ਇਕ ਹੋਰ ਪਿੰਡ ''ਚ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ, ਗੁਰਵੰਤ ਸਿੰਘ ਦੇ ਸਿਰ ਸਜਿਆ ਸਰਪੰਚੀ ਦਾ ''ਤਾਜ''
Monday, Sep 30, 2024 - 09:22 PM (IST)

ਮੋਗਾ (ਗੋਪੀ ਰਾਉਕੇ, ਬਿੰਦਾ, ਕਸ਼ਿਸ਼ ਸਿੰਗਲਾ)- 'ਆਮ ਆਦਮੀ ਪਾਰਟੀ' 'ਚ ਪਿਛਲੇ ਲੰਬੇ ਅਰਸੇ ਤੋਂ ਯੂਥ ਵਿੰਗ ਦੇ ਦਿਹਾਤੀ ਪ੍ਰਧਾਨ ਵਜੋਂ ਸੇਵਾਵਾਂ ਨਿਭਾ ਰਹੇ ਗੁਰਵੰਤ ਸਿੰਘ ਸੋਸਣ ਨੂੰ ਸਰਬਸੰਮਤੀ ਨਾਲ ਪਿੰਡ ਸੋਸਣ ਦਾ ਸਰਪੰਚ ਚੁਣ ਲਿਆ ਗਿਆ ਹੈ। ਇਸ ਮੌਕੇ ਸਰਪੰਚ ਗੁਰਵੰਤ ਸਿੰਘ ਸੋਸਣ ਨੇ ਸਭ ਤੋਂ ਪਹਿਲਾਂ ਹਲਕਾ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦਾ ਉਚੇਚੇ ਤੌਰ ’ਤੇ ਧੰਨਵਾਦ ਕੀਤਾ, ਜਿਨ੍ਹਾਂ ਦੀ ਨਿਗਰਾਨੀ ਹੇਠ ਉਹ ਦਿਨ ਰਾਤ ਆਪਣੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਰਹਿੰਦੇ ਹਨ।
ਇਸ ਮੌਕੇ ਉਨ੍ਹਾਂ ਕਿਹਾ ਕਿ ਪਿੰਡ ਵਿਚ ਸਰਬਸੰਮਤੀ ਨਾਲ ਚੋਣ ਹੋਈ ਹੈ ਅਤੇ ਪਿੰਡ ਵਾਸੀਆਂ ਨੇ ਉਨ੍ਹਾਂ ’ਤੇ ਮਾਣ ਰੱਖਦਿਆਂ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਂਪੀ ਹੈ, ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਰਬਸੰਮਤੀ ਨਾਲ ਹੋਈ ਚੋਣ ਵਿਚ ਵੱਖ-ਵੱਖ ਅਹੁਦੇਦਾਰਾਂ ਨੂੰ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਪਿੰਡ ਵਾਸੀਆਂ ਨੂੰ ਇਸ ਗੱਲ ਦਾ ਭਰੋਸਾ ਦਵਾਇਆ ਕਿ ਜੋ ਮਾਨ ਸਤਿਕਾਰ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਦਿੱਤਾ ਹੈ, ਉਹ ਉਨ੍ਹਾਂ ਦੇ ਹਮੇਸ਼ਾ ਰਿਣੀ ਰਹਿਣਗੇ।
ਇਹ ਵੀ ਪੜ੍ਹੋ- Elante Mall 'ਚ ਵਾਪਰਿਆ ਵੱਡਾ ਹਾਦਸਾ ; B'Day ਮਨਾਉਣ ਆਈ ਮਸ਼ਹੂਰ ਅਦਾਕਾਰਾ ਹੋ ਗਈ ਜ਼ਖ਼ਮੀ
ਇਸ ਮੌਕੇ ਗੁਰਵੰਤ ਸਿੰਘ ਸੋਸਣ ਦੇ ਕਰੀਬੀਆਂ, ਜਿਨ੍ਹਾਂ ’ਚ ਸੁਖਪ੍ਰੀਤ ਸਿੰਘ ਸਾਫੂਵਾਲਾ, ਜੱਸਾ ਸਲ੍ਹੀਣਾ, ਸੁੱਖਾ ਡੋਲੀ ਤੋਂ ਇਲਾਵਾ ਨਗਰ ਨਿਗਮ ਮੋਗਾ ਦੇ ਮੇਹਰ ਬਲਜੀਤ ਸਿੰਘ ਚਾਨੀ ਆਦਿ ਨੇ ਗੁਰਵੰਤ ਨੂੰ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਗੁਰਵੰਤ ਮਿਲੀ ਜਿੰਮੇਵਾਰੀ ਨੂੰ ਬਾਖੂਬੀ ਨਿਭਾਉਣਗੇ ਅਤੇ ਪਿੰਡ ਵਾਸੀਆਂ ਦੀ ਸੇਵਾ ਵਿਚ ਹਮੇਸ਼ਾ ਪਹਿਲਾ ਦੀ ਤਰ੍ਹਾਂ ਤਿਆਰ ਰਹਿਣਗੇ।
ਇਹ ਵੀ ਪੜ੍ਹੋ- ਸਰਪੰਚੀ ਦੇ ਕਾਗਜ਼ ਭਰਨ ਆਏ ਸਾਬਕਾ ਸਰਪੰਚ ਨੇ BDO ਦਫ਼ਤਰ 'ਚ ਚਲਾ'ਤੀਆਂ ਗੋਲ਼ੀਆਂ, ਫ਼ਿਰ ਜੋ ਹੋਇਆ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e