ਪਨਬਸ ਨੂੰ ਲੈ ਕੇ ਵਿੱਤ ਵਿਭਾਗ ਦਾ ਵੱਡਾ ਫ਼ੈਸਲਾ, ਕਰਜ਼ਾ ਮੁਕਤ ਬੱਸਾਂ ਦਾ ਪੰਜਾਬ ਰੋਡਵੇਜ਼ ’ਚ ਹੋਵੇਗਾ ਰਲੇਵਾਂ

Monday, Jul 17, 2023 - 06:29 PM (IST)

ਪਨਬਸ ਨੂੰ ਲੈ ਕੇ ਵਿੱਤ ਵਿਭਾਗ ਦਾ ਵੱਡਾ ਫ਼ੈਸਲਾ, ਕਰਜ਼ਾ ਮੁਕਤ ਬੱਸਾਂ ਦਾ ਪੰਜਾਬ ਰੋਡਵੇਜ਼ ’ਚ ਹੋਵੇਗਾ ਰਲੇਵਾਂ

ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ ਨੇ ਪਨਬਸ ਦੀਆਂ 371 ਕਰਜ਼ਾ ਮੁਕਤ ਬੱਸਾਂ ਨੂੰ ਪੰਜਾਬ ਰੋਡਵੇਜ਼ ਦੇ ਬੇੜੇ ਵਿਚ ਰਲੇਵੇਂ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਇਸ ਵਿੱਤੀ ਵਰ੍ਹੇ ਦੌਰਾਨ ਇਸ ਫ਼ੈਸਲੇ ਕਾਰਨ ਆਉਣ ਵਾਲੇ 73 ਕਰੋੜ ਰੁਪਏ ਦੇ ਖਰਚੇ ਨੂੰ ਪੂਰਾ ਕਰਨ ਲਈ ਬਜਟ ਨੂੰ ਵੀ ਮਨਜ਼ੂਰ ਕੀਤਾ ਗਿਆ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਹ ਫ਼ੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਿਆ ਗਿਆ ਹੈ, ਜੋ ਪੰਜਾਬ ਰੋਡਵੇਜ਼ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਲਿਆਉਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਪੰਜਾਬ ਰੋਡਵੇਜ਼ ਦੇ ਫਲੀਟ ਵਿਚ ਸਿਰਫ਼ 115 ਬੱਸਾਂ ਰਹਿ ਗਈਆਂ ਸਨ ਅਤੇ ਇਸ ਰਲੇਵੇਂ ਨਾਲ ਇਹ ਗਿਣਤੀ 486 ਹੋ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਪੁਲਸ ਵਿਭਾਗ ’ਚ ਵੱਡਾ ਫੇਰਬਦਲ, 6 IPS ਤੇ 11 PPS ਅਫਸਰਾਂ ਦੇ ਤਬਾਦਲੇ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਹ ਫ਼ੈਸਲਾ ਪੰਜਾਬ ਰੋਡਵੇਜ਼ ਨੂੰ ਮਜ਼ਬੂਤ ਕਰਨ ਵਿਚ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਦੀ ਤਜਵੀਜ਼ ਵਿਚ ਸ਼ਾਮਲ ਅਨੁਮਾਨਾਂ ਅਨੁਸਾਰ ਪੂਰੇ ਵਿੱਤੀ ਸਾਲ 2023-24 ਲਈ ਪੰਜਾਬ ਰੋਡਵੇਜ਼ ਵੱਲੋਂ ਇਨ੍ਹਾਂ 371 ਬੱਸਾਂ ਨੂੰ ਚਲਾਉਣ ’ਤੇ 138.70 ਕਰੋੜ ਰੁਪਏ ਦੀ ਆਮਦਨ ਦੇ ਨਾਲ 109.61 ਕਰੋੜ ਰੁਪਏ ਦਾ ਅਨੁਮਾਨਤ ਖਰਚਾ ਹੋਣ ਦੀ ਸੰਭਾਵਨਾ ਸੀ। ਉਨ੍ਹਾਂ ਕਿਹਾ ਕਿ ਇਸ ਵਿੱਤੀ ਸਾਲ ਦੇ ਬਾਕੀ ਰਹਿੰਦੇ 8 ਮਹੀਨਿਆਂ ਦੇ ਸੰਸ਼ੋਧਿਤ ਅਨੁਮਾਨਾਂ ਅਨੁਸਾਰ, ਪੰਜਾਬ ਰੋਡਵੇਜ਼ ਨੂੰ 90 ਕਰੋੜ ਰੁਪਏ ਦੀ ਕਮਾਈ ਅਤੇ 73 ਕਰੋੜ ਰੁਪਏ ਦੇ ਖਰਚੇ ਕੱਢਣ ਉਪਰੰਤ 17 ਕਰੋੜ ਰੁਪਏ ਦਾ ਮੁਨਾਫਾ ਹੋਣ ਦੀ ਉਮੀਦ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਸਾਰੇ ਵਿਭਾਗਾਂ ਨੂੰ ਜੋ ਕਦੇ ਸੂਬੇ ਦਾ ਮਾਣ ਸਨ, ਨੂੰ ਮੁੜ ਮਜ਼ਬੂਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿੱਤ ਵਿਭਾਗ ਇਸ ਸਬੰਧੀ ਰਣਨੀਤੀ ਉਲੀਕਣ ਲਈ ਅਜਿਹੇ ਪ੍ਰਮੁੱਖ ਵਿਭਾਗਾਂ ਨਾਲ ਲਗਾਤਾਰ ਮੀਟਿੰਗਾਂ ਕਰ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲ ਖੁੱਲ੍ਹਣ ਤੋਂ ਬਾਅਦ ਸਿੱਖਿਆ ਵਿਭਾਗ ਵਲੋਂ ਜਾਰੀ ਹੋਇਆ ਸਖ਼ਤ ਫ਼ਰਮਾਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News