ਪੰਚਾਇਤੀ ਚੋਣਾਂ ''ਚ ਹੂੰਝਾਫੇਰ ਜਿੱਤ ਪ੍ਰਾਪਤ ਕਰਾਂਗੇ : ਭੱਟੀ

Sunday, Feb 25, 2018 - 03:51 PM (IST)

ਬੁਢਲਾਡਾ (ਮਨਜੀਤ) - ਸਥਾਨਕ ਸ਼ਹਿਰ ਦੇ ਵਾਰਡ ਨੰ : 2 'ਚ ਹੋਈ ਉਪ ਚੋਣ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਤੀਰਥ ਸਿੰਘ ਸਵੀਟੀ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਅੱਜ ਉਹ ਕਾਂਗਰਸ ਪਾਰਟੀ ਹਲਕਾ ਬੁਢਲਾਡਾ ਦੀ ਇੰਚਾਰਜ ਬੀਬੀ ਰਣਜੀਤ ਕੋਰ ਭੱਟੀ ਦੇ ਗ੍ਰਹਿ ਵਿਖੇ ਪਹੁੰਚੇ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਰਣਜੀਤ ਕੌਰ ਭੱਟੀ ਅਤੇ ਸੁਖਦੇਵ ਸਿੰਘ ਭੱਟੀ (ਰਿਟ:) ਆਈ.ਪੀ.ਐੱਸ ਨੇ ਕਿਹਾ ਕਿ ਇਹ ਜਿੱਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚਲਾਈਆਂ ਗਈਆਂ ਲੋਕ ਪੱਖੀ ਮੁੰਹਿਮਾਂ ਦੀ ਜਿੱਤ ਹੈ । ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਹਾਰ ਨੂੰ ਬਰਦਾਸ਼ਤ ਨਾ ਕਰਦਿਆਂ ਹੋਇਆਂ ਤਰ੍ਹਾਂ-ਤਰ੍ਹਾਂ ਦੀਆਂ ਝੂਠੀਆਂ ਬਿਆਨਬਾਜੀਆਂ ਕੀਤੀਆਂ ਜਾ ਰਹੀਆਂ ਹਨ । ਉਨ੍ਹਾਂ ਦਾਅਵੇ ਨਾਲ ਕਿਹਾ ਕਿ ਆਉਣ ਵਾਲੀਆਂ ਪੰਚਾਇਤੀ ਚੋਣਾਂ 'ਚ ਕਾਂਗਰਸ ਪਾਰਟੀ ਹੂੰਝਾਫੇਰ ਜਿੱਤ ਪ੍ਰਾਪਤ ਕਰੇਗੀ । ਇਸ ਮੌਕੇ ਭੱਟੀ ਪਰਿਵਾਰ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਕੌਂਸਲਰ ਤੀਰਥ ਸਿੰਘ ਸਵੀਟੀ ਦੇ ਸਰੋਪੇ ਅਤੇ ਫੁੱਲਾਂ ਦੇ ਹਾਰ ਪਾ ਕੇ ਸਨਮਾਨ ਕੀਤਾ ਅਤੇ ਖੁਸ਼ੀ ਦਾ ਇਜ਼ਹਾਰ ਕੀਤਾ । ਇਸ ਮੌਕੇ ਬਲਾਕ ਸੰਮਤੀ ਮੈਂਬਰ ਲਵਇੰਦਰ ਸਿੰਘ ਬੋਹਾ, ਕਾਲਾ ਵਰਮਾ ਤੋਂ ਇਲਾਵਾ ਹੋਰ ਵੀ ਮੌਜੂਦ ਸਨ। 


Related News