲਾਉਣ ਤੋਂ ਕੀਤਾ ਮਨ੍ਹਾ ਤਾਂ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਛੱਡਿਆ ਘਰ, 13 ਦਿਨਾਂ ਬਾਅਦ ਮਿਲੀ ਲਾਸ਼
ਮਿਲੀ ਜਾਣਕਾਰੀ ਅਨੁਸਾਰ ਪਾਕਿਸਤਾਨੀ ਨਾਗਰਿਕ ਦੀ ਪਛਾਣ ਮੁਰਤਜਾ ਅਲੀ (16) ਪੁੱਤਰ ਇਸਤਿਫਾਕ ਅਲੀ ਵਾਸੀ ਮੁਸਲਮਾਨੀਆ ਜ਼ਿਲ੍ਹਾ ਨਾਰੋਵਾਲ ਵਜੋਂ ਹੋਈ ਹੈ, ਜਿਸ ਨੂੰ ਬੀ. ਐੱਸ. ਐੱਫ. ਵੱਲੋਂ ਪਿੱਲਰ ਨੰਬਰ 47/4 ਤੋਂ ਕਾਬੂ ਕੀਤਾ ਗਿਆ ਹੈ। ਉਕਤ ਮੁੰਡੇ ਤੋਂ ਕੀਤੀ ਗਈ ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਇਹ ਨੌਜਵਾਨ ਘਰ ’ਚ ਹੋਏ ਝਗੜੇ ਤੋਂ ਬਾਅਦ ਭਾਰਤ ਦੀ ਸਰਹੱਦ ਵਿੱਚ ਦਾਖਲ ਹੋ ਗਿਆ। ਦੱਸ ਦੇਈਏ ਕਿ ਤਲਾਸ਼ੀ ਲੈਣ ’ਤੇ ਉਕਤ ਨੌਜਵਾਨ ਤੋਂ ਕਿਸੇ ਤਰ੍ਹਾਂ ਦੀ ਕੋਈ ਵੀ ਇਤਰਾਜ਼ ਯੋਗ ਸਮੱਗਰੀ ਹਾਸਲ ਨਹੀਂ ਹੋਈ।
ਪੜ੍ਹੋ ਇਹ ਵੀ ਖ਼ਬਰ - ਡਰੇਨ ’ਚ ਨਹਾਉਂਦੇ ਸਮੇਂ ਡੁੱਬਿਆ 16 ਸਾਲਾ ਬੱਚਾ, ਪਰਿਵਾਰ ਨੇ ਸੋਸ਼ਲ ਮੀਡੀਆ ’ਤੇ ਵੇਖੀ ਫੋਟੋ ਤਾਂ ਉੱਡੇ ਹੋਸ਼