ਪੰਚਾਇਤ ਵਿਭਾਗ ਨੇ ਮਕਸੂਦਪੁਰ ਵਿਖੇ ਲਿਆ 23 ਏਕੜ ਜ਼ਮੀਨ ਦਾ ਕਬਜ਼ਾ
Wednesday, May 18, 2022 - 06:22 PM (IST)
ਭੁਲੱਥ(ਰਜਿੰਦਰ): ਪੰਜਾਬ ਸਰਕਾਰ ਵਲੋਂ ਪੰਚਾਇਤ ਵਿਭਾਗ ਦੀਆਂ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਕੇ ਉਸਨੂੰ ਵਿਭਾਗ ਦੀ ਨੀਤੀ ਤਹਿਤ ਵਾਹੀ ਲਈ ਠੇਕੇ ’ਤੇ ਦੇਣ ਤਹਿਤ ਕਪੂਰਥਲਾ ਜ਼ਿਲ੍ਹੇ ਦੇ ਹਲਕਾ ਭੁਲੱਥ ਵਿਚ ਪੈਂਦੇ ਬਲਾਕ ਨਡਾਲਾ ਦੇ ਪਿੰਡ ਮਕਸੂਦਪੁਰ ਵਿਖੇ 23 ਏਕੜ ਜ਼ਮੀਨ ਨੂੰ ਕਬਜ਼ੇ ਤੋਂ ਮੁਕਤ ਕਰਵਾ ਕੇ ਗ੍ਰਾਮ ਪੰਚਾਇਤ ਨੂੰ ਕਬਜ਼ਾ ਦਿਵਾਇਆ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਐਸ.ਪੀ. ਆਂਗਰਾ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਹਰਜਿੰਦਰ ਸਿੰਘ ਸੰਧੂ ਦੀ ਹਾਜ਼ਰੀ ਵਿਚ ਵਿਭਾਗ ਵੱਲੋਂ ਕਬਜ਼ਾ ਲੈਣ ਦੀ ਪ੍ਰਕਿਰਿਆ ਨੇਪਰੇ ਚਾੜ੍ਹੀ ਗਈ ਹੈ।
ਇਹ ਵੀ ਪੜ੍ਹੋ- ਪੇਪਰ ਦੇ ਰਹੀ ਵਿਦਿਆਰਥਣ ਨੇ ਸਕੂਲ ਦੀ ਦੂਜੀ ਮੰਜਿਲ ਤੋਂ ਮਾਰੀ ਛਾਲ ,ਗੰਭੀਰ ਜ਼ਖ਼ਮੀ
ਇਸ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਤੇ ਡੀ.ਡੀ.ਪੀ.ਓ ਨੇ ਕਿਹਾ ਕਿ ਨਜ਼ਾਇਜ਼ ਕਾਬਜ਼ਕਾਰ 31 ਮਈ ਤੱਕ ਆਪਣੇ ਆਪ ਕਬਜ਼ਾ ਛੱਡ ਦੇਣ ਨਹੀਂ ਤਾਂ ਵਿਭਾਗ ਵੱਲੋਂ ਨਾਜ਼ਾਇਜ਼ ਕਾਬਜ਼ਕਾਰਾਂ ਵਿਰੁੱਧ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਰਣਜੋਧ ਸਿੰਘ ਐੱਸ.ਐੱਚ.ਓ. ਬੇਗੋਵਾਲ , ਗੁਰਦੀਪ ਸਿੰਘ ਕਾਨੂੰਗੋ, ਰਣਜੀਤ ਸਿੰਘ ਪਟਵਾਰੀ, ਜਸਵਿੰਦਰ ਸਿੰਘ , ਸੁਖਵਿੰਦਰ ਸਿੰਘ ਪੰਚਾਇਤ ਸਕੱਤਰ ਹਾਜ਼ਰ ਸਨ।
ਇਹ ਵੀ ਪੜ੍ਹੋ- ਆਪ’ ਆਗੂ ਨੇ ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ’ਤੇ ਲਗਾਏ ਗੰਭੀਰ ਦੋਸ਼
ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।