ਪੱਲੇਦਾਰ ਯੂਨੀਅਨ ਸੰਘਰਸ਼ ਕਮੇਟੀ ਨੇ ਸੁਖਦੇਵ ਭੱਟੀ ਨੂੰ ਸੌਂਪਿਆ ਮੰਗ ਪੱਤਰ
Friday, Mar 02, 2018 - 02:30 PM (IST)

ਬੁਢਲਾਡਾ (ਮਨਜੀਤ) — ਪੰਜਾਬ ਪੱਲੇਦਾਰ ਯੂਨੀਅਨ ਸੰਘਰਸ਼ ਕਮੇਟੀ ਵਲੋਂ ਸੁਖਦੇਵ ਸਿੰਘ ਭੱਟੀ ਰਿਟਾਇਰਡ ਆਈ. ਪੀ. ਐੱਸ. ਅਫਸਰ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ। ਉਨ੍ਹਾਂ ਉਕਤ ਪੱਤਰ 'ਚ ਮੰਗ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਫੂਡ ਏਜੰਸੀਆਂ 'ਚ ਕੰਮ ਕਰਦੇ ਪੱਲੇਦਾਰਾਂ ਨੂੰ ਡੀ. ਸੀ. ਰੇਟ ਦਿੱਤਾ ਜਾਵੇ ਜਾਂ ਪੰਜਾਬ ਸਰਕਾਰ ਦੀਆਂ ਫੂਡ ਏਜੰਸੀਆਂ 'ਚ ਕੰਮ ਕਰਦੇ ਪੱਲੇਦਾਰਾਂ ਨੂੰ ਘੱਟ ਤੋਂ ਘੱਟ 18000 ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇ ਜਾਂ ਫਿਰ ਤਿੰਨ ਮੈਂਬਰੀ ਕਮੇਟੀ ਬਣਾ ਕੇ ਪੱਲੇਦਾਰ ਯੂਨੀਅਨਾਂ ਨੂੰ ਮਾਣਤਾ ਦਿੱਤੀ ਜਾਵੇ।
ਇਸ ਮੌਕੇ ਪੰਜਾਬ ਲੇਬਰ ਦੇ ਆਗੂ ਜ਼ਿਲਾ ਪ੍ਰਧਾਨ ਭੋਲਾ ਸਿੰਘ, ਪੰਜਾਬ ਦੇ ਸਾਬਕਾ ਪ੍ਰਧਾਨ ਸੁਖਦੇਵ ਸਿੰਘ, ਬੁਢਲਾਡਾ ਡਿਪੋ ਦੇ ਪ੍ਰਧਾਨ ਦਰਸ਼ਨ ਸਿੰਘ, ਜਗਸੀਰ ਸਿੰਘ ਸੂਬਾ ਕਮੇਟੀ ਮੈਂਬਰ, ਜ਼ਿਲਾ ਮੀਤ ਪ੍ਰਧਾਨ ਨਿਰਮਲ ਸਿੰਘ ਆਦਿ ਹਾਜ਼ਰ ਸਨ।