ਪੰਚਾਇਤੀ ਚੋਣਾਂ ਨੇ ਖੋਹ ਲਿਆ ਮਾਪਿਆ ਦਾ ਜਵਾਨ ਪੁੱਤ, ਭੈਣ ਘਰ ਆਏ ਮੁੰਡੇ ਨੂੰ ਮਿਲੀ...
Friday, Oct 18, 2024 - 05:36 AM (IST)

ਮੋਗਾ (ਕਸ਼ਿਸ਼ ਸਿੰਗਲਾ) : ਮੋਗਾ ਦੇ ਪਿੰਡ ਕੋਟਲਾ ਮਿਹਰ ਸਿੰਘ ਵਾਲਾ ਵਿਖੇ ਚੋਣਾਂ ਵਾਲੇ ਦਿਨ ਗੋਲ਼ੀ ਲੱਗਣ ਨਾਲ ਨੌਜਵਾਨ ਜ਼ਖ਼ਮੀ ਹੋਇਆ ਸੀ, ਜਿਸ ਦੀ ਹੁਣ ਇਲਾਜ ਦੌਰਾਨ ਮੌਤ ਹੋ ਗਈ ਹੈ। ਨੌਜਵਾਨ ਦੀ ਮੌਤ ਤੋਂ ਬਾਅਦ ਗੁੱਸੇ ਵਿਚ ਆਏ ਲੋਕਾਂ ਵੱਲੋਂ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਅਪੀਲ ਕੀਤੀ ਗਈ ਹੈ। ਮ੍ਰਿਤਕ ਦੀ ਪਛਾਣ ਗੁਰਚਰਨ ਸਿੰਘ ਪੁੱਤਰ ਜੰਗੀਰ ਸਿੰਘ ਪਿੰਡ ਰੇੜਵਾਂ ਧਰਮਕੋਟ ਵਜੋਂ ਹੋਈ ਹੈ, ਜੋ ਵੋਟਾਂ ਵਿਚ ਮਦਦ ਕਰਨ ਲਈ ਆਪਣੀ ਭੈਣ ਕੋਲ ਕੋਟਲਾ ਮਿਹਰ ਸਿੰਘ ਵਾਲਾ ਵਿਖੇ ਆਇਆ ਹੋਇਆ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਖ਼ੌਫਨਾਕ ਵਾਰਦਾਤ, ਜਿਸ ਮਾਂ ਨੇ ਜੰਮਿਆ ਪੁੱਤ ਨੇ ਉਸੇ ਦਾ ਕਰ 'ਤਾ ਕਤਲ
ਇਸ ਦੌਰਾਨ ਵੋਟਾਂ ਸਮੇਂ ਹੋਈ ਝੜਪ ਵਿਚ ਗੋਲੀ ਲੱਗਣ ਕਾਰਣ ਨੌਜਵਾਨ ਗੁਰਚਰਨ ਸਿੰਘ ਜ਼ਖਮੀ ਹੋ ਗਿਆ ਸੀ, ਜਿਸ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਅੱਜ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਹੁਣ ਮੋਗਾ ਪੁਲਸ ਡੀ. ਐੱਮ. ਸੀ. ਹਸਪਤਾਲ ਵਿਚ ਪਹੁੰਚ ਕੇ ਗੁਰਚਰਨ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮੋਗਾ ਦੇ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਕਰਵਾਉਣ ਲਈ ਮੋਗਾ ਲਿਆਂਦਾ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਮੁਤਾਬਿਕ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਦੀਵਾਲੀ ਤੋਂ ਪਹਿਲਾਂ ਪੰਜਾਬ ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e