ਪੰਚਾਇਤੀ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਜ਼ੋਰਾਂ ''ਤੇ
Wednesday, Dec 26, 2018 - 11:06 AM (IST)
ਮੋਗਾ (ਵਿਪਨ)—ਜਿਵੇਂ-ਜਿਵੇਂ 30 ਦਸੰਬਰ ਨੇੜੇ ਆ ਰਹੀ ਹੈ, ਉਸੇ ਤਰ੍ਹਾਂ ਹੀ ਪੰਚਾਇਤੀ ਚੋਣਾਂ 'ਤੇ ਪ੍ਰਚਾਰ ਤੇਜ਼ ਹੋ ਰਿਹਾ ਹੈ। ਜਿੱਥੇ ਇਕ ਪਾਸੇ ਪੰਜਾਬ 'ਚ ਠੰਡ ਨੇ ਪੂਰਾ ਜ਼ੋਰ ਫੜ੍ਹਿਆ ਹੋਇਆ ਹੈ, ਉੱਥੇ ਪਿੰਡਾਂ 'ਚ ਚੋਣ ਪ੍ਰਚਾਰ ਗਰਮ ਨਜ਼ਰ ਆ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਿਲਾ ਮੋਗਾ ਦੇ ਪਿੰਡ ਘਕਲਾ 'ਚ ਕਾਂਗਰਸ ਅਤੇ ਅਕਾਲੀ ਦਲ ਦੇ ਉਮੀਦਵਾਰ ਆਪਣੇ-ਆਪਣੇ ਹਮਾਇਤੀਆਂ ਨਾਲ ਘਰ-ਘਰ ਜਾ ਕੇ ਵੋਟਰਾਂ ਨੂੰ ਆਪਣੇ ਹੱਕ 'ਚ ਵੋਟ ਪਾਉਣ ਲਈ ਬੇਨਤੀ ਕਰ ਰਹੇ ਹਨ। ਦੂਜੇ ਪਾਸੇ ਵੋਟਰਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲਾਂ ਕੋਈ ਵਿਕਾਸ ਦਾ ਕੰਮ ਨਹੀਂ ਹੋਇਆ। ਇਸ ਸਮੇਂ ਪਿੰਡਾਂ 'ਚ ਵੱਡੀ ਸਮੱਸਿਆ ਪੀਣ ਵਾਲੇ ਪੀਣ, ਸੀਵਰੇਜ ਅਤੇ ਸਫਾਈ ਦੀ ਹੈ।
ਚੋਣਾਂ ਦੌਰਾਨ ਸਭ ਤੋਂ ਵੱਡਾ ਇਹ ਮੁੱਦਾ ਸਾਹਮਣੇ ਆ ਰਿਹਾ ਹੈ ਕਿ ਨੌਜਵਾਨਾਂ ਨੂੰ ਨਸ਼ੇ ਤੋਂ ਕਿਸ ਤਰ੍ਹਾਂ ਬਚਾਇਆ ਜਾਵੇ ਅਤੇ ਰੋਜ਼ਗਾਰ ਦੇ ਰਸਤੇ ਕੱਢੇ ਜਾਣ। ਉਮੀਦਵਾਰ ਵੀ ਇਨ੍ਹਾਂ ਸਾਰੇ ਵਿਕਾਸ ਦੇ ਕੰਮਾਂ ਨੂੰ ਕਰਵਾਉਣ ਦੇ ਦਾਅਵੇ ਕਰਵਾ ਰਹੇ ਹਨ। ਅਕਾਲੀ ਦਲ ਵਲੋਂ ਬਣੇ ਉਮੀਦਵਾਰ ਜਗਰਾਜ ਸਿੰਘ ਨੇ ਦੱਸਿਆ ਕਿ ਉਹ ਪਹਿਲਾਂ ਵੀ ਢਾਈ ਸਾਲ ਪਿੰਡ ਦਾ ਸਰਪੰਚ ਰਹਿ ਚੁੱਕਾ ਹੈ ਅਤੇ ਉਸ ਨੇ ਬਹੁਤ ਸਾਰੇ ਵਿਕਾਸ ਦੇ ਕੰਮ ਕਰਵਾਏ ਅਤੇ ਜਿਹੜੇ ਕੰਮ ਬਾਕੀ ਹਨ, ਜੋ ਸਰਪੰਚ ਚੁਣਿਆ ਜਾਂਦਾ ਹੈ ਤਾਂ ਇਸ ਨੂੰ ਪੂਰਾ ਕਰਵਾਏਗਾ। ਕਾਂਗਰਸ ਦੇ ਉਮੀਦਵਾਰ ਗੁਰਪ੍ਰਤਾਪ ਸਿੰਘ ਨੇ ਕਿਹਾ ਕਿ ਜੇਕਰ ਉਹ ਚੁਣੇ ਜਾਂਦੇ ਹਨ ਤਾਂ ਉਹ ਸਭ ਤੋਂ ਪਹਿਲਾਂ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਕਰਨਗੇ ਅਤੇ ਵਿਕਾਸ ਦੇ ਕੰਮਾਂ ਨੂੰ ਕਰਵਾਉਣਗੇ।
