ਵਿਧਾਇਕ ਕੋਟਲੀ ਮੁਰਦਾਬਾਦ ਦੇ ਨਾਅਰਿਆਂ ਨਾਲ ਗੂੰਜਿਆਂ ਬੁੱਲੇਪੁਰ

Sunday, Dec 30, 2018 - 01:39 PM (IST)

ਵਿਧਾਇਕ ਕੋਟਲੀ ਮੁਰਦਾਬਾਦ ਦੇ ਨਾਅਰਿਆਂ ਨਾਲ ਗੂੰਜਿਆਂ ਬੁੱਲੇਪੁਰ

ਖੰਨਾ (ਵਿਪਨ)— ਹਲਕਾ ਖੰਨਾ ਦੇ ਪਿੰਡ ਬੁੱਲੇਪੁਰ 'ਚ ਉਸ ਸਮੇਂ ਤਣਾਅ ਵਾਲਾ ਮਾਹੌਲ ਬਣ ਗਿਆ ਜਦੋਂ ਹਲਕਾ ਵਿਧਾਇਕ ਗੁਰਕੀਰਤ ਕੋਟਲੀ ਮੁਰਦਾਬਾਦ ਦੇ ਨਾਅਰੇ ਗੂੰਜਣ ਲੱਗੇ। ਯੂਥ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ ਨੇ ਪੁਲਸ ਤੇ ਪ੍ਰਸ਼ਾਸਨ 'ਤੇ ਮਿਲੀਭੁਗਤ ਦੇ ਦੋਸ਼ ਲਗਾਏ ਹਨ। ਦੱਸਿਆ ਜਾ ਰਿਹਾ ਹੈ ਬਿਨਾਂ ਕਾਰਨ ਪੁਲਸ ਯਾਦੂ ਨੂੰ ਗ੍ਰਿਫਤਾਰ ਕਰਨ ਪਹੁੰਚੀ ਤਾਂ ਵੱਡੀ ਗਿਣਤੀ 'ਚ ਇਕੱਠੇ ਹੋਏ ਪਿੰਡ ਵਾਸੀਆਂ ਨੇ ਵਿਰੋਧ ਕਰਕੇ ਪੁਲਸ ਦੀ ਇਸ ਧੱਕੇਸ਼ਾਹੀ ਨੂੰ ਰੋਕਿਆ ਤੇ ਹਲਕਾ ਵਿਧਾਇਕ 'ਤੇ ਧੱਕੇਸ਼ਾਹੀ ਦੇ ਦੋਸ਼ ਲਗਾਉਂਦਿਆਂ ਉਸ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਪਿੰਡ ਵਾਸੀਆਂ ਦੇ ਵਿਰੋਧ ਕਾਰਨ ਬੇਸ਼ੱਕ ਪੁਲਸ ਨੂੰ ਖਾਲੀ ਹੱਥ ਵਾਪਸ ਪਰਤਣਾ ਪਿਆ ਪਰ ਪੁਲਸ ਦੀ ਇਸ ਕਾਰਵਾਈ ਤੋਂ ਬਾਅਦ ਪਿੰਡ 'ਚ ਸਥਿਤੀ ਤਣਾਅਪੂਰਣ ਬਣੀ ਹੋਈ ਹੈ।


author

cherry

Content Editor

Related News