ਪ੍ਰਕਾਸ਼ ਸਿੰਘ ਬਾਦਲ ਦੇ ਪਿੰਡ ਪੋਲਿੰਗ ਬੂਥਾਂ ''ਤੇ ਲੱਗੀਆਂ ਰੌਣਕਾਂ
Sunday, Dec 30, 2018 - 10:07 AM (IST)
ਬਠਿੰਡਾ(ਅਮਿਤ)— ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜੱਦੀ ਪਿੰਡ ਬਾਦਲ ਵਿਚ ਵੀ ਪੰਚਾਇਤੀ ਚੋਣਾਂ ਨੂੰ ਲੈ ਕੇ ਲੋਕਾਂ ਵਿਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਲੋਕ ਸਵੇਰ ਤੋਂ ਹੀ ਲਾਈਨਾਂ ਵਿਚ ਵੋਟ ਦਾ ਇਸਤੇਮਾਲ ਕਰਨ ਲਈ ਲੱਗੇ ਹੋਏ ਹਨ। ਇਸ ਮੌਕੇ 'ਤੇ ਜਦੋਂ ਲੋਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਆਪਣੇ ਉਮੀਦਵਾਰ ਤੋਂ ਇਹੀ ਉਮੀਦ ਕਰਦੇ ਹਨ ਕਿ ਪਿੰਡ ਦਾ ਵਿਕਾਸ ਹੋਵੇ ਅਤੇ ਆਪਣੀ ਭਾਈਚਾਰਾ ਬਣਿਆ ਰਹੇ। ਉਥੇ ਹੀ ਔਰਤਾਂ ਵਿਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਵੀ ਕੁੱਝ ਸਮੇਂ ਬਾਅਦ ਆਪਣੇ ਪਰਿਵਾਰ ਨਾਲ ਵੋਟ ਪਾਉਣ ਲਈ ਪਹੁੰਚਣਗੇ।