ਪੰਜਾਬ ਦੇ ਪਿੰਡ ਲਿੱਤਰਾ ’ਚ ਪਹਿਲੀ ਵਾਰ ਹੋਈ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ

Thursday, Oct 10, 2024 - 02:36 PM (IST)

ਪੰਜਾਬ ਦੇ ਪਿੰਡ ਲਿੱਤਰਾ ’ਚ ਪਹਿਲੀ ਵਾਰ ਹੋਈ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਟਾਂਡਾ ਦੇ ਪਿੰਡ ਲਿੱਤਰਾ ਵਿਚ ਪਿੰਡ ਵਾਸੀਆਂ ਨੇ ਆਪਸੀ ਭਾਈਚਾਰੇ ਦੀ ਮਿਸਾਲ ਪੇਸ਼ ਕਰਦਿਆਂ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕੀਤੀ ਹੈ। ਮਨਦੀਪ ਸਿੰਘ ਅਤੇ ਸਮੂਹ ਪਿੰਡ ਵਾਸੀਆਂ ਦੇ ਉੱਦਮ ਸਦਕਾ ਇਹ ਪਹਿਲਕਦਮੀ ਪਿੰਡ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਈ ਹੈ। 
ਜਿਸ ਵਿਚ ਰਾਜਵਿੰਦਰ ਕੌਰ ਨੂੰ ਸਰਪੰਚ ਚੁਣਿਆ ਗਿਆ ਜਦਕਿ ਚਰਨਜੀਤ ਕੌਰ, ਸੁਰਿੰਦਰ ਕੌਰ, ਇੰਦਰਜੀਤ ਸਿੰਘ, ਜਤਿੰਦਰ ਸਿੰਘ ਅਤੇ ਕਸ਼ਮੀਰ ਸਿੰਘ ਨੂੰ ਪੰਚ ਚੁਣਿਆ ਗਿਆ। ਇਸ ਮੌਕੇ ਚੁਣੀ ਗਈ ਪੰਚਾਇਤ ਨੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਤਨਦੇਹੀ ਨਾਲ ਪਿੰਡ ਦੇ ਬਹੁਪੱਖੀ ਵਿਕਾਸ ਲਈ ਸੇਵਾਵਾਂ ਦੇਣ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ-ਰਤਨ ਟਾਟਾ ਦੇ ਦਿਹਾਂਤ 'ਤੇ ਰਾਜਾ ਵੜਿੰਗ ਨੇ ਜਤਾਇਆ ਦੁੱਖ਼

ਇਸ ਮੌਕੇ ਪਿੰਡ ਵਾਸੀਆਂ ਅਤੇ ਨੰਬਰਦਾਰ ਤੀਰਥ ਸਿੰਘ ਨੇ ਸਰਪੰਚ ਅਤੇ ਪੰਚਾਂ ਦਾ ਸਨਮਾਨ ਕੀਤਾ।  ਇਸ ਮੌਕੇ ਸਮੂਹ ਪਿੰਡ ਵਾਸੀਆਂ ਨੇ ਮਿਲ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਮੌਕੇ ਸਾਬਕਾ ਸਰਪੰਚ ਹਰਵਿੰਦਰ ਕੌਰ,ਦਰਸ਼ਨ ਕੌਰ, ਜਤਿੰਦਰਪਾਲ ਕੌਰ, ਨਰਿੰਦਰ ਕੌਰ ,ਮਨਪ੍ਰੀਤ ਕੌਰ, ਅਮ੍ਰਿਤਪਾਲ ਲਿੱਤਰ,ਦਲਜੀਤ ਕੌਰ,ਸ਼ਕੁੰਤਲਾ ਦੇਵੀ, ਤਜਿੰਦਰ ਸਿੰਘ,ਕੁਲਵਿੰਦਰ ਸਿੰਘ,ਗੁਰ ਜਗਜੀਤ ਸਿੰਘ, ਕਮਲਜੀਤ ਸਿੰਘ , ਬਾਬਾ ਤਰਲੋਕ ਸਿੰਘ ਮੌਜੂਦ ਸਨ। 

ਇਹ ਵੀ ਪੜ੍ਹੋ- ਮੁੜ ਦਹਿਲਿਆ ਪੰਜਾਬ, ਧਾਰਮਿਕ ਸਥਾਨ ਨੇੜੇ ਬੈਠੇ ਲੋਕਾਂ 'ਤੇ ਅੰਨ੍ਹੇਵਾਹ ਵਰ੍ਹਾਈਆਂ ਗੋਲ਼ੀਆਂ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News