ਪੰਚਾਇਤੀ ਚੋਣਾਂ : ਡਿਊਟੀ ''ਚ ਕੋਤਾਹੀ ਵਰਤਣ ਵਾਲੇ 3 ਅਧਿਕਾਰੀ ਮੁਅੱਤਲ

Friday, Dec 21, 2018 - 07:26 PM (IST)

ਪੰਚਾਇਤੀ ਚੋਣਾਂ : ਡਿਊਟੀ ''ਚ ਕੋਤਾਹੀ ਵਰਤਣ ਵਾਲੇ 3 ਅਧਿਕਾਰੀ ਮੁਅੱਤਲ

ਚੰਡੀਗੜ੍ਹ : ਸੂਬਾ ਚੋਣ ਕਮਿਸ਼ਨਰ ਵਲੋਂ ਪੰਚਾਇਤੀ ਚੋਣਾਂ ਦੀ ਪ੍ਰਕਿਰਿਆ ਦੌਰਾਨ ਆਪਣੀ ਡਿਊਟੀ ਵਿਚ ਕੋਤਾਹੀ ਵਰਤਣ ਵਾਲੇ ਤਿੰਨ ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਹੈ। ਇਸ ਸੰਬੰਧੀ ਅੱਜ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਸੂਬਾ ਚੋਣ ਕਮਿਸ਼ਨਰ ਪ੍ਰਨੀਤ ਸਿੰਘ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਸੰਬੰਧੀ ਲਗਾਈਆਂ ਗਈਆਂ ਅਧਿਕਾਰੀਆਂ ਦੀਆਂ ਡਿਊਟੀਆਂ ਦੌਰਾਨ ਡਿਊਟੀ ਤੋਂ ਗੈਰਹਾਜ਼ਰ ਰਹਿਣ ਦੇ ਦੋਸ਼ ਵਿਚ ਐੱਸ.ਡੀ. ਓ. ਗਿੱਦੜਬਾੜਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਮਿਲੀਆਂ ਸ਼ਿਕਾਇਤਾਂ ਦੇ ਆਧਾਰ 'ਤੇ ਬੀ.ਡੀ. ਪੀ.ਓ. ਮੂਨਕ ਅਤੇ ਹੁਸ਼ਿਆਰਪੁਰ-1 ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਅੰਦਰ ਚੋਣ ਅਮਨ-ਅਮਾਨ ਅਤੇ ਪਾਰਦਰਸ਼ੀ ਤਰੀਕੇ ਨਾਲ ਸੰਪੰਨ ਕਰਵਾਉਣ ਲਈ ਚੋਣ ਕਮਿਸ਼ਨ ਵਚਨਬੱਧ ਹੈ। 
ਹੁਣ ਤਕ 1 ਲੱਖ 62 ਹਜ਼ਾਰ 383 ਨਾਮਜ਼ਦਗੀ ਕਾਗਜ਼ ਪੰਚੀ ਦੇ ਉਮੀਦਵਾਰਾਂ ਵਲੋਂ ਭਰੇ ਗਏ ਹਨ ਅਤੇ 48111 ਸਰਪੰਚੀ ਦੇ ਦਾਅਵੇਦਾਰ ਮੈਦਾਨ ਵਿਚ ਹਨ, ਜਿਨ੍ਹਾਂ ਦੀ ਨਾਮਜ਼ਦਗੀ ਪੱਤਰਾਂ ਦੀ ਸਕਰੂਟਨੀ ਦਾ ਕੰਮ ਨਿਰੰਤਰ ਜਾਰੀ ਹੈ। ਜਿਸ ਨੂੰ ਜਲਦ ਮੁਕੰਮਲ ਕਰ ਲਿਆ ਜੇਵਗਾ। ਉਨ੍ਹਾਂ ਦੱਸਿਆ ਕਿ ਨਾਮਜ਼ਗੀ ਪੱਤਰਾਂ ਨੂੰ ਵਾਪਸ ਲੈਣ ਦੀ ਪ੍ਰਕਿਰਿਆ ਪੂਰੀ ਹੁੰਦੇ ਸਾਰ ਹੀ ਸ਼ਾਮ ਤਕ ਉਮੀਦਵਾਰਾਂ ਨੂੰ ਉਨ੍ਹਾਂ ਦਾ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ, ਜਿਸ ਤੋਂ ਮਗਰੋਂ ਸੂਬੇ ਦੀਆਂ ਪੰਚਾਇਤਾਂ ਦੀ ਹੋਣ ਵਾਲੀਆਂ ਚੋਣਾਂ ਲਈ ਸਰਪੰਚੀ ਅਤੇ ਪੰਚ ਉਮੀਦਵਾਰਾਂ ਦੀ ਸਹੀ ਗਿਣਤੀ ਸਾਹਮਣੇ ਆ ਜਾਵੇਗੀ। ਇਸ ਦੇ ਨਾਲ ਹੀ ਚੋਣ ਅਧਿਕਾਰੀ ਨੇ ਇਹ ਵੀ ਦੱਸਿਆ ਕਿ ਸੂਬੇ ਅੰਦਰ ਚੋਣਾਂ ਨੂੰ ਲੈ ਕੇ 17 ਅਪਰਾਧਿਕ ਕੇਸ ਦਰਜ ਹੋਏ ਹਨ। ਸਭ ਤੋਂ ਵੱਧ ਕੇਸ ਫਿਰੋਜ਼ਪੁਰ ਵਿਚ ਦਰਜ ਹੋਏ ਹਨ ਜਿਨ੍ਹਾਂ ਦੀ ਗਿਣਤੀ ਚਾਰ ਹੈ। ਜ਼ਿਕਰਯੋਗ ਹੈ ਕਿ ਸੂਬੇ ਅੰਦਰ 30 ਦਸੰਬਰ ਨੂੰ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ।


author

Gurminder Singh

Content Editor

Related News