ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਸ਼ੁਰੂ

Saturday, Dec 15, 2018 - 01:43 PM (IST)

ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਸ਼ੁਰੂ

ਜਲੰਧਰ (ਸੋਨੂੰ)— 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਲਈ ਅੱਜ ਤੋਂ ਨਾਮਜ਼ਦਗੀ ਪੱਤਰ ਭਰਨੇ ਸ਼ੁਰੂ ਹੋ ਗਏ ਹਨ ਅਤੇ ਉਮੀਦਵਾਰ 19 ਦਸੰਬਰ ਤੱਕ ਨਾਮਜ਼ਦਗੀ ਪੱਤਰ ਦਾਇਰ ਕਰ ਸਕਣਗੇ।  ਦੱਸਣਯੋਗ ਹੈ ਕਿ 20 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ 21 ਦਸੰਬਰ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। ਇਸੇ ਦਿਨ ਹੀ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਜਾਰੀ ਕਰ ਦਿੱਤੇ ਜਾਣਗੇ। ਜ਼ਿਕਰਯੋਗ ਹੈ ਕਿ 30 ਦਸੰਬਰ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ 4 ਵਜੇ ਤੱਕ ਵੋਟਿੰਗ ਹੋਵੇਗੀ ਅਤੇ ਇਸੇ ਦਿਨ ਹੀ ਵੋਟਾਂ ਦੀ ਗਿਣਤੀ ਹੋਣ ਦੇ ਨਾਲ-ਨਾਲ ਨਤੀਜਿਆਂ ਦਾ ਐਲਾਨ ਵੀ ਕਰ ਦਿੱਤਾ ਜਾਵੇਗਾ। ਜਲੰਧਰ 'ਚ 66 ਸਬ ਡਿਵੀਜ਼ਨਾਂ ਬਣਾਈਆਂ ਗਈਆਂ ਹਨ ਅਤੇ ਹੋਰ ਸੁਰੱਖਿਆ ਨੂੰ ਦੇਖਦੇ ਹੋਏ ਸਭ ਡਿਵੀਜ਼ਨਾਂ 'ਚ 10 ਪੁਲਸ ਮੁਲਾਜ਼ਮ ਲਗਾਏ ਗਏ ਹਨ। 

ਜ਼ਿਕਰਯੋਗ ਹੈ ਕਿ ਡੀ. ਸੀ. ਵਰਿੰਦਰ ਕੁਮਾਰ ਸ਼ਰਮਾ ਅਤੇ ਕਮਿਸ਼ਨਰ ਪੁਲਸ ਗੁਰਪ੍ਰੀਤ ਸਿੰਘ ਭੁੱਲਰ ਨੇ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਤੋਂ ਇਕ ਦਿਨ ਪਹਿਲਾਂ ਪੰਚਾਇਤੀ ਚੋਣਾਂ ਨੂੰ ਪਾਰਦਰਸ਼ੀ, ਸ਼ਾਂਤਮਈ ਢੰਗ ਨਾਲ ਕਰਵਾਉਣਾ ਲਈ ਯਕੀਨੀ ਬਣਾਉਣ ਲਈ ਪ੍ਰਬੰਧਾਂ ਦਾ ਜਾਇਜ਼ਾ ਲਿਆ ਸੀ। ਸ਼ੁੱਕਰਵਾਰ ਨੂੰ ਜ਼ਿਲਾ ਪ੍ਰਸ਼ਾਸਨਿਕ ਕੰਪਲੈਕਸ 'ਚ ਰਿਟਰਨਿੰਗ ਅਫਸਰਾਂ ਅਤੇ ਸਹਾਇਕ ਰਿਟਰਨਿੰਗ ਅਫਸਰਾਂ ਦੇ ਨਾਲ ਜ਼ਿਲਾ ਪੱਧਰੀ ਮੀਟਿੰਗ ਕੀਤੀ ਗਈ ਸੀ। ਪ੍ਰਧਾਨਗੀ  ਕਰਦੇ ਹੋਏ ਡੀ. ਸੀ. ਅਤੇ ਸੀ. ਪੀ. ਨੇ ਕਿਹਾ ਕਿ ਪੰਚਾਇਤੀ ਚੋਣਾਂ 'ਚ ਆਰ. ਓ. ਅਤੇ ਏ.  ਆਰ. ਓ. ਚੋਣ ਪ੍ਰਕਿਰਿਆ ਦੌਰਾਨ ਮੁੱਖ ਭੂਮਿਕਾ ਨਿਭਾਉਂਦੇ ਹੋਏ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਵੱਲੋਂ ਆਪਣੀ ਡਿਊਟੀ 'ਚ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਦੋਵਾਂ ਅਧਿਕਾਰੀਆਂ ਨੇ ਕਿਹਾ ਸੀ ਕਿ ਅਧਿਕਾਰੀ ਅਤੇ ਕਰਮਚਾਰੀ ਇਸ ਪੂਰੀ ਚੋਣ ਪ੍ਰਕਿਰਿਆ ਨੂੰ ਨਿਯਮ ਅਨੁਸਾਰ ਮੁਕੰਮਲ ਕਰਨ, ਬਲਾਕ ਵਿਕਾਸ ਅਤੇ ਪੰਚਾਇਤੀ ਅਫਸਰ ਇਹ ਯਕੀਨੀ ਬਣਾਉਣ ਕਿ ਕਿਸੇ ਵੀ ਉਮੀਦਵਾਰ ਨੂੰ ਐੱਨ. ਓ. ਸੀ. ਲੈਣ ਸਬੰਧੀ ਕੋਈ ਮੁਸ਼ਿਕਲ ਨਾ ਆਵੇ। 30 ਦਸੰਬਰ ਨੂੰ 1200 ਪੋਲਿੰਗ ਬੂਥ ਬਣਾਏ ਜਾਣਗੇ ਅਤੇ ਮੁਕੰਮਲ ਸਟਾਫ ਚੋਣ ਕਰਵਾਉਣ ਲਈ ਲਗਾਇਆ ਜਾਵੇਗਾ। ਦੱਸ ਦੇਈਏ ਕਿ ਸਰਪੰਚ ਦੀ ਪੋਸਟ 'ਤੇ ਖਰਚ ਦੀ ਸੀਮਾ 30 ਹਜ਼ਾਰ ਅਤੇ ਪੰਚ ਦੀ ਪੋਸਟ 'ਤੇ ਖਰਚੇ ਦੀ ਸੀਮਾ 20 ਹਜ਼ਾਰ ਰੁਪਏ ਤੈਅ ਕੀਤੀ ਗਈ ਹੈ।


author

shivani attri

Content Editor

Related News