ਅੱਜ ਪੰਚਾਇਤੀ ਚੋਣਾਂ ਬਾਰੇ ਆ ਸਕਦੈ ਅਹਿਮ ਫ਼ੈਸਲਾ! 700 ਪਟੀਸ਼ਨਾਂ 'ਤੇ ਹੋਵੇਗੀ ਸੁਣਵਾਈ

Monday, Oct 14, 2024 - 09:27 AM (IST)

ਚੰਡੀਗੜ੍ਹ: ਸੂਬੇ ਵਿਚ ਪੰਚਾਇਤੀ ਚੋਣਾਂ ਨੂੰ ਲੈ ਕੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਅਹਿਮ ਸੁਣਵਾਈ ਹੋਵੇਗੀ। ਇਸ ਵਿਚ ਭਲਕੇ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਅਹਿਮ ਫ਼ੈਸਲਾ ਆ ਸਕਦਾ ਹੈ। ਪਿਛਲੀ ਸੁਣਵਾਈ ਵਿਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਚਾਇਤੀ ਚੋਣਾਂ 'ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਸੀ। ਹਾਲਾਂਕਿ ਜਿੰਨ੍ਹਾਂ ਪਿੰਡਾਂ ਤੋਂ ਚੋਣ ਪ੍ਰਕੀਰਿਆ ਸਬੰਧੀ ਸ਼ਿਕਾਇਤਾਂ ਆਈਆਂ ਸਨ, ਹਾਈ ਕੋਰਟ ਨੇ ਉਨ੍ਹਾਂ ਪਿੰਡਾਂ ਵਿਚ ਚੋਣ ਪ੍ਰਕੀਰਿਆ 'ਤੇ ਰੋਕ ਲਗਾ ਦਿੱਤੀ ਸੀ ਅਤੇ ਸੁਣਵਾਈ ਲਈ ਅੱਜ ਦਾ ਦਿਨ ਨਿਰਧਾਰਤ ਕੀਤਾ ਸੀ। 

ਇਹ ਖ਼ਬਰ ਵੀ ਪੜ੍ਹੋ - ਸਕੂਲ 'ਚ ਹੋਏ Blast! ਬੱਚਿਆਂ ਸਣੇ ਕਈਆਂ ਦੀ ਗਈ ਜਾਨ

ਅੱਜ ਹਾਈ ਕੋਰਟ ਵਿਚ 700 ਦੇ ਕਰੀਬ ਪਟੀਸ਼ਨਾਂ 'ਤੇ ਸੁਣਵਾਈ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸੁਣਵਾਈ ਦੌਰਾਨ ਹਾਈ ਕੋਰਟ ਨੇ 250 ਦੇ ਕਰੀਬ ਪੰਚਾਇਤਾਂ ਵਿਚ ਚੋਣਾਂ 'ਤੇ 16 ਅਕਤੂਬਰ ਤਕ ਰੋਕ ਲਗਾ ਦਿੱਤੀ ਸੀ। ਪੰਜਾਬ ਵਿਚ ਪੰਚਾਇਤੀ ਚੋਣਾਂ 15 ਅਕਤੂਬਰ ਨੂੰ ਹੋਣ ਜਾ ਰਹੀਆਂ ਹਨ। ਸੂਬੇ ਵਿਚ ਇਸ ਸਮੇਂ 13,937 ਗ੍ਰਾਮ ਪੰਚਾਇਤਾਂ ਹਨ। ਇਨ੍ਹਾਂ ਵਿਚ 1 ਕਰੋੜ 33 ਲੱਖ ਵੋਟਰ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨਗੇ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News