ਸਰਪੰਚੀ 'ਚ ਖੜ੍ਹੀ ਪ੍ਰਵਾਸੀ ਪਰਿਵਾਰ ਦੀ ਨੂੰਹ ਨੇ ਦਿੱਤੀ ਸਖ਼ਤ ਟੱਕਰ, ਹੈਰਾਨ ਕਰਨ ਵਾਲੇ ਨਤੀਜੇ ਆਏ ਸਾਹਮਣੇ

Wednesday, Oct 16, 2024 - 11:02 AM (IST)

ਮੋਗਾ (ਕਸ਼ਿਸ਼ ਸਿੰਗਲਾ): ਮੋਗਾ ਜ਼ਿਲ੍ਹਾ ਦੇ ਪਿੰਡ ਰੋਡੇ ਖੁਰਦ ਦੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਪਿੰਡ ਦੇ ਨਾਲ-ਨਾਲ ਪੂਰੇ ਪੰਜਾਬ ਦੇ ਲੋਕਾਂ ਦੀਆਂ ਨਜ਼ਰਾਂ ਟਿਕੀਆਂ ਸਨ। ਇਸ ਦੀ ਵਜ੍ਹਾ ਸੀ ਕਿ ਇੱਥੇ ਇਕ ਪਾਸੇ ਪਿੰਡ ਵਾਸੀ ਅਤੇ ਦੂਜੇ ਪਾਸੇ ਪ੍ਰਵਾਸੀ ਪਰਿਵਾਰ ਵਿਚ ਮੁਕਾਬਲਾ ਸੀ। ਇਸ ਵੋਟਿੰਗ ਵਿਚ ਫੱਸਵਾਂ ਮੁਕਾਬਲਾ ਵੇਖਣ ਨੂੰ ਮਿਲਿਆ ਤੇ ਅਖ਼ੀਰ ਵਿਚ ਪਿੰਡ ਦੀ ਰਹਿਣ ਵਾਲੀ ਔਰਤ ਨੇ ਪ੍ਰਵਾਸੀ ਪਰਿਵਾਰ ਦੀ ਨੂੰਹ ਨੂੰ 13 ਵੋਟਾਂ ਨਾਲ ਹਰਾ ਕੇ ਜਿੱਤ ਹਾਸਲ ਕੀਤੀ। ਇਸ ਨਾਲ ਪਿੰਡ ਵਿਚ ਖੁਸ਼ੀ ਦਾ ਮਾਹੌਲ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਕ ਹੋਰ ਪਿੰਡ ਵਿਚ ਰੱਦ ਹੋਈ ਪੰਚਾਇਤੀ ਚੋਣ, ਗਲਤ ਨਿਕਲੇ ਬੈਲਟ ਪੇਪਰ!

ਰੋਡੇ ਖੁਰਦ ਵਿਖੇ ਦੋ ਸਰਪੰਚੀ ਦੇ ਉਮੀਦਵਾਰ ਸਨ। ਇਕ ਪਿੰਡ ਦੇ ਚਰਨਜੀਤ ਕੌਰ ਪਤਨੀ ਲਖਵੀਰ ਸਿੰਘ ਅਤੇ ਦੂਜੇ ਪਾਸੇ ਪ੍ਰਵਾਸੀ ਪਰਿਵਾਰ ਬ੍ਰਿਜ ਲਾਲ ਦੀ ਨੂੰ ਸੁਨੀਤਾ ਰਾਣੀ। ਪਿੰਡ ਦੀਆਂ 266 ਵੋਟਾਂ ਹਨ, ਜਿਨ੍ਹਾਂ ਵਿਚੋਂ 196 ਲੋਕਾਂ ਨੇ ਵੋਟ ਦੇ ਹੱਕ ਦੀ ਵਰਤੋਂ ਕੀਤੀ। ਇਨ੍ਹਾਂ ਵਿਚੋਂ 5 ਵੋਟਾਂ ਰੱਦ ਹੋ ਗਈਆਂ। ਸੁਨੀਤਾ ਰਾਣੀ ਨੂੰ 89 ਵੋਟਾਂ ਪਈਆਂ ਜਦਕਿ ਅਤੇ ਚਰਨਜੀਤ ਕੌਰ ਨੂੰ 102 ਵੋਟਾਂ ਪੋਲ ਹੋਈਆਂ। ਚਰਨਜੀਤ ਕੌਰ ਨੇ ਸੁਨੀਤਾ ਰਾਣੀ ਤੋਂ 13 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ। ਇਸ ਤੋਂ ਬਾਅਦ ਪਿੰਡ ਵਿਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News