ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਵਲੋਂ ਕਲਮ ਛੋੜ ਹੜਤਾਲ ਸਮਾਪਤ

Monday, Nov 18, 2019 - 04:48 PM (IST)

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਵਲੋਂ ਕਲਮ ਛੋੜ ਹੜਤਾਲ ਸਮਾਪਤ

ਚੰਡੀਗੜ੍ਹ : ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਅੱਠ ਜ਼ਿਲਿਆਂ ਵਿਚ ਚੱਲ ਰਹੀ ਕਲਮ ਛੋੜ ਹੜਤਾਲ ਅੱਜ ਵਾਪਸ ਲੈ ਲਈ ਹੈ। ਵਿਭਾਗ ਦੇ ਇਕ ਬੁਲਾਰੇ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਫਤਿਹਗੜ੍ਹ ਜ਼ਿਲੇ ਦੇ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਚ ਕੁਝ ਦਿਨ ਪਹਿਲਾਂ ਪੈਦਾ ਹੋਈ ਗਲਤ ਫਹਿਮੀ ਅੱਜ ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਹਾਜ਼ਰੀ ਵਿਚ ਦੋਹਾਂ ਧਿਰਾਂ ਦਰਮਿਆਨ ਹੋਈ ਮੀਟਿੰਗ ਵਿਚ ਦੂਰ ਹੋ ਗਈ। 

ਵਿਭਾਗ ਦੇ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਹਰ ਸਹਿਯੋਗ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਵੀ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਵਿਸ਼ਵਾਸ ਦੁਆਇਆ ਕਿ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਵੇਗੀ। ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਤੁਰੰਤ ਕੰਮ 'ਤੇ ਪਰਤ ਆਏ ਹਨ।


author

Gurminder Singh

Content Editor

Related News