ਪੰਚਾਇਤੀ ਚੋਣਾਂ : ਸਰਪੰਚੀ ਲਈ 42233, ਪੰਚੀ ਲਈ 144662 ਉਮੀਦਵਾਰਾਂ ਦੇ ਕਾਗਜ਼ ਸਹੀ

Saturday, Dec 22, 2018 - 07:24 PM (IST)

ਪੰਚਾਇਤੀ ਚੋਣਾਂ : ਸਰਪੰਚੀ ਲਈ 42233, ਪੰਚੀ ਲਈ 144662 ਉਮੀਦਵਾਰਾਂ ਦੇ ਕਾਗਜ਼ ਸਹੀ

ਚੰਡੀਗੜ੍ਹ : ਪੰਜਾਬ ਰਾਜ ਦੇ 13276 ਗ੍ਰਾਮ ਪੰਚਾਇਤਾਂ ਲਈ ਦਾਇਰ ਨਾਮਜ਼ਦਗੀਆਂ ਦੀ ਪੜਤਾਲ ਉਪਰੰਤ ਸਰਪੰਚੀ ਲਈ 42233 ਉਮੀਦਵਾਰਾਂ ਦੇ ਕਾਗਜ਼ ਸਹੀ ਪਾਏ ਗਏ ਹਨ ਜਦਕਿ ਪੰਚਾਂ ਲਈ 144662 ਉਮੀਦਵਾਰਾਂ ਦੇ ਕਾਗਜ਼ ਸਹੀ ਪਾਏ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਚੋਣ ਕਮਿਸ਼ਨ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਦੀਆਂ 13276 ਪੰਚਾਇਤਾਂ ਲਈ ਸਰਪੰਚੀ ਲਈ 49261 ਨਾਮਜ਼ਦਗੀਆਂ ਦਾਇਰ ਹੋਈਆਂ ਸਨ ਜਿਨ੍ਹਾਂ ਵਿਚੋਂ 3128 ਨਾਮਜ਼ਦਗੀਆਂ ਵੱਖ-ਵੱਖ ਤਰੁਟੀਆਂ ਕਾਰਨ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ 42233 ਉਮੀਦਵਾਰਾਂ ਦੇ ਕਾਗਜ਼ ਸਹੀ ਪਾਏ ਗਏ ਹਨ। 
ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਚਾਂ ਲਈ 165453 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਸਨ ਜਿਨ੍ਹਾਂ ਵਿਚੋਂ 8296 ਵੱਖ-ਵੱਖ ਤਰੁਟੀਆਂ ਕਾਰਨ ਰੱਦ ਕਰ ਦਿੱਤੇ ਗਏ ਅਤੇ 144662 ਦੇ ਕਾਗਜ਼ ਦਰੁੱਸਤ ਪਾਏ ਗਏ ਹਨ।


author

Gurminder Singh

Content Editor

Related News