ਪੰਜਾਬ 'ਚ 'ਪੰਚਾਇਤੀ ਚੋਣਾਂ' ਕਰਵਾਉਣੀਆਂ ਮੁਸ਼ਕਲ!

12/26/2018 3:41:07 PM

ਚੰਡੀਗੜ੍ਹ (ਮਨਮੋਹਨ) : ਪੰਚਾਇਤੀ ਚੋਣਾਂ ਤੋਂ ਪਹਿਲਾਂ ਰੱਦ ਹੋਏ ਉਮੀਦਵਾਰਾਂ ਨੂੰ ਹਾਈਕੋਰਟ ਵਲੋਂ ਵੱਡੀ ਰਾਹਤ ਦਿੱਤੀ ਗਈ ਹੈ, ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਅਦਾਲਤ ਦੇ ਇਸ ਫੈਸਲੇ 'ਚ ਦਖਲ ਦਿੱਤਾ ਹੈ। ਜਾਣਕਾਰੀ ਮੁਤਾਬਕ ਹਾਈਕੋਰਟ ਨੇ ਸਬੰਧਿਤ ਜ਼ਿਲੇ ਦੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦਿੱਤਾ ਹੈ ਕਿ ਉਹ ਨਾਮਜ਼ਦਗੀਆਂ ਰੱਦ ਹੋਣ ਵਾਲੇ ਉਮੀਦਵਾਰਾਂ ਦੀ ਸ਼ਿਕਾਇਤ ਮਿਲਣ ਤੋਂ 48 ਘੰਟਿਆਂ ਦੇ ਅੰਦਰ ਸੁਣਵਾਈ ਕਰਕੇ ਹੁਕਮ ਪਾਸ ਕਰਨਗੇ। ਹਾਈਕੋਰਟ ਦੇ ਇਸ ਫੈਸਲੇ 'ਤੇ ਪੰਜਾਬ ਸਰਕਾਰ ਨੇ ਰਿਵਿਊ ਪਟੀਸ਼ਨ ਦਾਇਰ ਕੀਤੀ ਹੈ, ਜਿਸ 'ਚ ਸਰਕਾਰ ਨੇ ਮਾਮਲੇ ਨੂੰ ਦੁਬਾਰਾ ਜਾਂਚਣ ਦੀ ਅਪੀਲ ਕੀਤੀ ਹੈ। ਸਰਕਾਰ ਨੇ ਇਹ ਹਵਾਲਾ ਦਿੱਤਾ ਹੈ ਕਿ ਜੇਕਰ ਇਸੇ ਤਰ੍ਹਾਂ ਦੇ ਹੁਕਮ ਆਉਂਦੇ ਰਹੇ ਤਾਂ ਪੰਚਾਇਤੀ ਚੋਣਾਂ ਕਰਾਉਣੀਆਂ ਮੁਸ਼ਕਲ ਹੋ ਜਾਣਗੀਆਂ। ਅਦਾਲਤ ਦੇ ਹੁਕਮਾਂ ਮਗਰੋਂ ਚਰਚਾ ਹੈ ਕਿ 48 ਘੰਟਿਆਂ ਅੰਦਰ ਇਹ ਪੂਰੀ ਕਾਰਵਾਈ ਸੰਭਵ ਨਹੀਂ, ਇਸ ਲਈ ਪੰਚਾਇਤੀ ਚੋਣਾਂ ਟਲ ਵੀ ਸਕਦੀਆਂ ਹਨ। ਫਿਲਹਾਲ ਇਸ ਰਿਵਿਊ ਪਟੀਸ਼ਨ 'ਤੇ ਸ਼ੁੱਕਰਵਾਰ ਨੂੰ ਸੁਣਵਾਈ ਹੋਵੇਗੀ। 

Babita

This news is Content Editor Babita