ਪੰਜਾਬ ''ਚ ਪੰਚਾਇਤ ਸੰਮਤੀਆਂ ਹੋਈਆਂ ਭੰਗ, ਪੰਚਾਇਤੀ ਚੋਣਾਂ ਜਲਦ!

Friday, Sep 13, 2024 - 11:13 AM (IST)

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਪੰਚਾਇਤ ਸੰਮਤੀਆਂ ਨੂੰ ਭੰਗ ਕਰ ਦਿੱਤਾ ਗਿਆ ਹੈ। ਇਸ ਸਬੰਧੀ ਸਰਕਾਰ ਦੇ ਪ੍ਰਮੁੱਖ ਸਕੱਤਰ ਵਲੋਂ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ। ਇੱਥੇ ਇਹ ਦੱਸਣਯੋਗ ਹੈ ਕਿ ਸੂਬੇ ਦੀਆਂ 74 ਪੰਚਾਇਤ ਸੰਮਤੀਆਂ ਦਾ ਕਾਰਜਕਾਲ 10 ਸਤੰਬਰ ਨੂੰ ਖ਼ਤਮ ਹੋ ਚੁੱਕਾ ਹੈ।

ਇਹ ਵੀ ਪੜ੍ਹੋ : ਚੋਰੀ ਕਰਕੇ ਭੱਜੇ ਨੌਜਵਾਨ ਦੇ ਅੱਗੇ ਖੜ੍ਹੀ ਸੀ ਮੌਤ! ਪੜ੍ਹੋ ਪੂਰੀ ਖ਼ਬਰ

ਸਰਕਾਰ ਵਲੋਂ ਅਜਿਹੇ ਸਮੇਂ ਪੰਚਾਇਤ ਸੰਮਤੀਆਂ ਨੂੰ ਭੰਗ ਕੀਤਾ ਗਿਆ ਹੈ, ਜਦੋਂ ਪੰਚਾਇਤੀ ਚੋਣਾਂ ਦੇ ਚਰਚੇ ਚੱਲ ਰਹੇ ਹਨ। ਇਹ ਸੰਭਾਵਨਾ ਲਗਾਈ ਜਾ ਰਹੀ ਹੈ ਕਿ ਸੂਬੇ 'ਚ ਜਲਦੀ ਹੀ ਪੰਚਾਇਤੀ ਚੋਣਾਂ ਹੋ ਸਕਦੀਆਂ ਹਨ। ਜਿਨ੍ਹਾਂ ਪੰਚਾਇਤ ਸੰਮਤੀਆਂ ਨੂੰ ਭੰਗ ਕੀਤਾ ਗਿਆ ਹੈ, ਉਨ੍ਹਾਂ ਦੀ ਟਰਮ 10 ਸਤੰਬਰ ਤੱਕ ਦੀ ਬਣਦੀ ਹੈ।

ਇਹ ਵੀ ਪੜ੍ਹੋ : 1984 ਦਾ ਬਦਲਾ! ਪੰਜਾਬ ਪੁਲਸ ਦੇ ਸੇਵਾਮੁਕਤ SP ਦੀ ਰਿਹਾਇਸ਼ 'ਤੇ ਹਮਲੇ ਨੂੰ ਲੈ ਕੇ ਵੱਡਾ ਖ਼ੁਲਾਸਾ

ਇਸ ਲਈ ਇਨ੍ਹਾਂ ਦੀਆਂ ਚੋਣਾਂ ਕਰਵਾਉਣੀਆਂ ਜਾਂ ਕੰਮ-ਕਾਰ ਚਲਾਉਣ ਦੇ ਲਈ ਪ੍ਰਸ਼ਾਸਕ ਲਾਉਣਾ ਜ਼ਰੂਰੀ ਹੋ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਜਲਦ ਹੀ ਗ੍ਰਾਮ ਪੰਚਾਇਤ ਚੋਣਾਂ ਦੇ ਨਾਲ ਹੀ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਕਰਵਾ ਸਕਦੀ ਹੈ। ਦੱਸਣਯੋਗ ਹੈ ਕਿ ਪੰਜਾਬ 'ਚ 13 ਹਜ਼ਾਰ ਗ੍ਰਾਮ ਪੰਚਾਇਤਾਂ ਪਹਿਲਾਂ ਹੀ ਭੰਗ ਹੋ ਚੁੱਕੀਆਂ ਹਨ।

PunjabKesari

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=


 


Babita

Content Editor

Related News