30 ਦਸੰਬਰ ਨੂੰ ਹੋਣਗੀਆਂ ਪੰਚਾਇਤੀ ਚੋਣਾਂ

Friday, Dec 07, 2018 - 06:47 PM (IST)

30 ਦਸੰਬਰ ਨੂੰ ਹੋਣਗੀਆਂ ਪੰਚਾਇਤੀ ਚੋਣਾਂ

ਚੰਡੀਗੜ੍ਹ\ਫਿਰੋਜ਼ਪੁਰ (ਗੁਲਾਟੀ) : ਸੂਬਾ ਚੋਣ ਕਮਿਸ਼ਨ ਵਲੋਂ 30 ਦਸੰਬਰ ਨੂੰ ਪੰਜਾਬ ਵਿਚ ਪੰਚਾਇਤੀ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਚੋਣ ਕਮਿਸ਼ਨ ਮੁਤਾਬਕ 15 ਦਸੰਬਰ ਨੂੰ ਚੋਣਾਂ ਸੰਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਜਾਵੇਗੀ। 19 ਦਸੰਬਰ ਤਕ ਉਮੀਦਵਾਰ ਨਾਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ। 21 ਦਸੰਬਰ ਤਕ ਉਮੀਦਵਾਰ ਨਾਮਜ਼ਦਗੀ ਵਾਪਸ ਲੈ ਸਕਦੇ ਹਨ ਅਤੇ 30 ਦਸੰਬਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤਕ ਵੋਟਿੰਗ ਹੋਵੇਗੀ ਅਤੇ 31 ਦਸੰਬਰ ਤਕ ਵੋਟਿੰਗ ਪ੍ਰਕਿਰਿਆ ਪੂਰੀ ਹੋਵੇਗੀ। 
ਦੱਸਣਯੋਗ ਹੈ ਕਿ 13 ਹਜ਼ਾਰ ਦੇ ਕਰੀਬ ਪੰਚਾਇਤਾਂ ਨੂੰ ਸਰਕਾਰ ਵਲੋਂ 16 ਜੁਲਾਈ ਨੂੰ ਭੰਗ ਕਰ ਦਿੱਤਾ ਗਿਆ ਸੀ। ਪੰਜਾਬ ਸਰਕਾਰ ਵਲੋਂ ਸੂਬੇ 'ਚ ਪੰਚਾਇਤੀ ਚੋਣਾਂ ਕਰਵਾਉਣ ਲਈ ਸੂਬਾ ਚੋਣ ਕਮਿਸ਼ਨ ਨੂੰ 30 ਦਸੰਬਰ ਤਕ ਵੋਟਾਂ ਕਰਵਾਉਣ ਦੀ ਸਿਫਾਰਿਸ਼ ਕੀਤੀ ਗਈ ਸੀ, ਜਿਸ ਨੂੰ ਚੋਣ ਕਮਿਸ਼ਨ ਨੇ ਹਰੀ ਝੰਡੀ ਦੇ ਦਿੱਤੀ ਹੈ।


author

Gurminder Singh

Content Editor

Related News