ਵੱਡੀ ਖ਼ਬਰ : ਹਥਿਆਰਾਂ ਨੂੰ ਪ੍ਰਮੋਟ ਕਰਨ ਦੇ ਦੋਸ਼ ’ਚ ਇਸ ਗਾਇਕ ਸਣੇ 8 ’ਤੇ ਦਰਜ ਹੋਇਆ ਪਰਚਾ

Saturday, Dec 03, 2022 - 01:25 AM (IST)

ਵੱਡੀ ਖ਼ਬਰ : ਹਥਿਆਰਾਂ ਨੂੰ ਪ੍ਰਮੋਟ ਕਰਨ ਦੇ ਦੋਸ਼ ’ਚ ਇਸ ਗਾਇਕ ਸਣੇ 8  ’ਤੇ ਦਰਜ ਹੋਇਆ ਪਰਚਾ

ਫਤਿਹਗੜ੍ਹ (ਜਗਦੇਵ) : ਹਥਿਆਰਾਂ ਨੂੰ ਪ੍ਰਮੋਟ ਕਰਨ ਦੇ ਦੋਸ਼ ’ਚ ਪੰਜਾਬੀ ਗਾਇਕ ਸੁਖਮਨ ਹੀਰ, ਗਾਇਕ ਜੈਸਮੀਨ ਅਖ਼ਤਰ ਸਣੇ 7 ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਡੀ. ਐੱਸ. ਪੀ. ਖਮਾਣੋਂ ਰਮਿੰਦਰ ਸਿੰਘ ਸਿੰਘ ਕਾਹਲੋਂ ਨੇ ਦੱਸਿਆ ਕਿ ਖੇੜੀ ਨੌਧ ਸਿੰਘ ਪੁਲਸ ਵੱਲੋਂ ਗਾਇਕ ਸੁਖਮਨ ਹੀਰ ਤੇ ਜੈਸਮੀਨ ਅਖਤਰ ਸਮੇਤ 7 ਹੋਰਨਾਂ ਖ਼ਿਲਾਫ਼ ਕੇਸ ਦਰਜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਇਹ ਖ਼ਬਰ ਵੀ ਪੜ੍ਹੋ : ਸਰਕਾਰੀ ਸਕੂਲਾਂ ਦੇ ਨਾਵਾਂ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਜਾਰੀ ਕੀਤੇ ਨਵੇਂ ਹੁਕਮ

ਪੁਲਸ ਨੂੰ ਗੁਪਤਾ ਸੂਚਨਾ ਮਿਲੀ ਸੀ ਕਿ ਯੂ-ਟਿਊਬ ’ਤੇ ਇਕ ਮਿਊਜ਼ਿਕ ਚੈਨਲ ’ਤੇ ਗਾਇਕ ਸੁਖਮਨ ਹੀਰ, ਜੈਸਮੀਨ ਅਖਤਰ ਅਤੇ 7 ਨਾਮਾਲੂਮ ਵਿਅਕਤੀਆਂ ਵੱਲੋਂ ਗੀਤ ’ਚ ਅਸਲਾ/ਹਥਿਆਰਾਂ ਨੂੰ ਪ੍ਰਮੋਟ ਕੀਤਾ ਜਾ ਰਿਹਾ ਹੈ, ਜਿਸ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਸੂਬੇ ’ਚ ਗੰਨ ਕਲਚਰ ਨੂੰ ਲੈ ਕੇ ਬਹੁਤ ਸਖ਼ਤ ਹੋ ਗਈ ਹੈ। ਇਸੇ ਦੇ ਚੱਲਦਿਆਂ ਹੀ ਸੋਸ਼ਲ ਮੀਡੀਆ ’ਤੇ ਫੋਟੋਆਂ ਜਾਂ ਵੀਡੀਓ ਪਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਦੇ ਚੱਲਦਿਆਂ ਅੱਜ ਇਸ ਪੰਜਾਬੀ ਗਾਇਕ ਤੇ 8 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਬਹਿਬਲ ਕਲਾਂ ਇਨਸਾਫ਼ ਮੋਰਚੇ ਨੂੰ ਲੈ ਕੇ ਪ੍ਰਤਾਪ ਬਾਜਵਾ ਨੇ ਮੰਗਿਆ ਸਪੀਕਰ ਕੁਲਤਾਰ ਸੰਧਵਾਂ ਦਾ ਅਸਤੀਫ਼ਾ

 


author

Manoj

Content Editor

Related News