ਗੋਲਡਨ ਦੇ ਵਰਕ ਵਾਲੀ ਸੁੰਦਰ ਪਾਲਕੀ ਸਾਹਿਬ ਸਿੱਖ ਜਥੇ ਨਾਲ ਪਾਕਿਸਤਾਨ ਰਵਾਨਾ
Thursday, Nov 14, 2024 - 06:13 PM (IST)
ਅੰਮ੍ਰਿਤਸਰ/ਸ੍ਰੀ ਮੁਕਤਸਰ ਸਾਹਿਬ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਨਿਰੋਲ ਸੇਵਾ ਸੰਸਥਾ ਵਲੋਂ ਸ਼ਾਨਦਾਰ ਪਾਲਕੀ ਸਾਹਿਬ ਤਿਆਰ ਕਰਵਾ ਕੇ ਪਾਕਿਸਤਾਨ ਸਥਿਤ ਗੁਰੂ ਧਾਮਾਂ ਵਿਖੇ ਭੇਜੀ ਗਈ। ਨਿਰੋਲ ਸੇਵਾ ਸੰਸਥਾ ਦੇ ਮੁੱਖ ਸੇਵਾਦਾਰ ਜਗਦੀਪ ਸਿੰਘ ਸੋਢੀ ਨੇ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਪਾਲਕੀ ਸਾਹਿਬ ਦਾ ਵਜ਼ਨ ਲਗਭਗ ਦੋ ਕੁਇੰਟਲ ਹੈ ਅਤੇ ਇਸ 'ਤੇ ਗੋਲਡਨ ਦਾ ਵਰਕ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਪਾਲਕੀ ਸਾਹਿਬ ਨੂੰ ਲਗਭਗ ਡੇਢ-ਦੋ ਮਹੀਨਿਆਂ ਦੀ ਮਿਹਨਤ ਤੋਂ ਬਾਅਦ ਤਿਆਰ ਕੀਤਾ ਗਿਆ ਹੈ। ਸੋਢੀ ਨੇ ਕਿਹਾ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਵਲੋਂ ਸਾਨੂੰ ਅਪੀਲ ਕੀਤੀ ਗਈ ਸੀ ਕਿ ਉਨ੍ਹਾਂ ਨੂੰ ਪਾਲਕੀ ਸਾਹਿਬ ਦੀ ਜ਼ਰੂਰਤ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਇਹ ਪਾਲਕੀ ਤਿਆਰ ਕਰਵਾਈ ਅਤੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਵਾਹਘਾ ਬਾਰਡਰ ਰਾਹੀਂ ਗੁਰੂ ਨਾਨਕ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮਨਾਉਣ ਗਏ ਜਥੇ ਨਾਲ ਇਹ ਪਾਲਕੀ ਸਾਹਿਬ ਪਾਕਿਸਤਾਨ ਭੇਜੀ ਗਈ ਹੈ।
ਇਹ ਵੀ ਪੜ੍ਹੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਵੋਟਰ ਸੂਚੀਆਂ ਦੀ ਲਿਸਟ ਜਾਰੀ
ਉਨ੍ਹਾਂ ਕਿਹਾ ਕਿ ਉਹ ਗੁਰੂ ਗ੍ਰੰਥ ਸਾਹਿਬ ਜੀ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਦੀ ਅਪਾਰ ਕਿਰਪਾ ਸਦਕਾ ਇਹ ਕਾਰਜ ਨੇਪਰੇ ਚੜ੍ਹ ਸਕਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸੇਵਾ ਵਿਚ ਉਨ੍ਹਾਂ ਦੀ ਧਰਮਪਤਨੀ ਨੇ ਉਚੇਚਾ ਯੋਗਦਾਨ ਦਿੱਤਾ ਹੈ ਅਤੇ ਸਾਰੇ ਪਰਿਵਾਰ ਨੇ ਪੂਰੀ ਸ਼ਰਧਾ ਨਾਲ ਇਸ ਕਾਰਜ ਵਿਚ ਹਿੱਸਾ ਪਾਇਆ ਹੈ। ਜਗਦੀਪ ਸਿੰਘ ਸੋਢੀ ਨੇ ਦੱਸਿਆ ਕਿ ਪਾਲਕੀ ਸਾਹਿਬ ਦੇ ਨਾਲ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਵੀ ਗੁਰੂ ਧਾਮਾ ਲਈ ਭੇਜੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਵਿਚ 20 ਤਾਰੀਖ਼ ਨੂੰ ਛੁੱਟੀ ਦਾ ਐਲਾਨ