ਪੰਚਾਇਤੀ ਚੋਣਾਂ ਦੌਰਾਨ ਜ਼ਬਰਦਸਤ ਲੜਾਈ! ਪਾਟੇ ਸਿਰ
Tuesday, Oct 15, 2024 - 12:00 PM (IST)

ਬਰਨਾਲਾ (ਪੁਨੀਤ): ਬਰਨਾਲਾ ਦੇ ਕਰਮਗੜ੍ਹ ਪਿੰਡ ਵਿਚ ਪੰਚਾਇਤੀ ਚੋਣ ਦੌਰਾਨ ਜ਼ਬਰਦਸਤ ਲੜਾਈ ਹੋ ਗਈ ਹੈ। ਇਸ ਦੌਰਾਨ ਪੰਚੀ ਦੇ ਉਮੀਦਵਾਰ ਸਮੇਤ 2 ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਹਨ। ਇਸ ਦੌਰਾਨ ਉਮੀਦਵਾਰ ਦਾ ਸਿਰ ਫੱਟ ਗਿਆ ਹੈ, ਜਿਸ ਨੂੰ ਇਲਾਜ ਲਈ ਬਰਨਾਲਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਗੱਡੀ ਦੀ ਵੀ ਭੰਨਤੋੜ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਜਲੰਧਰ ਵੱਲ ਨੂੰ ਆ ਰਹੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ, ਪੈ ਗਿਆ ਚੀਕ-ਚਿਹਾੜਾ
ਇਸ ਸਬੰਧੀ ਜ਼ਖ਼ਮੀ ਗੁਰਜੰਟ ਸਿੰਘ ਨੇ ਦੱਸਿਆ ਕਿ ਉਹ ਪਿੰਡ ਦੇ ਵਾਰਡ ਨੰਰ 9 ਤੋਂ ਪੰਚਾਇਤ ਮੈਂਬਰ ਦੀ ਚੋਣ ਲੜ ਰਿਹਾ ਹੈ। ਜਦੋਂ ਉਹ ਘਰ ਪਰਤ ਰਿਹਾ ਸੀ ਤਾਂ ਵਿਰੋਧੀ ਧਿਰ ਦੇ ਸਰਪੰਚੀ ਉਮੀਦਵਾਰ ਆਪਣੇ ਨਾਲ ਕੁਝ ਲੈਕਾਂ ਨੂੰ ਲੈ ਕੇ ਆਇਆ ਤੇ ਉਸ 'ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਉਸ ਦੀ ਗੱਡੀ ਨੂੰ ਤੋੜਿਆ ਗਿਆ ਤੇ ਉਸ ਨੂੰ ਵੀ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਉਨ੍ਹਾਂ ਨੇ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਉੱਥੇ ਹੀ ਪੁਲਸ ਇਸ ਮਾਮਲੇ ਦੀ ਜਾਂਚ ਵਿਚ ਜੁਟ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਮਾਂ ਨੇ ਵੱਡੇ ਸੁਫ਼ਨੇ ਵੇਖ ਵਿਦੇਸ਼ ਭੇਜੀ ਸੀ ਧੀ, ਹੁਣ ਇੰਟਰਨੈੱਟ ਰਾਹੀਂ ਮਿਲੀ ਵੀਡੀਓ ਵੇਖ ਪੈਰਾਂ ਹੇਠੋਂ ਖਿਸਕੀ ਜ਼ਮੀਨ
ਇਸ ਮੌਕੇ ਜਾਂਚ ਕਰਨ ਪਹੁੰਚੇ ਪੁਲਸ ਜਾਂਚ ਅਧਿਕਾਰੀ ਹਰਵਿੰਦਰ ਪਾਲ ਨੇ ਦੱਸਿਆ ਕਿ ਗੁਰਜੰਟ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਕਰਮਗੜ੍ਹ ਨੂੰ ਸੱਟ ਲੱਗਣ ਕਾਰਨ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਜ਼ਖ਼ਮੀ ਗੁਰਜੰਟ ਸਿੰਘ ਦੇ ਬਿਆਨ ਲੈਣ ਮਗਰੋਂ ਮੁਲਜ਼ਮਾਂ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡ ਵਿਚ ਪੰਚਾਇਤੀ ਚੋਣ ਅਮਨ-ਅਮਾਨ ਨਾਲ ਚੱਲ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8