ਪੱਲੇਦਾਰ ਮਜ਼ਦੂਰ ਯੂਨੀਅਨ ਵਲੋਂ ਸਰਕਾਰ ਖਿਲਾਫ ਰੋਸ ਰੈਲੀ 22 ਨੂੰ

02/20/2018 5:34:52 PM

ਬੁਢਲਾਡਾ (ਬਾਂਸਲ) — ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਦੀ ਮੀਟਿੰਗ ਭੋਲਾ ਸਿੰਘ ਪ੍ਰਧਾਨ ਦੀ ਅਗਵਾਈ ਹੇਠ ਹੋਈ। ਇਸ ਮੌਕੇ ਜੱਥੇਬੰਦੀ ਵੱਲੋਂ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜੀ ਕੀਤੀ ਗਈ। 
ਪ੍ਰਧਾਨ ਭੋਲਾ ਸਿੰਘ ਨੇ ਕਿਹਾ ਪੰਜਾਬ ਸਰਕਾਰ ਵਲੋਂ ਗਰੀਬ ਪੱਲੇਦਾਰਾਂ ਦੇ ਕੰੰਮ ਖੋਹ ਕੇ ਧਨਾਢਾ ਅਤੇ ਡੀਪੂ ਹੋਲਡਰਾ ਨੂੰ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਅਤੇ ਪੱਕੇ ਕਰਨ ਦਾ ਵਾਅਦਾ ਕੀਤਾ ਸੀ, ਜੋ ਸੱਤਾ 'ਚ ਆਉਣ ਤੋਂ ਬਾਅਦ ਸਰਕਾਰ ਭੁੱਲ ਚੁੱਕੀ ਹੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕੀਤੇ ਵਾਅਦੇ ਯਾਦ ਕਰਵਾਉਣ ਲਈ 22 ਫਰਵਰੀ ਨੂੰ ਜ਼ਿਲਾ ਪੱਧਰੀ ਰੋਸ ਰੈਲੀ ਮਾਨਸਾ ਵਿਖੇ ਕੀਤੀ ਜਾ ਰਹੀ ਹੈ, ਜਿਸ 'ਚ ਉਨ੍ਹਾਂ ਵੱਧ ਤੋਂ ਵੱਧ ਲੋਕਾਂ ਨੂੰ ਪਹੁੰਚਣ ਦੀ ਅਪੀਲ ਕੀਤੀ।


Related News